ਅਮਰੀਕਾ ''ਚ ਇਕ ਹੋਰ ਪੰਜਾਬੀ ਗ੍ਰਿਫਤਾਰ! ਔਰਤ ਨੂੰ ਚਾਕੂ ਮਾਰਨ ਦਾ ਦੋਸ਼
Sunday, Sep 07, 2025 - 08:23 PM (IST)

ਬੋਰਾਨ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) : ਕਰਨ ਕਾਊਂਟੀ ਸ਼ੇਰੀਫ਼ ਦਫ਼ਤਰ ਮੁਤਾਬਕ ਮੰਗਲਵਾਰ ਦੁਪਹਿਰ (2 ਸਤੰਬਰ 2025) ਨੂੰ ਬੋਰਾਨ ਫਰੰਟੇਜ ਰੋਡ ‘ਤੇ ਸਥਿਤ ਲਵਜ਼ ਟਰੱਕ ਸਟਾਪ ‘ਤੇ ਇੱਕ ਔਰਤ ਨੂੰ ਚਾਕੂ ਮਾਰਨ ਦੀ ਘਟਨਾ ਵਾਪਰੀ।
ਪੁਲਸ ਨੇ ਘਟਨਾ ਸਥਾਨ ‘ਤੇ ਹੀ 28 ਸਾਲਾ ਗੁਰਜੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ‘ਤੇ ਕਤਲ ਦੀ ਕੋਸ਼ਿਸ਼ ਅਤੇ ਚੋਰੀ (ਬਰਗਲਰੀ) ਦੇ ਦੋਸ਼ ਲਗੇ ਹਨ। ਔਰਤ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਹਾਲਾਂਕਿ ਉਸ ਦੀ ਹਾਲਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਹਾਲੇ ਤਕ ਇਹ ਵੀ ਸਾਫ਼ ਨਹੀਂ ਕਿ ਘਟਨਾ ਦਾ ਕਾਰਨ ਕੀ ਸੀ।
ਦੱਸ ਦੀਏ ਕਿ ਇਸ ਤੋਂ ਪਹਿਲਾਂ ਫਲੋਰੀਡਾ ਵਿੱਚ ਹੋਏ ਇੱਕ ਦਰਦਨਾਕ ਹਾਦਸੇ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਸ ਨੇ ਉਸ 'ਤੇ 3 ਲੋਕਾਂ ਦੀ ਜਾਨ ਲੈਣ ਦੇ ਦੋਸ਼ਾਂ ਹੇਠ ਕਤਲ ਦਾ ਮਾਮਲਾ ਦਰਜ ਕੀਤਾ। ਰਿਪੋਰਟਾਂ ਮੁਤਾਬਕ, ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਹਾਈਵੇ ‘ਤੇ ਯੂ-ਟਰਨ ਮਾਰ ਰਿਹਾ ਸੀ। ਇਸ ਦੌਰਾਨ ਉਸਦੇ ਟਰੱਕ ਨਾਲ ਟੱਕਰ ਹੋਈ ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਹਰਜਿੰਦਰ ਉੱਪਰ 3 ਕਤਲਾਂ ਦੇ ਦੋਸ਼, ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਅਤੇ ਝੂਠੇ ਲਾਇਸੈਂਸ ਦੀ ਵਰਤੋਂ ਦੇ ਮਾਮਲੇ ਦਰਜ ਕੀਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e