ਬਲਿੰਕਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨਾਲ ਫੋਨ ''ਤੇ ਕੀਤੀ ਗੱਲਬਾਤ
Monday, May 17, 2021 - 10:26 AM (IST)
ਵਾਸ਼ਿੰਗਟਨ (ਭਾਸ਼ਾ) ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅਫਗਾਨ ਸ਼ਾਂਤੀ ਪ੍ਰਕਿਰਿਆ ਅਤੇ ਹੋਰ ਦੋ-ਪੱਖੀ ਅਤੇ ਖੇਤਰੀ ਮੁੱਦਿਆਂ ਦੇ ਬਾਰੇ ਵਿਚ ਆਪਣੇ ਪਾਕਿਸਤਾਨੀ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਗੱਲ ਕੀਤੀ। ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖਬਰ -ਕੈਨੇਡਾ ਦੇ ਵੱਖ-ਵੱਖ ਹਿੱਸਿਆਂ 'ਚ ਹੋਏ ਫਿਲਸਤੀਨ ਪੱਖੀ ਮੁਜ਼ਾਹਰੇ
ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਇਸ ਨੇ ਦੱਸਿਆ ਕਿ ਫੋਨ 'ਤੇ ਗੱਲਬਾਤ ਦੌਰਾਨ ਬਲਿੰਕਨ ਨੇ ਅਫਗਾਨ ਸ਼ਾਂਤੀ ਪ੍ਰਕਿਰਿਆ ਵਿਚ ਲਗਾਤਾਰ ਸਹਿਯੋਗ ਅਤੇ ਅੱਤਵਾਦ ਦੇ ਖ਼ਿਲਾਫ਼ ਪਾਕਿਸਤਾਨ ਦੇ ਕਦਮਾਂ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਪ੍ਰਾਇਸ ਨੇ ਦੱਸਿਆ ਕਿ ਇਸ ਦੌਰਾਨ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਕਾਰੋਬਾਰ ਅਤੇ ਵਪਾਰਕ ਸੰਬੰਧਾਂ ਵਿਚ ਵਿਸਥਾਰ ਦੀਆਂ ਸੰਭਾਵਨਾਵਾਂ ਅਤੇ ਦੱਖਣੀ ਏਸ਼ੀਆ ਵਿਚ ਖੇਤਰੀ ਸੰਪਰਕ ਬਿਹਤਰ ਕਰਨ ਦੇ ਬਾਰੇ ਵਿਚ ਵੀ ਚਰਚਾ ਹੋਈ।