ਫੌਜ ਮੁਖੀ ਅਸੀਮ ਮੁਨੀਰ ਦੀ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੁਰੀ ’ਚ ਗੁਪਤ ਮੀਟਿੰਗ

Thursday, Sep 04, 2025 - 11:41 PM (IST)

ਫੌਜ ਮੁਖੀ ਅਸੀਮ ਮੁਨੀਰ ਦੀ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੁਰੀ ’ਚ ਗੁਪਤ ਮੀਟਿੰਗ

ਗੁਰਦਾਸਪੁਰ/ਲਾਹੌਰ (ਵਿਨੋਦ) - ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਸੱਤਾ ’ਤੇ ਆਪਣੀ ਪਕੜ ਮਜ਼ਬੂਤ ​​ਕਰ ਸਕਦੇ ਹਨ। ਕੱਲ ਮੁਰੀ ’ਚ ਨਵਾਜ਼ ਸ਼ਰੀਫ ਦੇ ਘਰ ਹੋਈ ਉੱਚ ਪੱਧਰੀ ਮੀਟਿੰਗ ’ਚ ਜੋ ਹੋਇਆ, ਉਸ ਨੂੰ ਗੁਪਤ ਰੱਖਿਆ ਜਾ ਰਿਹਾ ਹੈ।

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਜੇਕਰ ਮੁਨੀਰ ਦੁਆਰਾ ਬਣਾਈ ਗਈ ਗੁਪਤ ਯੋਜਨਾ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਦਰਸਾਉਂਦਾ ਹੈ ਕਿ ਮੁਨੀਰ ਸੱਤਾ ’ਤੇ ਆਪਣੀ ਪਕੜ ਮਜ਼ਬੂਤ ​​ਕਰਨ ਅਤੇ ਸ਼ਾਹਬਾਜ਼ ਸ਼ਰੀਫ ਸਰਕਾਰ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੀ ਯੋਜਨਾ ਬਣਾ ਰਿਹਾ ਹੈ, ਜੋ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਤਾ ਤੋਂ ਬਾਹਰ ਰੱਖਣ ਲਈ ਬਣਾਈ ਗਈ ਸੀ।

ਇਕ ਰਿਪੋਰਟ ਦੇ ਅਨੁਸਾਰ ਸੂਤਰਾਂ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਨਾਗਰਿਕ ਅਤੇ ਫੌਜੀ ਲੀਡਰਸ਼ਿਪ ਨੇ ਦੇਸ਼ ਵਿਚ ਸਿਸਟਮ ਦੀ ਨਿਰੰਤਰਤਾ ਅਤੇ ਲੰਬੇ ਸਮੇਂ ਦੀ ਰਾਜਨੀਤਕ ਅਤੇ ਆਰਥਿਕ ਸਥਿਰਤਾ ਨੂੰ ਧਿਆਨ ’ਚ ਰੱਖਦੇ ਹੋਏ 10 ਸਾਲਾ ਰਣਨੀਤਕ ਸ਼ਕਤੀ ਯੋਜਨਾ ਦਾ ਪ੍ਰਸਤਾਵ ਰੱਖਿਆ ਹੈ।

ਸੂਤਰਾਂ ਨੇ ਦੱਸਿਆ ਕਿ ਇਹ ਫੈਸਲਾ ਸਾਬਕਾ ਪ੍ਰਧਾਨ ਮੰਤਰੀ ਅਤੇ ਪੀ. ਐੱਮ. ਐੱਲ.-ਐੱਨ. ਮੁਖੀ ਨਵਾਜ਼ ਸ਼ਰੀਫ ਦੇ ਮੁਰੀ ਵਿਚ ਨਿੱਜੀ ਫਾਰਮ ਹਾਊਸ ’ਚ ਹੋਈ ਇਕ ਮੀਟਿੰਗ ’ਚ ਲਿਆ ਗਿਆ। ਮੀਟਿੰਗ ਵਿਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼, ਫੀਲਡ ਮਾਰਸ਼ਲ ਅਸੀਮ ਮੁਨੀਰ ਅਤੇ ਆਈ. ਐੱਸ. ਆਈ. ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਅਸੀਮ ਮਲਿਕ ਸ਼ਾਮਲ ਹੋਏ। ਮੀਟਿੰਗ ਦੌਰਾਨ ਦੇਸ਼ ਵਿਚ ਸਥਿਰਤਾ ਨੂੰ ਯਕੀਨੀ ਬਣਾਉਣ ਲਈ 10 ਸਾਲਾ ਸ਼ਾਸਨ ਨਿਰੰਤਰਤਾ ਯੋਜਨਾ ’ਤੇ ਸਹਿਮਤੀ ਬਣੀ।


author

Inder Prajapati

Content Editor

Related News