ਕੈਨੇਡਾ 'ਚ ਭਾਰਤੀ ਅੰਬੈਸੀ 'ਤੇ ਲੱਗਾ ਧਮਕੀ ਭਰਿਆ ਪੋਸਟਰ, ਭਾਰਤ ਦੇ ਡਿਪਲੋਮੈਟਸ ਦੀਆਂ ਤਸਵੀਰਾਂ ਲਗਾ ਕੇ ਲਿਖਿਆ...

08/02/2023 11:18:19 PM

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਜਰ ਦੀ ਕਤਲ ਤੋਂ ਬਾਅਦ ਭਾਰਤੀ ਅਧਿਕਾਰੀਆਂ ਨੂੰ ਧਮਕਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਮੰਗਲਵਾਰ ਨੂੰ ਇਕ ਵਾਰ ਫ਼ਿਰ ਕੈਨੇਡਾ ਦੇ ਵੈਨਕੂਵਰ ਵਿਚ ਭਾਰਤੀ ਅੰਬੈਸੀ ਦੀ ਇਮਾਰਤ 'ਤੇ ਭਾਰਤੀ ਡਿਪਲੋਮੈਟਸ ਤੇ ਕੌਂਸਲ ਜਨਰਲ ਦੀਆਂ ਤਸਵੀਰਾਂ ਨਾਲ ਪੋਸਟਰ ਚਿਪਕਾਏ ਗਏ। ਇਸ ਪੋਸਟਰ 'ਤੇ 'ਵਾਂਟੇਡ' ਸ਼ਬਦ ਦੀ ਵਰਤੋਂ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: ਪੰਜਾਬ ਪੁਲਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੌਲਦਾਰ ਦਾ ਵੱਢਿਆ ਹੱਥ

ਭਾਰਤੀ ਅੰਬੈਸੀ ਦੀ ਐਂਟਰੀ ਨੇੜੇ ਲੱਗੇ ਇਸ ਪੋਸਟਰ ਵਿਚ ਕੈਨੇਡਾ ਵਿਚ ਮਾਰੇ ਗਏ ਸਿੱਖਸ ਫਾਰ ਜਸਟਿਸ ਦੇ ਆਗੂ ਹਰਦੀਪ ਸਿੰਘ ਨਿੱਜਰ ਦੇ ਕਤਲ ਦਾ ਵੀ ਜ਼ਿਕਰ ਹੈ। ਮੰਗਲਵਾਰ ਸਵੇਰੇ ਜਦੋਂ ਭਾਰਤੀ ਅਧਿਕਾਰੀਆਂ ਨੂੰ ਇਸ ਪੋਸਟਰ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਕੈਨੇਡਾ ਦੇ ਅਧਿਕਾਰੀਆਂ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ। ਦੱਸ ਦਈਏ ਕਿ ਅਜਿਹੇ ਹੀ ਪੋਸਟਰ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਵੈਨਕੂਵਰ ਮੈਟਰੋ ਰੀਜ਼ਨ ਵਿਚ ਲਗਾਏ ਗਏ ਸਨ। ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਇਸ ਪੋਸਟਰ ਨੂੰ ਹਟਾ ਦਿੱਤਾ ਗਿਆ। ਰਿਪੋਰਟ ਮੁਤਾਬਕ ਇਸ ਪੋਸਟਰ ਨੂੰ ਸਵੇਰੇ ਤੜਕਸਾਰ ਚਿਪਕਾਇਆ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਵਿਧਵਾ ਮਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਹੋਈ ਮੌਤ

ਭਾਰਤ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਅੰਬੈਸੀ ਨੇ ਫ਼ੌਰੀ ਕਾਰਵਾਈ ਕਰਨ ਲਈ ਸਥਾਨਕ ਅਧਿਕਾਰੀਆਂ ਅੱਗੇ ਇਹ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਡਿਪਲੋਮੈਟਸ ਦੀ ਸੁਰੱਖਿਆ ਦੀ ਜ਼ਿੰਮੇਦਾਰੀ ਕੈਨੇਡੀਅਨ ਮਾਊਂਟੇਡ ਪੁਲਸ ਜਾਂ RCMP ਦੀ ਹੈ। 

ਇਹ ਖ਼ਬਰ ਵੀ ਪੜ੍ਹੋ - 11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ

ਨਿੱਝਰ ਦੇ ਕਤਲ ਦਾ ਵੀ ਹੈ ਜ਼ਿਕਰ

ਭਾਰਤੀ ਦੂਤਾਵਾਸ ਵਿਚ ਲਗਾਏ ਗਏ ਪੋਸਟਰ ਵਿਚ ਕੈਨੇਡਾ ਵਿਚ ਮਾਰੇ ਗਏ SFJ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਵੀ ਜ਼ਿਕਰ ਕੀਤਾ ਗਿਆ ਹੈ। 18 ਜੂਨ ਨੂੰ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੰਘ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। ਭਾਰਤ ਸਰਕਾਰ ਨੇ ਨਿੱਝਰ ਨੂੰ ਨਾਮਜ਼ਦ ਅੱਤਵਾਦੀ ਐਲਾਨਿਆ ਹੋਇਆ ਸੀ। ਸਿੱਖਸ ਫਾਰ ਜਸਟਿਸ (SFJ) ਨੇ ਨਿੱਝਰ ਦੀ ਹੱਤਿਆ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਦੀਪ ਸਿੰਘ ਨਿੱਝਰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਵਸਨੀਕ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News