ਅਮਰੀਕਾ ''ਚ ਕੋਰੋਨਾ ਦੇ ਇਲਾਜ ਲਈ ਮਲੇਰੀਆ ਦੀ ਦਵਾਈ ਦੇ ਇਸਤੇਮਾਲ ਨੂੰ ਮਨਜ਼ੂਰੀ

03/19/2020 10:36:15 PM

ਵਾਸ਼ਿੰਗਟਨ - ਕੋਰੋਨਾਵਾਇਰਸ ਹੁਣ ਦੁਨੀਆ ਦੇ ਲਗਭਗ ਸਾਰੇ ਦੇਸ਼ਾਂ ਤੱਕ ਪਹੁੰਚ ਚੁੱਕਿਆ ਹੈ। ਵੀਰਵਾਰ ਸ਼ਾਮ ਤੱਕ 177 ਦੇਸ਼ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਹੁਣ ਤੱਕ 9390 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2 ਲੱਖ ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 86,254 ਮਰੀਜ਼ ਠੀਕ ਵੀ ਹੋਏ ਹਨ। ਉਥੇ ਅਮਰੀਕੀ ਸਰਕਾਰ ਨੇ ਮਲੇਰੀਆ ਦੇ ਇਲਾਜ ਵਿਚ ਇਸਤੇਮਾਲ ਹੋਣ ਵਾਲੀ ਕਲੋਰੋਕਵੀਨ ਨੂੰ ਕੋਰੋਨਾ ਦੇ ਇਲਾਜ ਵਿਚ ਇਸਤੇਮਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਟਰੰਪ ਦਾ ਦਾਅਵਾ ਹੈ ਕਿ ਇਸ ਦੇ ਨਤੀਜੇ ਬੇਹੱਦ ਅਸਰਦਾਰ ਹਨ।

PunjabKesari

ਈਰਾਨ ਦੇ ਸਿਹਤ ਮੰਤਰਾਲੇ ਵੱਲੋਂ ਦੱਸਿਆ ਹੈ ਕਿ ਇਥੇ ਹਰ 10 ਮਿੰਟ ਵਿਚ ਇਕ ਇਨਫੈਰਟਡ ਵਿਅਕਤੀ ਦੀ ਮੌਤ ਹੋ ਰਹੀ ਹੈ ਅਤੇ ਹਰ ਘੰਟੇ ਘਟੋਂ-ਘੱਟ 50 ਲੋਕ ਇਸ ਵਾਇਰਸ ਦੀ ਇਨਫੈਕਸ਼ਨ ਦੀ ਲਪੇਟ ਵਿਚ ਆ ਰਹੇ ਹਨ। ਈਰਾਨ ਵਿਚ ਵੀਰਵਾਰ ਨੂੰ ਵਾਇਰਸ ਨਾਲ ਇਕ ਭਾਰਤੀ ਨਾਗਰਿਕ ਦੀ ਵੀ ਮੌਤ ਹੋ ਗਈ ਹੈ। ਦੱਸ ਦਈਏ ਕਿ ਦੇਸ਼ ਤੋਂ ਬਾਹਰ ਕਿਸੇ ਭਾਰਤੀ ਦੀ ਇਹ ਪਹਿਲੀ ਮੌਤ ਮੌਤ ਹੈ। ਉਥੇ ਹੀ ਦੂਜੇ ਪਾਸੇ 24 ਘੰਟਿਆਂ ਦੇ ਅੰਦਰ ਈਰਾਨ ਵਿਚ 149 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

ਭਾਰਤ ਦਾ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਆਖਿਆ ਕਿ ਹੋਰ ਇਨਫੈਕਟਡ ਭਾਰਤੀ ਨਾਗਰਿਕਾਂ ਦਾ ਇਲਾਜ ਈਰਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਅਸੀਂ ਉਥੇ 590 ਭਾਰਤੀ ਨਾਗਰਿਕਾਂ ਨੂੰ ਕੱਢਿਆ ਹੈ। ਈਰਾਨ ਵਿਚ ਕੋਰੋਨਾਵਾਇਰਸ ਨਾਲ ਇਨਫੈਕਟਡ ਭਾਰਤੀਆਂ ਨੂੰ ਅਲੱਗ ਕਰ ਦਿੱਤਾ ਗਿਆ ਹੈ। ਉਥੇ ਸਰਕਾਰ ਨੇ ਬਹੁਤ ਚੰਗੀ ਤਰ੍ਹਾਂ ਨਾਲ ਸਾਡੇ ਲੋਕਾਂ ਦੇਖਭਾਲ ਕੀਤੀ ਹੈ। ਸਾਨੂੰ ਵਿਸ਼ਵਾਸ ਹੈ ਕਿ ਉਹ ਠੀਕ ਹੋ ਜਾਣਗੇ ਅਤੇ ਅਸੀਂ ਉਨ੍ਹਾਂ ਨੂੰ ਵਾਪਸ ਲਿਆਵਾਂਗੇ।


Khushdeep Jassi

Content Editor

Related News