ਚੰਡੀਗੜ੍ਹ ''ਚ ਕੇਂਦਰੀ ਸਰਵਿਸ ਨਿਯਮ ਲਾਗੂ ਕਰਕੇ ਕੇਂਦਰ ਨੇ ਪੰਜਾਬ ''ਤੇ ਮਾਰਿਆ ਇਕ ਹੋਰ ਡਾਕਾ
Friday, Apr 01, 2022 - 08:13 PM (IST)
ਲੰਡਨ(ਸਰਬਜੀਤ ਸਿੰਘ ਬਨੂੜ)-ਕੇਂਦਰ ਸਰਕਾਰ ਦਾ ਚੰਡੀਗੜ੍ਹ 'ਚ ਕੇਂਦਰੀ ਸਰਵਿਸ ਨਿਯਮ ਲਾਗੂ ਕਰਕੇ ਪੰਜਾਬ 'ਤੇ ਇਕ ਹੋਰ ਡਾਕਾ ਮਾਰਿਆ ਗਿਆ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂ.ਕੇ. ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ, ਸੀ: ਮੀ: ਪ੍ਰਧਾਨ ਮਨਜੀਤ ਸਿੰਘ ਸਮਰਾ, ਸਕੱਤਰ ਜਨਰਲ ਤਰਸੇਮ ਸਿੰਘ ਮੰਡੇਰ, ਜਨਰਲ ਸਕੱਤਰ ਸਤਿੰਦਰ ਸਿੰਘ ਮੰਗੂਵਾਲ, ਮੁੱਖ ਬੁਲਾਰਾ ਅਵਤਾਰ ਸਿੰਘ ਖੰਡਾ, ਚੀਫ ਆਰਗੇਨਾਈਜ਼ਰ ਪ੍ਰੀਤਕਮਲ ਸਿੰਘ, ਪ੍ਰੈੱਸ ਸਕੱਤਰ ਜਗਤਾਰ ਸਿੰਘ ਵਿਰਕ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਆਫ਼ਕਾਮ ਵੱਲੋਂ ਭਾਰਤ ਵਿਰੋਧੀ ਪ੍ਰਚਾਰ ਪ੍ਰਸਾਰਣ ਦੇ ਲੱਗੇ ਦੋਸ਼ਾਂ ਤੋਂ ਬਾਅਦ ਖਾਲਸਾ ਚੈਨਲ ਬੰਦ
ਸਮੂਹ ਮੈਂਬਰਾਂ ਵੱਲੋਂ ਪੰਜਾਬੀਆਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਹੱਕਾਂ 'ਤੇ ਵੱਜ ਰਹੇ ਨਿਰੰਤਰ ਡਾਕਿਆਂ ਦੇ ਖਿਲਾਫ ਮਿਲ ਕੇ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਫੈਸਲਾ, ਪੰਜਾਬ ਪੁਨਰਗਠਨ ਐਕਟ 1966 ਦੇ ਫੈਸਲੇ ਦੇ ਵਿਰੁੱਧ ਹੈ। ਕੇਂਦਰ ਸਰਕਾਰ ਨੇ ਭਾਖੜਾ ਡੈਮ ਸਬੰਧੀ ਪਹਿਲੇ ਨਿਯਮ ਨੂੰ ਰੱਦ ਕਰਕੇ ਡੈਮ ਸਬੰਧੀ ਸਾਰੇ ਭਾਰਤ 'ਚੋਂ ਕਿਤੋਂ ਵੀ ਮੈਂਬਰ ਲੈਣ ਦਾ ਐਲਾਨ ਕੀਤਾ ਗਿਆ ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਦੀ ਪੰਜਾਬ ਵਿਰੋਧੀ ਨੀਤੀਆਂ ਨੇ ਪਾਕਿਸਤਾਨ ਸਰਹੱਦ ਦੇ ਨਾਲ ਲੱਗਦਾ 50 ਕਿਲੋਮੀਟਰ ਇਲਾਕਾ ਬੀ.ਐੱਸ.ਐੱਫ. ਦੇ ਹਵਾਲੇ ਕਰਕੇ ਕੇਂਦਰ ਨੇ ਅਸਿੱਧੇ ਢੰਗ ਨਾਲ ਕਬਜ਼ਾ ਕੀਤਾ ਹੋਇਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ ਪੰਜਾਬ ਸਰਵਿਸ ਰੂਲਜ਼ ਦੀ ਥਾਂ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰ ਦਿੱਤੇ ਗਏ।
ਇਹ ਵੀ ਪੜ੍ਹੋ : ਨੇਪਾਲ ਦੇ ਪ੍ਰਧਾਨ ਮੰਤਰੀ ਦੇਓਬਾ ਤਿੰਨ ਦਿਨਾ ਦੌਰੇ 'ਤੇ ਭਾਰਤ ਪਹੁੰਚੇ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ