ਹਾਂਗਕਾਂਗ 'ਚ 4 ਯਾਤਰੀ ਬੱਸਾਂ ਅਤੇ ਟਰੱਕ ਦੀ ਹੋਈ ਟੱਕਰ, ਬੱਚਿਆਂ ਸਣੇ 70 ਦੇ ਕਰੀਬ ਲੋਕ ਜ਼ਖ਼ਮੀ

03/24/2023 2:26:04 PM

ਹਾਂਗਕਾਂਗ (ਭਾਸ਼ਾ)- ਹਾਂਗਕਾਂਗ ਵਿੱਚ ਸ਼ੁੱਕਰਵਾਰ ਨੂੰ ਇੱਕ ਸੜਕੀ ਸੁਰੰਗ ਨੇੜੇ 4 ਯਾਤਰੀ ਬੱਸਾਂ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ, ਜਿਸ ਵਿੱਚ ਬੱਚਿਆਂ ਸਮੇਤ ਕਰੀਬ 70 ਲੋਕ ਜ਼ਖ਼ਮੀ ਹੋ ਗਏ। ਜ਼ਿਆਦਾਤਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਕੌਲੂਨ ਦੇ ਰਿਹਾਇਸ਼ੀ ਇਲਾਕੇ ਲਾਮ ਟਿਨ ਵਿੱਚ ਸੁੰਗ ਕਵਾਨ ਓ ਰੋਡ 'ਤੇ ਇੱਕ ਸੁਰੰਗ ਦੇ ਪ੍ਰਵੇਸ਼ ਦੁਆਰ ਦੇ ਕੋਲ ਦੁਪਹਿਰ ਤੋਂ ਬਾਅਦ ਵਾਪਰਿਆ।

ਇਹ ਵੀ ਪੜ੍ਹੋ: ਕੈਨੇਡੀਅਨ ਸਿੱਖ ਸਰਵਣ ਸਿੰਘ ਨੇ ਬਣਾਇਆ ਦੁਨੀਆ ਦੀ ਸਭ ਤੋਂ ਲੰਮੀ ਦਾੜ੍ਹੀ ਰੱਖਣ ਦਾ ਰਿਕਾਰਡ (ਵੀਡੀਓ)

ਲਗਭਗ 60 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਲਗਭਗ 9 ਹੋਰਾਂ ਨੂੰ ਕੁਝ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਫਾਇਰ ਬ੍ਰਿਗੇਡ ਕਰਮਚਾਰੀ, ਮੈਡੀਕਲ ਕਰਮਚਾਰੀ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਬਜ਼ੁਰਗਾਂ ਸਮੇਤ ਕੁਝ ਜ਼ਖ਼ਮੀਆਂ ਦਾ ਮੌਕੇ ’ਤੇ ਹੀ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਸਮੇਂ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਇੱਕ ਸਮੂਹ ਸੜਕ 'ਤੇ ਬੈਠਾ ਸੀ ਅਤੇ ਉਨ੍ਹਾਂ ਵਿੱਚੋਂ ਕੁਝ ਦੇ ਹੱਥਾਂ 'ਤੇ ਵੀ ਸੱਟਾਂ ਲੱਗੀਆਂ ਹਨ।

ਇਹ ਵੀ ਪੜ੍ਹੋ: ਨਵਾਂ ਖ਼ੁਲਾਸਾ: ਬ੍ਰਿਟੇਨ ਦੀ ਨਾਗਰਿਕਤਾ ਲੈਣ ਦੀ ਫਿਰਾਕ 'ਚ ਸੀ ਅੰਮ੍ਰਿਤਪਾਲ

cherry

This news is Content Editor cherry