ਅਨੁਰਾ ਕੁਮਾਰਾ ਦਿਸਾਨਾਇਕੇ ਚੁਣੇ ਗਏ ਸ਼੍ਰੀਲੰਕਾ ਦੇ 9ਵੇਂ ਰਾਸ਼ਟਰਪਤੀ, ਅੱਜ ਚੁੱਕਣਗੇ ਅਹੁਦੇ ਦੀ ਸਹੁੰ
Monday, Sep 23, 2024 - 04:35 AM (IST)
ਇੰਟਰਨੈਸ਼ਨਲ ਡੈਸਕ- ਸ਼੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ’ਚ ਐਤਵਾਰ ਨੂੰ ਵੋਟਿੰਗ ਦੇ ਦੂਜੇ ਗੇੜ ਦੀ ਗਿਣਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਮਾਰਕਸਵਾਦੀ ਨੇਤਾ ਅਨੁਰਾ ਕੁਮਾਰਾ ਦਿਸਾਨਾਇਕੇ ਨੂੰ ਜੇਤੂ ਐਲਾਨ ਦਿੱਤਾ ਹੈ। ਮਾਰਕਸਵਾਦੀ ਜਨਤਾ ਵਿਮੁਕਤੀ ਪੇਰਾਮੁਨਾ ਪਾਰਟੀ ਦੇ ਵਿਸਥਾਰਤ ਫਰੰਟ ਨੈਸ਼ਨਲ ਪੀਪਲਜ਼ ਪਾਵਰ (ਐੱਨ.ਪੀ.ਪੀ.) ਦੇ ਉਮੀਦਵਾਰ 56 ਸਾਲਾ ਦਿਸਾਨਾਇਕੇ ਨੇ ਆਪਣੇ ਵਿਰੋਧੀ ਸਮਾਗੀ ਜਨ ਬਾਲਵੇਗਯਾ (ਐੱਸ.ਜੇ.ਬੀ.) ਦੇ ਸਾਜਿਥ ਪ੍ਰੇਮਦਾਸਾ ਨੂੰ ਹਰਾਇਆ।
ਅਹੁਦਾ ਛੱਡ ਰਹੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਭ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਟਾਪ-2 ਦੇ ਸਥਾਨਾਂ ਵਿਚ ਸ਼ਾਮਲ ਹੋਣ ’ਚ ਅਸਫਲ ਰਹਿਣ ਤੋਂ ਬਾਅਦ ਪਹਿਲੇ ਗੇੜ ’ਚੋਂ ਹੀ ਬਾਹਰ ਹੋ ਗਏ। ਐੱਨ.ਪੀ.ਪੀ. ਨੇ ਕਿਹਾ ਕਿ ਦਿਸਾਨਾਇਕੇ ਸੋਮਵਾਰ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ- ਫ਼ਰਜ਼ੀ ਡਿਗਰੀ, 40-40 ਲੱਖ ਰੁਪਏ ਤੇ ਹੋਰ ਪਤਾ ਨਹੀਂ ਕੀ ਕੁਝ ! ਅਮਰੀਕੀ ਵੀਜ਼ਾ ਦੇ ਨਾਂ 'ਤੇ ਇੰਝ ਹੋਈ ਕਰੋੜਾਂ ਦੀ ਠੱਗੀ
ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਦੂਜੇ ਗੇੜ ਦੀ ਗਿਣਤੀ ਕਰਨ ਦਾ ਹੁਕਮ ਦਿੱਤਾ ਸੀ ਕਿਉਂਕਿ ਸ਼ਨੀਵਾਰ ਨੂੰ ਹੋਈਆਂ ਚੋਣਾਂ ਵਿਚ ਕਿਸੇ ਵੀ ਉਮੀਦਵਾਰ ਨੇ ਜੇਤੂ ਐਲਾਨਣ ਲਈ ਲੋੜੀਂਦੀਆਂ 50 ਫੀਸਦੀ ਤੋਂ ਵੱਧ ਵੋਟਾਂ ਹਾਸਲ ਨਹੀਂ ਕੀਤੀਆਂ ਸਨ। ਦਿਸਾਨਾਇਕੇ ਦੇਸ਼ ਦੇ ਨੌਵੇਂ ਰਾਸ਼ਟਰਪਤੀ ਹੋਣਗੇ।
ਇਹ ਵੀ ਪੜ੍ਹੋ- 3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਖ਼ੌਫ਼ਨਾਕ ਅੰਤ ; ''ਸੌਰੀ ਮੇਰੀ ਜਾਨ... ਗੁੱਡਬਾਏ...'' ਲਿਖ ਮੁਕਾ ਲਈ ਜੀਵਨਲੀਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e