ਇਕ ਵਾਰ ਫ਼ਿਰ ਤੋਂ ਭੂਚਾਲ ਨਾਲ ਕੰਬ ਗਿਆ ਮਿਆਂਮਾਰ, ਹੁਣ ਤੱਕ 1,000 ਤੋਂ ਵੱਧ ਲੋਕਾਂ ਨੇ ਗੁਆਈ ਜਾਨ
Saturday, Mar 29, 2025 - 05:35 PM (IST)

ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਸ਼ੁੱਕਰਵਾਰ ਨੂੰ ਮਿਆਂਮਾਰ ਤੇ ਥਾਈਲੈਂਡ 'ਚ ਆਏ 7.2 ਤੀਬਰਤਾ ਦੇ ਭੂਚਾਲ ਨੇ ਦੋਵਾਂ ਦੇਸ਼ਾਂ 'ਚ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਵੱਡੀ ਗਿਣਤੀ 'ਚ ਲੋਕ ਜ਼ਖ਼ਮੀ ਵੀ ਹੋਏ ਹਨ। ਇਸ ਤੋਂ ਬਾਅਦ ਅੱਜ ਇਕ ਵਾਰ ਫ਼ਿਰ ਤੋਂ ਮਿਆਂਮਾਰ 'ਚ 5.1 ਤੀਬਰਤਾ ਦਾ ਭੂਚਾਲ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਇਹ ਭੂਚਾਲ ਮਿਆਂਮਾਰ ਦੀ ਰਾਜਧਾਨੀ ਨੇਪੀਤਾਵ ਦੇ ਨੇੜੇ ਦੁਪਹਿਰ 2.50 ਵਜੇ ਦੇ ਕਰੀਬ ਆਇਆ, ਜਿਸ ਕਾਰਨ ਇਕ ਵਾਰ ਫ਼ਿਰ ਤੋਂ ਧਰਤੀ ਕੰਬ ਗਈ ਤੇ ਲੋਕ ਘਰਾਂ ਤੋਂ ਬਾਹਰ ਖੁੱਲ੍ਹੇ ਮੈਦਾਨ ਵੱਲ ਭੱਜੇ। ਇਸ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੁਪਹਿਰ ਨੂੰ ਆਏ 7.2 ਤੇ 7.0 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਕਾਰਨ ਮਿਆਂਮਾਰ ਤੇ ਥਾਈਲੈਡ 'ਚ ਤਬਾਹੀ ਮਚ ਗਈ ਹੈ। ਵੱਡੀਆਂ-ਵੱਡੀਆਂ ਇਮਾਰਤਾਂ ਢਹਿ-ਢੇਰੀ ਹੋ ਗਈਆਂ ਤੇ ਕਿੰਨੇ ਹੀ ਲੋਕ ਮਲਬੇ ਹੇਠ ਦੱਬ ਗਏ। ਭੂਚਾਲ ਕਾਰਨ ਹੁਣ ਤੱਕ 1000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਤੇ ਦੇਸ਼ 'ਚ ਹਰ ਪਾਸੇ ਮਾਤਮ ਪਸਰਿਆ ਹੋਇਆ ਹੈ। ਇਸ ਦੌਰਾਨ ਮਿਆਂਮਾਰ ਸਰਕਾਰ ਨੇ ਦੇਸ਼ 'ਚ ਐਮਰਜੈਂਸੀ ਦਾ ਐਲਾਨ ਕੀਤਾ ਹੋਇਆ ਹੈ।
ਦੋਵਾਂ ਦੇਸ਼ਾਂ ਦੀ ਹਾਲਤ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਵੀ ਉਨ੍ਹਾਂ ਲਈ ਮਦਦ ਦਾ ਹੱਥ ਵਧਾਇਆ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨੇ ਇਸ ਘਟਨਾ 'ਤੇ ਦੁੱਖ ਜਤਾਉਂਦਿਆਂ ਕਿਹਾ ਕਿ ਭਾਰਤ ਇਨ੍ਹਾਂ ਦੋਵਾਂ ਦੇਸ਼ਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਸ ਦੌਰਾਨ ਭਾਰਤ ਨੇ ਮਿਆਂਮਾਰ ਨੂੰ 15 ਟਨ ਰਾਹਤ ਸਮੱਗਰੀ ਵੀ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤੀ ਹਵਾਈ ਫ਼ੌਜ ਦੀ ਵਧੇਗੀ ਤਾਕਤ ; 156 'ਪ੍ਰਚੰਡ' ਹੈਲੀਕਾਪਟਰਾਂ ਲਈ 62,000 ਕਰੋੜ ਦੀ ਹੋਈ ਡੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e