ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ

Friday, Sep 03, 2021 - 06:28 PM (IST)

ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ

ਰੋਮ/ਇਟਲੀ (ਕੈਂਥ) ਪੰਜਾਬੀ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਦੀ ਧਰਤੀ ਵੱਲ ਰੁਖ਼ ਕਰਦੇ ਹਨ ਤਾਂ ਜੋ ਮਿਹਨਤ, ਮਜ਼ਦੂਰੀ ਕਰਕੇ ਆਪਣੇ ਭਵਿੱਖ ਨੂੰ ਉਜਵੱਲ ਬਣਾ ਸਕਣ ਪਰ ਜ਼ਿੰਦਗੀ ਵਿੱਚ ਸਿਰਫ ਉਹੀ ਹੁੰਦਾ ਹੈ ਜੋ ਪ੍ਰਮਾਤਮਾ ਨੂੰ ਮਨਜ਼ੂਰ ਹੁੰਦਾ ਹੈ। ਇਟਲੀ ਵਿੱਚ ਵਸਦੇ ਭਾਰਤੀ ਭਾਈਚਾਰੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਛਾ ਗਈ, ਜਦੋਂ ਇਟਲੀ ਦੀ ਰਾਜਧਾਨੀ ਰੋਮ ਵਿਖੇ ਰਹਿਣ ਬਸੇਰਾ ਕਰ ਰਹੇ ਸਰਬਜੀਤ ਸਿੰਘ (ਬੱਬੂ) ਦੀ ਦਿਲ ਦੀ ਧੜਕਣ ਰੁਕ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ 'ਆਸ ਦੀ ਕਿਰਨ ਇਟਲੀ' ਦੇ ਸੇਵਾਦਾਰਾਂ ਵਲੋਂ ਭਰੇ ਮਨ ਨਾਲ ਪ੍ਰੈੱਸ ਨੂੰ ਜਾਣਕਾਰੀ ਸਾਂਝੀ ਕੀਤੀ ਗਈ।

ਸੰਸਥਾ ਮੁਤਾਬਕ ਸਰਬਜੀਤ ਸਿੰਘ (ਬੱਬੂ) (41ਸਾਲ) ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਗਣੇਸ਼ਪੁਰ ਪਲੋਟ ਦਾ ਵਸਨੀਕ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਰੋਜ਼ੀ ਰੋਟੀ ਕਮਾਉਣ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਆਇਆ ਸੀ ਪਰ ਬੀਤੇ ਦਿਨੀਂ ਦਿਲ ਦੀ ਧੜਕਣ ਰੁਕ ਜਾਣ ਕਰਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ, 10 ਸਾਲਾ ਬੱਚਾ, ਮਾਤਾ-ਪਿਤਾ ਅਤੇ ਭਰਾ ਸਮੇਤ ਪਰਿਵਾਰਕ ਮੈਂਬਰਾਂ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ ਹੈ।

ਪੜ੍ਹੋ ਇਹ ਅਹਿਮ ਖਬਰ - ਮੈਲਬੌਰਨ ਸੜਕ ਦੁਰਘਟਨਾ 'ਚ ਸ਼ਾਮਲ ਭਾਰਤੀ ਵਿਦਿਆਰਥੀ ਨੂੰ ਆਸਟ੍ਰੇਲੀਆਈ ਪੁਲਸ ਨੇ ਭਾਰਤ ‘ਚ ਕੀਤਾ ਗ੍ਰਿਫ਼ਤਾਰ

ਮ੍ਰਿਤਕ ਸਰਬਜੀਤ ਸਿੰਘ ਦੀ ਦੇਹ ਦੀਆਂ ਅੰਤਮ ਰਸਮਾਂ ਕਰਨ ਲਈ 'ਆਸ ਦੀ ਕਿਰਨ ਇਟਲੀ' ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਭਾਰਤ ਭੇਜਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ 'ਆਸ ਦੀ ਕਿਰਨ ਇਟਲੀ' ਦੇ ਸਮੂਹ ਸੇਵਾਦਾਰਾਂ ਵਲੋਂ ਮ੍ਰਿਤਕ ਸਰਬਜੀਤ ਸਿੰਘ ਬੱਬੂ ਦੇ ਸਮੂਹ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਇਸ ਖ਼ਬਰ ਤੋਂ ਬਾਅਦ ਇਟਲੀ ਵੱਸਦੇ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।ਜ਼ਿਕਰਯੋਗ ਹੈ ਇਟਲੀ ਵਿੱਚ ਅਜਿਹੀਆਂ ਅਣਹੋਣੀਆਂ ਨਹੀਂ ਰੁੱਕ ਰਹੀਆਂ ਜਿਸ ਵਿੱਚ ਭਾਰਤੀ ਨੌਜਵਾਨਾਂ ਦੀਆਂ ਬੇਵਕਤੀ ਮੌਤਾਂ ਸਮੁੱਚੇ ਭਾਰਤੀ ਭਾਈਚਾਰੇ ਲਈ ਅਸਹਿ ਹਨ।


author

Vandana

Content Editor

Related News