ਚੀਨ : ਇਕ ਹੋਰ ਮੁਖੀ 'ਤੇ ਹੋਵੇਗੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ

Friday, Jul 19, 2024 - 05:30 PM (IST)

ਬੀਜਿੰਗ (ਭਾਸ਼ਾ): ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਰਣਨੀਤਕ ਮਿਜ਼ਾਈਲ ਫੋਰਸ ਦੇ ਇਕ ਹੋਰ ਮੁਖੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਦਾ ਐਲਾਨ ਕੀਤਾ ਹੈ। ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਫੋਰਸ ਦੇ ਉੱਚ ਅਧਿਕਾਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਤੇ ਜਾਂਚਾਂ ਦੇ ਘੇਰੇ ਵਿੱਚ ਆ ਚੁੱਕੇ ਹਨ। 

ਪੜ੍ਹੋ ਇਹ ਅਹਿਮ ਖ਼ਬਰ- ਅਲਕਾਇਦਾ ਦਾ ਇਕ ਅਹਿਮ ਮੈਂਬਰ ਪਾਕਿਸਤਾਨ 'ਚ ਗ੍ਰਿਫ਼ਤਾਰ

ਇਸ ਤੋਂ ਪਹਿਲਾਂ ਸਾਬਕਾ ਰੱਖਿਆ ਮੰਤਰੀ ਜਨਰਲ ਲੀ ਸ਼ਾਂਗਫੂ ਅਤੇ 2022 ਵਿੱਚ ਫੋਰਸ ਕਮਾਂਡਰ ਵਜੋਂ ਅਹੁਦਾ ਸੰਭਾਲਣ ਉਨ੍ਹਾਂ ਦੇ ਉੱਤਰਾਧਿਕਾਰੀ ਜਨਰਲ ਲੀ ਯੂਚਾਓ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਜਾਂਚ ਸ਼ੁਰੂ ਕੀਤੀ ਗਈ ਸੀ। ਨੌਂ ਸਾਲ ਪਹਿਲਾਂ ਸਥਾਪਿਤ ਕੀਤੀ ਗਈ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐਲ.ਏ) ਦੀ ਰਣਨੀਤਕ ਮਿਜ਼ਾਈਲ ਫੋਰਸ ਪਰਮਾਣੂ ਹਥਿਆਰਾਂ ਅਤੇ ਮਿਜ਼ਾਈਲਾਂ ਦੀ ਕਮਾਨ ਸੰਭਾਲਦੀ ਹੈ। ਲੀ ਸ਼ਾਂਗਫੂ ਰੱਖਿਆ ਮੰਤਰੀ ਬਣਨ ਤੋਂ ਪਹਿਲਾਂ ਰਾਕੇਟ (ਮਿਜ਼ਾਈਲ) ਫੋਰਸ ਦੇ ਮੁਖੀ ਸਨ ਅਤੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਚੱਲ ਰਿਹਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਲਈ ਜਰਮਨੀ ਖੋਲ੍ਹੇਗਾ ਦਰਵਾਜ਼ੇ, ਲੱਖਾਂ ਨੂੰ ਮਿਲਣਗੀਆਂ ਨੌਕਰੀਆਂ

ਲੀ ਯੂਚਾਓ ਰਣਨੀਤਕ ਬਲ ਦਾ ਮੈਂਬਰ ਸੀ ਅਤੇ ਸ਼ਾਂਗਫੂ ਦੇ ਨਾਲ ਉਸ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਸੀ। ਵੀਰਵਾਰ ਨੂੰ ਕਮਿਊਨਿਸਟ ਪਾਰਟੀ ਦੀ ਪਲੇਨਮ ਨੇ ਜਨਰਲ ਲੀ ਸ਼ਾਂਗਫੂ ਅਤੇ ਜਨਰਲ ਲੀ ਯੂਚਾਓ ਨੂੰ ਬਰਖਾਸਤ ਕਰਨ ਦੇ ਪੋਲਿਤ ਬਿਊਰੋ ਦੇ ਪਹਿਲੇ ਫ਼ੈਸਲੇ ਦੀ ਪੁਸ਼ਟੀ ਕੀਤੀ। ਇਸ ਦੇ ਨਾਲ ਹੀ ਬੈਠਕ 'ਚ ਹਾਲ ਹੀ 'ਚ ਰਾਕੇਟ ਫੋਰਸ ਦੀ ਅਗਵਾਈ ਕਰ ਰਹੇ ਜਨਰਲ ਸੁਨ ਜਿਨਮਿੰਗ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਦਾ ਐਲਾਨ ਕੀਤਾ ਗਿਆ। ਹਾਂਗਕਾਂਗ ਤੋਂ ਪ੍ਰਕਾਸ਼ਿਤ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਸ਼ੁੱਕਰਵਾਰ ਨੂੰ ਰਿਪੋਰਟ ਦਿੱਤੀ ਕਿ ਸੁਨ ਪੀ.ਐੱਲ.ਏ ਦੇ ਰਾਕੇਟ ਫੋਰਸ ਦੇ ਮੁਖੀ ਹਨ। ਰਾਕੇਟ ਫੋਰਸ ਦੇਸ਼ ਦੇ ਪ੍ਰਮਾਣੂ ਹਥਿਆਰਾਂ ਦੀ ਸਾਂਭ-ਸੰਭਾਲ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News