ਇਕ ਹੋਰ ਭਾਰਤੀ ਨੌਜਵਾਨ ਹੋਵੇਗਾ ਅਮਰੀਕਾ ਤੋਂ ਡਿਪੋਰਟ ! ''ਗੰਦੀ'' ਕਰਤੂਤ ਕਾਰਨ ਕਾਰਵਾਈ ਦੀ ਤਿਆਰੀ
Tuesday, Feb 17, 2026 - 01:31 PM (IST)
ਇੰਟਰਨੈਸ਼ਨਲ ਡੈਸਕ : ਅਮਰੀਕਾ 'ਚ ਇੱਕ ਭਾਰਤੀ ਨਾਗਰਿਕ ਨੂੰ 13 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਨੇ ਜਾਣਕਾਰੀ ਦਿੱਤੀ ਹੈ ਕਿ ਮੁਲਜ਼ਮ ਦੀ ਪਛਾਣ ਵੋਦੇਲਾ ਯਸ਼ਸਵੀ ਕੋਟਾਪੱਲੀ ਵਜੋਂ ਹੋਈ ਹੈ।
ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ICE) ਨੇ ਦੱਸਿਆ ਕਿ ਕੋਟਾਪੱਲੀ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਉਸ 'ਤੇ ਨਿਊ ਜਰਸੀ ਵਿੱਚ ਬੱਚੇ ਨਾਲ ਜਿਨਸੀ ਸ਼ੋਸ਼ਣ ਕਰਨ ਤੋਂ ਇਲਾਵਾ ਦੁਕਾਨ ਤੋਂ ਚੋਰੀ (ਸ਼ਾਪਲਿਫਟਿੰਗ) ਅਤੇ ਜਨਤਕ ਵਿਵਸਥਾ ਵਿੱਚ ਵਿਘਨ ਪਾਉਣ ਦੇ ਵੀ ਦੋਸ਼ ਲੱਗੇ ਹਨ। ਏਜੰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰਦਿਆਂ ਕਿਹਾ ਕਿ ਜਦੋਂ ਤੱਕ ਕੋਟਾਪੱਲੀ ਨੂੰ ਦੇਸ਼ ਵਿੱਚੋਂ ਕੱਢਣ (ਡਿਪੋਰਟੇਸ਼ਨ) ਦੀ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ, ਉਹ ਹਿਰਾਸਤ ਵਿੱਚ ਹੀ ਰਹੇਗਾ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਖਾਸ ਕਰਕੇ 'ਅਪਰਾਧਿਕ ਪਿਛੋਕੜ' ਵਾਲੇ ਲੋਕਾਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ, ਸਾਲ 2025 ਵਿੱਚ ਹੁਣ ਤੱਕ 3,800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।
ਖ਼ਤਰਨਾਕ ਅਪਰਾਧੀਆਂ ਦੀ ਸੂਚੀ 'ਚ 89 ਭਾਰਤੀ
ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (DHS) ਵੱਲੋਂ ਜਾਰੀ ਕੀਤੇ ਗਏ 25,000 ‘ਅਪਰਾਧਿਕ ਗੈਰ-ਕਾਨੂੰਨੀ ਪ੍ਰਵਾਸੀਆਂ’ ਦੇ ਡੇਟਾਬੇਸ ਵਿੱਚ ਕਾਤਲ, ਜਿਨਸੀ ਅਪਰਾਧੀ ਅਤੇ ਨਸ਼ਾ ਤਸਕਰ ਸ਼ਾਮਲ ਹਨ। ਇਸ ਸੂਚੀ ਵਿੱਚ 'ਸਭ ਤੋਂ ਖ਼ਤਰਨਾਕ ਅਪਰਾਧੀਆਂ' ਦੀ ਸ਼੍ਰੇਣੀ ਵਿੱਚ 89 ਭਾਰਤੀ ਮੂਲ ਦੇ ਲੋਕ ਵੀ ਸ਼ਾਮਲ ਦੱਸੇ ਗਏ ਹਨ। ਰਾਸ਼ਟਰਪਤੀ ਟਰੰਪ ਨੇ ਆਪਣੇ ਪਹਿਲੇ ਦਿਨ ਹੀ ਦੱਖਣੀ ਸਰਹੱਦ 'ਤੇ 'ਰਾਸ਼ਟਰੀ ਐਮਰਜੈਂਸੀ' ਐਲਾਨਦਿਆਂ ਅਪਰਾਧਿਕ ਪ੍ਰਵਾਸੀਆਂ ਨੂੰ ਦੇਸ਼ੋਂ ਬਾਹਰ ਕੱਢਣ ਦਾ ਸੰਕਲਪ ਦੁਹਰਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
