ਐਂਥਨੀ ਅਲਬਾਨੀਜ਼ ਨੇ ਰਚਿਆ ਇਤਿਹਾਸ, ਦੂਜੀ ਵਾਰ ਬਣੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
Saturday, May 03, 2025 - 06:07 PM (IST)

ਮੈਲਬੌਰਨ (ਏ.ਪੀ.)- ਆਸਟ੍ਰੇੇਲੀਆ ਵਿਚ ਹੋਈਆਂ ਆਮ ਚੋਣਾਂ ਦੇ ਨਤੀਜੇ ਆ ਗਏ ਹਨ। ਨਤੀਜਿਆਂ ਮੁਤਾਬਕ ਐਂਥਨੀ ਅਲਬਾਨੀਜ਼ ਨੂੰ ਲਗਾਤਾਰ ਦੂਜੀ ਵਾਰ ਆਸਟ੍ਰੇਲੀਆ ਦਾ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਉਹ ਪਿਛਲੇ 21 ਸਾਲਾਂ ਵਿੱਚ ਅਜਿਹੀ ਜਿੱਤ ਦਰਜ ਕਰਨ ਵਾਲੇ ਪਹਿਲੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।
ਵਿਰੋਧੀ ਧਿਰ ਦੇ ਨੇਤਾ ਪੀਟਰ ਡੱਟਨ ਨੇ ਸ਼ਨੀਵਾਰ ਨੂੰ ਹੋਈਆਂ ਚੋਣਾਂ ਵਿੱਚ ਹਾਰ ਸਵੀਕਾਰ ਕਰਦੇ ਹੋਏ ਕਿਹਾ,"ਅਸੀਂ ਇਸ ਚੋਣ ਮੁਹਿੰਮ ਦੌਰਾਨ ਚੰਗਾ ਪ੍ਰਦਰਸ਼ਨ ਨਹੀਂ ਕੀਤਾ, ਇਹ ਅੱਜ ਰਾਤ ਸਪੱਸ਼ਟ ਹੋ ਗਿਆ ਹੈ ਅਤੇ ਮੈਂ ਇਸਦੀ ਪੂਰੀ ਜ਼ਿੰਮੇਵਾਰੀ ਸਵੀਕਾਰ ਕਰਦਾ ਹਾਂ।" ਉਨ੍ਹਾਂ ਕਿਹਾ, "ਅੱਜ ਸਵੇਰੇ ਮੈਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਸਫਲਤਾ 'ਤੇ ਵਧਾਈ ਦੇਣ ਲਈ ਫ਼ੋਨ ਕੀਤਾ। ਇਹ ਲੇਬਰ ਪਾਰਟੀ ਲਈ ਇੱਕ ਇਤਿਹਾਸਕ ਪਲ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।