ਬਾਰ ''ਚ ਦਾਖਲ ਹੋਏ ਹਥਿਆਰਬੰਦ ਵਿਅਕਤੀ, 5 ਲੋਕਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

Monday, Jan 06, 2025 - 11:43 AM (IST)

ਬਾਰ ''ਚ ਦਾਖਲ ਹੋਏ ਹਥਿਆਰਬੰਦ ਵਿਅਕਤੀ, 5 ਲੋਕਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

ਮੈਕਸੀਕੋ ਸਿਟੀ (ਏਜੰਸੀ)- ਮੈਕਸੀਕੋ ਦੇ ਦੱਖਣ-ਪੂਰਬੀ ਤਬਾਸਕੋ ਰਾਜ ਦੀ ਰਾਜਧਾਨੀ ਵਿਲਾਹੇਰਮੋਸਾ ਵਿਚ ਇਕ ਬਾਰ ਵਿਚ ਹਥਿਆਰਬੰਦ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਲੱਕੜ ਦੀ ਬਣੀ ਇਮਾਰਤ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜ੍ਹ ਗਏ 8 ਲੋਕ

ਸ਼ਨੀਵਾਰ ਰਾਤ ਨੂੰ ਵਾਪਰੀ ਘਟਨਾ ਤੋਂ ਬਾਅਦ ਰਾਜ ਸਰਕਾਰ ਦੇ ਬੁਲਾਰੇ ਫਰਨਾਂਡੋ ਵਾਜ਼ਕੁਏਜ਼ ਰੋਸਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਾਜ ਅਤੇ ਸੰਘੀ ਬਲਾਂ ਨੇ ਵਿਲਾਹੇਰਮੋਸਾ ਦੇ ਤਾਮੂਲਟੇ ਇਲਾਕੇ ਦੇ ਬਾਰ ਵਿੱਚ 5 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਲਈ ਜ਼ਿੰਮੇਵਾਰ ਲੋਕਾਂ ਦੀ ਭਾਲ ਲਈ ਇੱਕ ਮੁਹਿੰਮ ਚਲਾਈ ਹੈ। ਬੁਲਾਰੇ ਨੇ ਦੱਸਿਆ ਕਿ ਗੋਲੀਬਾਰੀ 'ਚ 7 ਲੋਕ ਜ਼ਖਮੀ ਵੀ ਹੋਏ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਆ ਰਿਹੈ ਸਭ ਤੋਂ ਭਿਆਨਕ ਬਰਫੀਲਾ ਤੂਫਾਨ! ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News