ਪਾਕਿ ਦੌਰੇ ਦੌਰਾਨ UN ਮੁਖੀ ਕਰਨਗੇ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ

Tuesday, Feb 11, 2020 - 04:36 PM (IST)

ਪਾਕਿ ਦੌਰੇ ਦੌਰਾਨ UN ਮੁਖੀ ਕਰਨਗੇ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ

ਇਸਲਾਮਾਬਾਦ- ਸੰਯੁਕਤ ਰਾਸ਼ਟਰ ਮੁਖੀ ਐਂਤੋਨੀਓ ਗੁਤਾਰੇਸ ਅਗਲੇ ਹਫਤੇ ਪਾਕਿਸਤਾਨ ਦੌਰੇ 'ਤੇ ਜਾਣ ਵਾਲੇ ਹਨ ਤੇ ਇਸ ਯਾਤਰਾ ਦੌਰਾਨ ਉਹਨਾਂ ਦਾ ਕਰਤਾਰਪੁਰ ਗੁਰਦੁਆਰਾ ਸਾਹਿਬ ਜਾਣ ਦਾ ਵੀ ਪ੍ਰੋਗਰਾਮ ਹੈ। ਇਹ ਉਹ ਸਥਾਨ ਹੈ, ਜਿਥੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਬਿਤਾਇਆ ਸੀ।

ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਤਵਾਰ ਨੂੰ ਇਸਲਾਮਾਬਾਦ ਪਹੁੰਚਣਗੇ ਤੇ ਉਸੇ ਦਿਨ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੇ ਨਾਲ ਦੋ-ਪੱਖੀ ਬੈਠਕਾਂ ਕਰਨਗੇ। ਉਹ ਲਗਾਤਾਰ ਵਿਕਾਸ ਤੇ ਜਲਵਾਯੂ ਪਰਿਵਰਤਨ 'ਤੇ ਇਕ ਪ੍ਰੋਗਰਾਮ ਨੂੰ ਵੀ ਸੰਬੋਧਿਤ ਕਰਨਗੇ। ਗੁਤਾਰੇਸ ਦੇ ਉਪ ਬੁਲਾਰੇ ਫਰਹਾਨ ਹੱਕ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਕਰਤਾਰਪੁਰ ਵਿਚ ਪਵਿੱਤਰ ਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵੀ ਜਾਣਗੇ। ਅਫਗਾਨਿਸਤਾਨ ਦੇ ਸ਼ਰਣਾਰਥੀਆਂ ਨੂੰ ਪਾਕਿਸਤਾਨ ਵਿਚ ਸ਼ਰਣ ਦੇਣ ਦੇ 40 ਸਾਲ ਪੂਰੇ ਹੋਣ ਮੌਕੇ ਆਯੋਜਿਤ ਇਕ ਅੰਤਰਰਾਸ਼ਟਰੀ ਸੰਮੇਲਨ ਨੂੰ ਉਹ 17 ਫਰਵਰੀ ਨੂੰ ਸੰਬੋਧਿਤ ਕਰਨਗੇ। ਪ੍ਰੋਗਰਾਮ ਦਾ ਆਯੋਜਨ ਪਾਕਿਸਤਾਨ ਸਰਕਾਰ ਤੇ ਸੰਯੁਕਤ ਰਾਸ਼ਟਰ ਦੀ ਸ਼ਰਣਾਰਥੀ ਮਾਮਲਿਆਂ ਦੀ ਏਜੰਸੀ ਤੇ ਸ਼ਰਣਾਰਥੀ ਮਾਮਲਿਆਂ ਦੀ ਹਾਈ ਕਮਿਸ਼ਨਰ ਗ੍ਰਾਂਡੀ ਸੰਯੁਕਤ ਰੂਪ ਨਾਲ ਕਰ ਰਹੇ ਹਨ। ਗੁਤਾਰੇਸ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨਾਲ ਵੀ ਮੁਲਾਕਾਤ ਕਰਨਗੇ।


author

Baljit Singh

Content Editor

Related News