ਐੱਚ-1 ਬੀ ਵੀਜ਼ਾ ਧਾਰਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੰਪ ਨੂੰ ਅਪੀਲ

Thursday, Mar 19, 2020 - 11:22 PM (IST)

ਐੱਚ-1 ਬੀ ਵੀਜ਼ਾ ਧਾਰਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੰਪ ਨੂੰ ਅਪੀਲ

ਵਾਸ਼ਿੰਗਟਨ (ਭਾਸ਼ਾ)– ਉੱਚ ਹੁਨਰ ਵਾਲੇ ਪਰਵਾਸੀ ਭਾਰਤੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਇਕ ਗੈਰ-ਲਾਭਕਾਰੀ ਸੰਸਥਾ ‘ਹਾਈ ਸਕਿਲਡ ਇਮੀਗ੍ਰੈਂਟਸ ਆਫ ਅਮਰੀਕਾ’ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਐੱਚ-1 ਬੀ ਵੀਜ਼ਾ ਧਾਰਕਾਂ ਦੀਆਂ ਤਕਲੀਫਾਂ ਦਾ ਜ਼ਿਕਰ ਕਰਦੇ ਹੋਏ ਗ੍ਰੀਨ ਕਾਰਡ ਜਾਂ ਕਾਨੂੰਨੀ ਸਥਾਈ ਨਿਵਾਸ ਦੀ ਰਫਤਾਰ ਵਿਚ ਤੇਜ਼ੀ ਲਿਆਉਣ ਤੇ ਨੌਕਰਸ਼ਾਹੀ ਅਤੇ ਕਾਨੂੰਨੀ ਰੁਕਾਵਟਾਂ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ।

ਐੱਚ-1 ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਕੁਝ ਕਾਰੋਬਾਰੀ ਕੰਮਾਂ ਲਈ ਵਿਦੇਸ਼ੀ ਕਿਰਤੀਆਂ ਨੂੰ ਨਿਯੁਕਤ ਕਰਨ ਦੀ ਆਗਿਆ ਦਿੰਦਾ ਹੈ। ਟੈਕਨਾਲੋਜੀ ਵਾਲੀਆਂ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਨਿਯੁਕਤ ਕਰਦੀਆਂ ਹਨ। ਗ੍ਰੀਨ ਕਾਰਡ ਇਕ ਗੈਰ ਅਮਰੀਕੀ ਨਾਗਰਿਕ ਨੂੰ ਅਮਰੀਕਾ ਵਿਚ ਸਥਾਈ ਤੌਰ ’ਤੇ ਰਹਿਣ ਦੀ ਆਗਿਆ ਦਿੰਦਾ ਹੈ। ਸੰਸਥਾ ਨੇ ਆਪਣੇ ਬਿਆਨ ਵਿਚ ਟਰੰਪ ਨੂੰ ਅਪੀਲ ਕੀਤੀ ਕਿ ਉਹ ਗ੍ਰੀਨ ਕਾਰਡ ਧਾਰਕਾਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਤੇ ਆਮਰੀਕੀ ਨਾਗਰਿਕਤਾ ਤੇ ਇਮੀਗ੍ਰੇਸ਼ਨ ਸੇਵਾਵਾਂ ਨੂੰ ਹਾਸਲ ਕਰਲ ਲਈ ਅਪਲਾਈ ਕਰਨ ਦੀ ਆਗਿਆ ਦੇਣ। ਬਿਆਨ ਵਿਚ ਕਿਹਾ ਗਿਆ ਹੈ ਕਿ ਉਕਤ ਮਸਲਿਆਂ ਦੇ ਹੱਲ ਵਿਚ ਮਦਦ ਨਾਲ ਪੰਜ ਲੱਖ ਤੋਂ ਵਧੇਰੇ ਕੁਸ਼ਲ ਪਰਵਾਸੀਆਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਰਾਹਤ ਮਿਲੇਗੀ। ਬਿਆਨ ਮੁਤਾਬਕ ਅਜਿਹਾ ਕਰਨ ਨਾਲ ਅਮਰੀਕਾ ਨੂੰ ਕਈ ਤਰ੍ਹਾਂ ਦਾ ਲਾਭ ਹੋਵੇਗਾ ਤੇ ਪੇਸ਼ੇਵਰ ਲੋਕ ਪ੍ਰਮੁੱਖ ਅਮਰੀਕੀ ਕੰਪਨੀਆਂ ਦੇ ਨਾਲ ਸਿੱਧੇ ਕੰਮ ਕਰਨ ਵਿਚ ਸਮਰਥ ਹੋਣਗੇ।


author

Baljit Singh

Content Editor

Related News