PAK 'ਚ ਇੱਕ ਹੋਰ ਹਿੰਦੂ ਕੁੜੀ ਚੜ੍ਹੀ ਜਬਰੀ ਧਰਮ ਪਰਿਵਰਤਨ ਦੀ ਬਲੀ, ਵਿਆਹ ਤੋਂ ਬਾਅਦ "ਸੰਧਿਆ" ਬਣੀ ਸਾਨੀਆ
Thursday, Jun 08, 2023 - 02:03 PM (IST)

ਪੇਸ਼ਾਵਰ: ਪਾਕਿਸਤਾਨ ਵਿੱਚ ਇੱਕ ਹੋਰ ਹਿੰਦੂ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 28 ਮਈ ਨੂੰ ਸਿੰਧ ਸੂਬੇ ਦੇ ਟਾਂਡੋ ਆਦਮ ਜ਼ਿਲ੍ਹੇ ਦੀ ਰਹਿਣ ਵਾਲੀ 'ਸੰਧਿਆ ਕੁਮਾਰੀ' ਨਾਂ ਦੀ ਹਿੰਦੂ ਨਾਬਾਲਗ ਕੁੜੀ ਨੂੰ ਉਸ ਦੇ ਪਿੰਡ ਤੋਂ ਅਗਵਾ ਕਰ ਲਿਆ ਗਿਆ ਸੀ। ਉਸ ਦੇ ਪਿਤਾ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਐਸੋਸੀਏਸ਼ਨ ਦੇ ਇੱਕ ਮੈਂਬਰ ‘ਸੱਯਦ ਮੁਹੰਮਦ ਇਮਰਾਨ’ ਨੇ ਉਸ ਦੀ ਧੀ ਨੂੰ ਅਗਵਾ ਕਰ ਲਿਆ ਅਤੇ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਪੁਲਸ ਨੇ ਉਸ ਖ਼ਿਲਾਫ਼ ਸ਼ਿਕਾਇਤ ਦਰਜ ਨਹੀਂ ਕੀਤੀ ਹੈ। ਪੁਲਸ ਨੇ ਪੀੜਤ ਪਰਿਵਾਰ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸੰਧਿਆ ਦਾ ਹਲਫ਼ਨਾਮਾ ਦਿਖਾਇਆ ਕਿ ਉਸਨੇ ਆਪਣੀ ਮਰਜ਼ੀ ਨਾਲ ਇਸਲਾਮ ਕਬੂਲ ਕੀਤਾ ਹੈ।
ਉਸ ਦਾ ਵਿਆਹ ਸਈਅਦ ਮੁਹੰਮਦ ਇਮਰਾਨ ਨਾਲ ਹੋਇਆ ਹੈ ਅਤੇ ਉਸ ਨੇ ਆਪਣਾ ਨਾਂ ਬਦਲ ਕੇ 'ਸਾਨੀਆ' ਰੱਖ ਲਿਆ ਹੈ। ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਉਸ ਨੇ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਹੈ ਅਤੇ ਉਸ ਜਾਂ ਉਸ ਦੇ ਪਤੀ ਵਿਰੁੱਧ ਦਰਜ ਕੀਤੀ ਗਈ ਕੋਈ ਵੀ ਸ਼ਿਕਾਇਤ ਨੂੰ ਝੂਠਾ ਅਤੇ ਮਨਘੜਤ ਮੰਨਿਆ ਜਾਣਾ ਚਾਹੀਦਾ ਹੈ। ਇੱਥੇ ਦੱਸ ਦੇਈਏ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਪਾਕਿਸਤਾਨ ਵਿਚ ਇਸ ਤਰ੍ਹਾਂ ਦੇ ਧਰਮ ਪਰਿਵਰਤਨ ਦੀ ਘਟਨਾ ਹੋਈ ਹੋਵੇ। ਇਸ ਤੋਂ ਪਹਿਲਾਂ ਵੀ ਕਈ ਹਿੰਦੂ ਕੁੜੀਆਂ ਨੂੰ ਅਗਵਾ ਕਰਕੇ ਜ਼ਬਰੀ ਇਸਲਾਮ ਕਬੂਲ ਕਰਾਇਆ ਜਾ ਚੁੱਕਾ ਹੈ।