''ਚਾਰ-ਪੰਜ ਦਿਨ'' ਭ੍ਰਿਸ਼ਟਾਚਾਰ ਰੋਕੂ ਏਜੰਸੀ ਦੀ ਹਿਰਾਸਤ ''ਚ ਰਹਿ ਸਕਦੇ ਹਨ ਇਮਰਾਨ ਖਾਨ

05/10/2023 12:01:40 PM

ਇਸਲਾਮਾਬਾਦ (ਭਾਸ਼ਾ)- ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਮੰਗਲਵਾਰ ਨੂੰ ਨਾਟਕੀ ਢੰਗ ਨਾਲ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਚਾਰ ਤੋਂ ਪੰਜ ਦਿਨਾਂ’ ਲਈ ਦੇਸ਼ ਦੀ ਭ੍ਰਿਸ਼ਟਾਚਾਰ ਰੋਕੂ ਏਜੰਸੀ ਦੀ ਹਿਰਾਸਤ ‘ਚ ਰੱਖਿਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਇਕ ਜਵਾਬਦੇਹੀ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੀਡੀਆ 'ਚ ਜਾਰੀ ਇਕ ਖ਼ਬਰ 'ਚ ਬੁੱਧਵਾਰ ਨੂੰ ਇਹ ਦਾਅਵਾ ਕੀਤਾ ਗਿਆ। ਇਮਰਾਨ ਨੂੰ ਦੇਸ਼ ਦੇ ਅਰਧ ਸੈਨਿਕ ਬਲਾਂ ਨੇ ਮੰਗਲਵਾਰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਮੌਜੂਦ ਸਨ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਹਿੰਸਾ ਦੇ ਮੱਦੇਨਜ਼ਰ ਫੇਸਬੁੱਕ, ਟਵਿਟਰ ਅਤੇ ਯੂਟਿਊਬ 'ਤੇ ਲਗਾਈ ਪਾਬੰਦੀ

ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਸਮਰਥਕਾਂ ਨੇ ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ। ਇਮਰਾਨ ਦੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੁਰੱਖਿਆ ਬਲਾਂ ਅਤੇ ਪੀਟੀਆਈ ਦਰਮਿਆਨ ਹਿੰਸਕ ਝੜਪਾਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਘੱਟੋ-ਘੱਟ ਚਾਰ ਲੋਕ ਮਾਰੇ ਗਏ ਅਤੇ 12 ਤੋਂ ਵੱਧ ਜ਼ਖ਼ਮੀ ਹੋ ਗਏ। ਅਖਬਾਰ 'ਡਾਨ' ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਦੇ ਇੱਕ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਇਮਰਾਨ ਨੂੰ ਬੁੱਧਵਾਰ ਨੂੰ ਜਵਾਬਦੇਹੀ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਸੂਤਰ ਨੇ ਕਿਹਾ, 'ਅਸੀਂ ਉਨ੍ਹਾਂ ਨੂੰ ਘੱਟੋ-ਘੱਟ ਚਾਰ-ਪੰਜ ਦਿਨਾਂ ਲਈ ਹਿਰਾਸਤ 'ਚ ਰੱਖਣ ਦੀ ਪੂਰੀ ਕੋਸ਼ਿਸ਼ ਕਰਾਂਗੇ।'

ਇਹ ਵੀ ਪੜ੍ਹੋ: ਰਾਵਲਪਿੰਡੀ ’ਚ ਫੌਜ ਦੀ ਗੁਪਤ ਮੀਟਿੰਗ ’ਚ ਬੁਣਿਆ ਗਿਆ ਇਮਰਾਨ ਖਾਨ ਦੀ ਗ੍ਰਿਫਤਾਰੀ ਦਾ ਜਾਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News