ਅਰਜਨਟੀਨਾ ''ਚ ਕੋਰੋਨਾ ਦੇ ਮਾਮਲਿਆਂ ਦਾ ਰਿਕਾਰਡ ਵਾਧਾ
Friday, Jul 24, 2020 - 09:51 AM (IST)
ਬੁਇਨੇਸ ਐਰਿਸ- ਅਰਜਨਟੀਨਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 6,127 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,48,027 ਹੋ ਗਈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ।
ਮੰਤਰਾਲੇ ਮੁਤਾਬਕ ਇਕ ਦਿਨ ਪਹਿਲਾਂ ਹੀ ਦੇਸ਼ ਵਿਚ ਕੋਰੋਨਾ ਦੇ 5,782 ਰਿਕਾਰਡ ਮਾਮਲੇ ਦਰਜ ਕੀਤੇ ਗਏ ਸਨ ਅਤੇ 98 ਲੋਕਾਂ ਦੀ ਮੌਤ ਹੋਈ ਸੀ। ਮੰਤਰਾਲੇ ਨੇ ਵੀਰਵਾਰ ਦੇਰ ਸ਼ਾਮ ਜਾਰੀ ਕੀਤੇ ਇਕ ਬੁਲੇਟਿਨ ਵਿਚ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 6,127 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਦੇਸ਼ ਵਿਚ 1,48,027 ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ। ਮੰਤਰਾਲੇ ਨੇ ਕਿਹਾ ਕਿ ਇਸ ਦੌਰਾਨ 110 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2,702 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਪੂਰੀ ਦੁਨੀਆ ਵਿਚ 1.5 ਕਰੋੜ ਤੋਂ ਵੱਧ ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ ਅਤੇ ਲਗਭਗ 6,31,000 ਲੋਕਾਂ ਦੀ ਜਾਨ ਜਾ ਚੁੱਕੀ ਹੈ।