ਕੇਸਰੀ ਰੰਗ ''ਚ ਰੰਗਿਆ ਗਿਆ ਸ਼ਹਿਰ ਅਪਰੀਲੀਆ, ਬੋਲੇ ਸੋ ਨਿਹਾਲ ਦੇ ਲੱਗੇ ਜੈਕਾਰੇ (ਤਸਵੀਰਾਂ)
Wednesday, May 14, 2025 - 01:15 PM (IST)

ਰੋਮ (ਦਲਵੀਰ ਸਿੰਘ ਕੈਂਥ)- ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਕਿਰਪਾ ਸਦਕਾ ਅਮਰੀਕਾ, ਕੈਨੇਡਾ ਅਤੇ ਇੰਗਲੈਂਡ ਤੋਂ ਬਾਅਦ ਇਟਲੀ ਵਿੱਚ ਗੁਰੂ ਨਾਨਕ ਸਾਹਿਬ ਜੀ ਦੀ ਫੁਲਵਾੜੀ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ। ਇਟਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਗੁਰਦੁਆਰਾ ਸਾਹਿਬਾਨਾਂ ਦੀ ਸਥਾਪਨਾ ਹੋ ਚੁੱਕੀ ਹੈ। ਜਿੱਥੇ ਗੁਰਪੁਰਬ ਅਤੇ ਹੋਰ ਵਿਸ਼ੇਸ਼ ਦਿਹਾੜੇ ਬਹੁਤ ਹੀ ਸ਼ਰਧਾ ਨਾਲ ਮਨਾਏ ਜਾਂਦੇ ਹਨ। ਉੱਥੇ ਹੀ ਇਲਾਕਾ ਨਿਵਾਸੀ ਸੰਗਤਾਂ ਨੂੰ ਵਿਸ਼ੇਸ਼ ਤੌਰ 'ਤੇ ਖਾਲਸੇ ਦੇ ਸਿਰਜਣਾ ਦਿਹਾੜੇ ਅਤੇ ਵਿਸਾਖੀ ਦਾ ਇੰਤਜ਼ਾਰ ਰਹਿੰਦਾ ਹੈ।
ਇਸ ਲੜੀ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਨਜ਼ਦੀਕ ਤੇ ਜਿਲ੍ਹਾ ਲਾਤੀਨਾ ਦੇ ਸ਼ਹਿਰ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਨਗਰ ਕੀਰਤਨ ਦੀ ਆਰੰਭਤਾ ਤੋ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਤੋ ਪੰਜ ਨਿਸ਼ਾਨਚੀ ਸਿੰਘਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਚਾਲੇ ਪਾਏ ਗਏ। ਜਿਸ ਪਾਰਕ ਵਾਲੀ ਜਗ੍ਹਾ ਤੋਂ ਨਗਰ ਕੀਰਤਨ ਦੀ ਆਰੰਭਤਾ ਹੋਣੀ ਸੀ।
ਪੜ੍ਹੋ ਇਹ ਅਹਿਮ ਖ਼ਬਰ-2 ਸਾਲ ਦਾ ਵਰਕ ਵੀਜ਼ਾ ਦੇਣ ਵਾਲਾ ਦੇਸ਼ ਬਣਿਆ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ
ਪਾਰਕੋ ਮਿੱਲੈ “ਪਾਰਕ ਪਹੁੰਚਣ ਉਪਰੰਤ ਪੜਾਅ ਸਜਾਏ ਗਏ ਤੇ ਇਸ ਮੌਕੇ ਭਾਈ ਮੰਗਲਜੀਤ ਸਿੰਘ ਤੇ ਭਾਈ ਗੁਰਭੇਜ ਸਿੰਘ ਅੰਨਦਪੁਰੀ ਦੇ ਢਾਡੀ ਜੱਥੇ ਤੇ ਕੀਰਤਨੀ ਜਥਿਆਂ ਵੱਲੋਂ ਖ਼ਾਲਸਾ ਸਾਜਨਾ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਜ਼ੋਸ਼ੀਲੇ ਅੰਦਾਜ਼ ਵਿੱਚ ਸੁਣਾ ਕੇ ਨਿਹਾਲ ਕੀਤਾ ਗਿਆ ਤੇ ਗੱਤਕੇ ਵਾਲੇ ਜਥੇ ਵਲੋਂ ਗੱਤਕੇ ਦੇ ਹੈਰਤਮਈ ਜੌਹਰ ਦਿਖਾਏ ਗਏ। ਉਪਰੰਤ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਜੋ ਕਿ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚ ਤੋ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੇਵਾਦਾਰਾਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਨਗਰ ਕੀਰਤਨ ਵਿੱਚ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਜੀ ਆਇਆਂ ਆਖਿਆ ਗਿਆ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਗਏ ਸਨ ਤੇ ਵਿਸ਼ੇਸ ਤੌਰ ਸੰਗਤਾਂ ਨੂੰ ਪੰਗਤ ਵਿੱਚ ਪ੍ਰਸ਼ਾਦਾ ਛਕਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।