ਅਮਰੀਕਾ 'ਚ ਭਾਰਤੀ ਨੂੰ ਹੋਈ ਉਮਰ ਕੈਦ, ਅੱਲੜ੍ਹ ਉਮਰ ਦੇ 3 ਗੋਰਿਆਂ ਦੇ ਕਤਲ ਦਾ ਹੈ ਦੋਸ਼

07/15/2023 1:12:14 PM

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਉਸ ਨਾਲ ਮਜ਼ਾਕ ਕਰਨ ਵਾਲੇ ਅੱਲੜ੍ਹ ਉਮਰ 3 ਤਿੰਨ ਮੁੰਡਿਆਂ ਦਾ ਕਤਲ ਕਰਨ ਦੇ ਦੋਸ਼ ਵਿਚ ਅਦਾਲਤ ਨੇ ਬੀਤੇ ਦਿਨ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਮੁੰਡਿਆਂ ਦੀ ਉਮਰ 13,14,ਅਤੇ 18 ਸਾਲ ਦੇ ਕਰੀਬ ਸੀ। ਰਿਵਰਸਾਈਡ ਕਾਉਂਟੀ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਦੇ ਅਨੁਸਾਰ, ਭਾਰਤੀ ਮੂਲ ਦੇ 45 ਸਾਲਾ ਅਨੁਰਾਗ ਚੰਦਰ ਨੂੰ ਇੱਕ ਜਿਊਰੀ ਵੱਲੋਂ ਪਹਿਲੀ-ਡਿਗਰੀ ਦੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ 3 ਮਾਮਲਿਆਂ ਵਿੱਚ ਅਦਾਲਤ ਨੇ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੈਰੋਲ ਦੀ ਸੰਭਾਵਨਾ ਤੋਂ ਬਿਨਾਂ ਉਮਰ ਕੈਦ ਦੀ ਸ਼ਜਾ ਸੁਣਾਈ ਹੈ। 

ਇਹ ਵੀ ਪੜ੍ਹੋ: ਮਰ ਚੁੱਕੈ ਪੁਤਿਨ ਖ਼ਿਲਾਫ਼ ਬਗਾਵਤ ਕਰਨ ਵਾਲਾ ‘ਵੈਗਨਰ ਗਰੁੱਪ’ ਦਾ ਚੀਫ ਪ੍ਰਿਗੋਝਿਨ! ਸਾਬਕਾ ਅਮਰੀਕੀ ਜਨਰਲ ਦਾ ਦਾਅਵਾ

ਇੱਥੇ ਦੱਸ ਦੇਈਏ ਕਿ ਇਹ ਘਟਨਾ 19 ਜਨਵਰੀ, 2020 ਨੂੰ ਵਾਪਰੀ ਸੀ, ਜਦੋਂ 6 ਮੁੰਡਿਆਂ ਦੇ ਇੱਕ ਸਮੂਹ ਨੇ ਮਜ਼ਾਕ ਕਰਦੇ ਹੋਏ ਚੰਦਰ ਦੇ ਘਰ ਦੀ ਘੰਟੀ ਵਜਾਈ ਸੀ। ਚੰਦਰ ਨੇ ਦੱਸਿਆ ਕਿ ਘੰਟੀ ਵਜਾ ਕੇ ਕਾਰ ਵਿਚ ਭੱਜਣ ਤੋਂ ਪਹਿਲਾਂ ਇਕ ਮੁੰਡੇ ਨੇ ਉਸ ਦਾ ਮਜ਼ਾਕ ਉਡਾਇਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਕਾਰਨ ਸ਼ਰਾਰਤੀ ਮੁੰਡਿਆਂ ਦੇ ਪਿੱਛੇ ਲਾ ਲਈ ਅਤੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਸੜਕ ਤੋਂ ਇਕ ਪਾਸੇ ਡੇਗ ਦਿੱਤਾ, ਜਿਸ ਨਾਲ 3 ਮੁੰਡਿਆਂ ਦੀ ਮੌਤ ਹੋ ਗਈ, ਜਦੋਂ ਕਿ 3 ਬੱਚ ਗਏ। ਇਸ ਹਾਦਸੇ ਮਗਰੋਂ ਪੁਲਸ ਇਸ ਲਈ ਜ਼ਿੰਮੇਵਾਰ ਵਿਅਕਤੀ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਪੁਲਸ ਨੂੰ ਇਕ ਰਿਹਾਇਸ਼ ਨੇੜੇ ਇਕ ਨੁਕਸਾਨੀ ਗਈ ਕਾਰ ਖੜ੍ਹੀ ਮਿਲੀ, ਜਿਸ ਤੋਂ ਬਾਅਦ ਭਾਰਤੀ ਮੂਲ ਦੇ ਅਨੁਰਾਗ ਚੰਦਰ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ: ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ 'ਤੇ ਦਿੱਤਾ ਜ਼ੋਰ

ਅਧਿਕਾਰੀਆਂ ਨੇ ਦੱਸਿਆ ਕਿ ਅਨੁਰਾਗ ਚੰਦਰ ਇਸ ਹਾਦਸੇ ਨੂੰ ਅੰਜਾਮ ਦੇਣ ਮਗਰੋਂ ਆਪਣੇ ਘਰ ਵਾਪਸ ਆ ਗਿਆ ਸੀ। ਉਥੇ ਹੀ ਚੰਦਰ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਕਾਰ ਨੂੰ ਪਿੱਛੇ ਤੋਂ ਟੱਕਰ ਮਾਰਨ ਤੋਂ ਬਾਅਦ ਉਹ ਇਸ ਲਈ ਨਹੀਂ ਰੁਕਿਆ ਸੀ, ਕਿਉਂਕਿ ਉਸ ਨੂੰ ਲੱਗਾ ਕਿ ਕੋਈ ਜ਼ਖਮੀ ਨਹੀਂ ਹੋਇਆ ਹੈ। ਇਸ ਮਗਰੋਂ ਅਦਾਲਤ ਵਿਚ ਪੇਸ਼ੀ ਦੌਰਾਨ ਚੰਦਰਾ ਨੇ ਮੰਨਿਆ ਸੀ ਕਿ ਉਸਨੇ ਮੁੰਡਿਆਂ ਦੀ ਕਾਰ ਦਾ ਪਿੱਛਾ ਕੀਤਾ ਸੀ। ਉਸਨੇ ਕਿਹਾ ਕਿ ਉਹ ਮਜ਼ਾਕ ਤੋਂ "ਬਹੁਤ ਪਰੇਸ਼ਾਨ" ਸੀ ਅਤੇ ਦਾਅਵਾ ਕੀਤਾ ਕਿ ਉਹ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਸੀ ਅਤੇ ਉਹ ਆਪਣੇ ਗੁੱਸੇ ਨੂੰ ਕਾਬੂ ਨਹੀ ਕਰ ਸਕਿਆ। ਚੰਦਰਾ ਨੇ ਅਦਾਲਤ ਵਿੱਚ ਇਹ ਵੀ ਗਵਾਹੀ ਦਿੱਤੀ ਕਿ ਉਸ ਨੇ ਇਸ ਹਾਦਸੇ ਤੋਂ ਕੁਝ ਘੰਟੇ ਪਹਿਲਾਂ 12 ਬੋਤਲਾਂ ਬੀਅਰ ਪੀਤੀ ਸੀ। ਪੀੜਤਾਂ ਵਿੱਚੋਂ ਇੱਕ ਦੀ ਮਾਂ ਨੇ ਪੁਲਸ ਨੂੰ ਦੱਸਿਆ ਸੀ ਕਿ ਮੁੰਡੇ ਉਸ ਰਾਤ ਜਨਮਦਿਨ ਮਨਾ ਰਹੇ ਸਨ। 

ਇਹ ਵੀ ਪੜ੍ਹੋ: ਨਾਮੀਂ ਫੁੱਟਬਾਲ ਖਿਡਾਰਨ ਦੀ ਘਰ 'ਚੋਂ ਮਿਲੀ ਲਾਸ਼, ਕੁੱਝ ਦਿਨ ਪਹਿਲਾਂ ਮਨਾਇਆ ਸੀ 20ਵਾਂ ਜਨਮਦਿਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry