ਮੈਕਸੀਕੋ ''ਚ ਹਥਿਆਰਬੰਦ ਵਿਅਕਤੀਆਂ ਨੇ 14 ਪੁਲਸ ਅਧਿਕਾਰੀਆਂ ਨੂੰ ਕੀਤਾ ਅਗਵਾ

Wednesday, Jun 28, 2023 - 03:50 PM (IST)

ਮੈਕਸੀਕੋ ''ਚ ਹਥਿਆਰਬੰਦ ਵਿਅਕਤੀਆਂ ਨੇ 14 ਪੁਲਸ ਅਧਿਕਾਰੀਆਂ ਨੂੰ ਕੀਤਾ ਅਗਵਾ

ਮੈਕਸੀਕੋ ਸਿਟੀ (ਭਾਸ਼ਾ)- ਹਥਿਆਰਬੰਦ ਵਿਅਕਤੀਆਂ ਨੇ ਮੰਗਲਵਾਰ ਨੂੰ ਦੱਖਣੀ ਮੈਕਸੀਕੋ ਵਿਚ ਰਾਜ ਪੁਲਸ ਦੇ 14  ਅਧਿਕਾਰੀਆਂ ਨੂੰ ਅਗਵਾ ਕਰ ਲਿਆ, ਜਿਸ ਮਗਰੋਂ ਸੰਘੀ ਅਤੇ ਸਥਾਨਕ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚਿਆਪਾਸ ਰਾਜ ਵਿੱਚ ਸੁਰੱਖਿਆ ਅਤੇ ਨਾਗਰਿਕ ਰੱਖਿਆ ਦੇ ਸਕੱਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੇ 14 ਅਧਿਕਾਰੀ ਪੁਰਸ਼ ਹਨ ਅਤੇ ਉਨ੍ਹਾਂ ਨੂੰ ਲੱਭਣ ਲਈ ਜ਼ਮੀਨ ਤੋਂ ਆਸਮਾਨ ਤੱਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਰਾਜ ਪੁਲਸ ਫੋਰਸ ਦੇ ਇੱਕ ਅਧਿਕਾਰੀ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਅਧਿਕਾਰੀ ਇੱਕ ਪ੍ਰਾਈਵੇਟ ਟਰੱਕ ਵਿੱਚ ਚਿਆਪਾਸ ਦੀ ਰਾਜਧਾਨੀ ਜਾ ਰਹੇ ਸਨ ਪਰ ਰਸਤੇ ਵਿਚ ਬੰਦੂਕਧਾਰੀਆਂ ਨੇ ਵਾਹਨ ਨੂੰ ਰੋਕਿਆ ਅਤੇ ਉਨ੍ਹਾਂ ਨੂੰ ਅਗਵਾ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਟਰੱਕ ਵਿੱਚ ਸਵਾਰ ਔਰਤਾਂ ਨੂੰ ਛੱਡ ਦਿੱਤਾ ਗਿਆ, ਜਦੋਂ ਕਿ ਉਹ ਪੁਰਸ਼ਾਂ ਨੂੰ ਆਪਣੇ ਨਾਲ ਲੈ ਗਏ। 


author

cherry

Content Editor

Related News