ਤਾਲਿਬਾਨ ਨੇ ਧਰਮ ਦਾ ਅਪਮਾਨ ਕਰਨ ਦੇ ਦੋਸ਼ 'ਚ 'ਮਾਡਲ' ਨੂੰ ਕੀਤਾ ਗ੍ਰਿਫ਼ਤਾਰ

Thursday, Jun 09, 2022 - 04:07 PM (IST)

ਤਾਲਿਬਾਨ ਨੇ ਧਰਮ ਦਾ ਅਪਮਾਨ ਕਰਨ ਦੇ ਦੋਸ਼ 'ਚ 'ਮਾਡਲ' ਨੂੰ ਕੀਤਾ ਗ੍ਰਿਫ਼ਤਾਰ

ਕਾਬੁਲ (ਵਾਰਤਾ): ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਇਸਲਾਮ ਅਤੇ ਕੁਰਾਨ ਦਾ ਅਪਮਾਨ ਕਰਨ ਦੇ ਦੋਸ਼ ਵਿਚ ਮਸ਼ਹੂਰ ਫੈਸ਼ਨ ਮਾਡਲ ਅਜਮਲ ਹਕੀਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਵਾਇਰਲ ਵੀਡੀਓ ਵਿੱਚ ਉਹ ਕਥਿਤ ਤੌਰ 'ਤੇ ਆਪਣੇ ਤਿੰਨ ਦੋਸਤਾਂ ਨਾਲ ਕੁਰਾਨ ਦੀਆਂ ਆਇਤਾਂ ਦਾ ਪਾਠ ਕਰਦੇ ਹੋਏ ਹੱਸਦੇ ਹੋਈ ਨਜ਼ਰ ਆਇਆ ਸੀ। ਤਾਲਿਬਾਨ ਦੁਆਰਾ ਨਿਯੁਕਤ ਡਾਇਰੈਕਟੋਰੇਟ ਜਨਰਲ ਆਫ ਇੰਟੈਲੀਜੈਂਸ ਨੇ 5 ਜੂਨ ਨੂੰ ਅਜਮਲ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਸੇ ਦਿਨ ਅਜਮਲ ਦਾ ਇੱਕ ਹੋਰ ਵੀਡੀਓ ਜਾਰੀ ਹੋਇਆ, ਜਿਸ ਵਿੱਚ ਉਹ ਆਪਣੇ ਕੀਤੇ ਲਈ ਮੁਆਫੀ ਮੰਗਦਾ ਨਜ਼ਰ ਆ ਰਿਹਾ ਹੈ। ਇਧਰ ਟਵਿੱਟਰ 'ਤੇ ਅਜਮਲ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਉਸ ਦੀ ਰਿਹਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿ ਅਤੇ SFJ ਦੇ ਸਬੰਧਾਂ ਦਾ ਪਰਦਾਫਾਸ਼, ਗੁਰਪਤਵੰਤ ਪੰਨੂੰ ਨੇ ਖਾਲਿਸਤਾਨ ਰੈਫਰੈਂਡਮ ਲਈ ਮੰਗਿਆ ਸਮਰਥਨ

ਅੰਤਰਰਾਸ਼ਟਰੀ ਸਵੈ-ਸੇਵੀ ਸੰਸਥਾ ਐਮਨੇਸਟੀ ਇੰਟਰਨੈਸ਼ਨਲ ਨੇ ਵੀ ਉਸ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਹੈ।ਐਮਨੇਸਟੀ ਇੰਟਰਨੈਸ਼ਨਲ ਮੁਤਾਬਕ ਪਿਛਲੇ ਹਫ਼ਤੇ ਅਜਮਲ ਨੇ ਆਪਣੇ ਯੂ-ਟਿਊਬ ਚੈਨਲ 'ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ 'ਚ ਉਹ ਆਪਣੇ ਤਿੰਨ ਸਾਥੀਆਂ ਨਾਲ ਹੱਸਦੇ ਹੋਏ ਕਥਿਤ ਤੌਰ 'ਤੇ ਕੁਰਾਨ ਦੀਆਂ ਆਇਤਾਂ ਪੜ੍ਹਦਾ ਨਜ਼ਰ ਆ ਰਿਹਾ ਸੀ। ਬਾਅਦ ਵਿੱਚ 5 ਜੂਨ ਨੂੰ,ਅਜਮਲ ਨੇ ਪਿਛਲੀ ਵੀਡੀਓ ਲਈ ਮੁਆਫ਼ੀ ਮੰਗਦੇ ਹੋਏ ਇੱਕ ਹੋਰ ਵੀਡੀਓ ਪੋਸਟ ਕੀਤਾ। ਐਮਨੈਸਟੀ ਇੰਟਰਨੈਸ਼ਨਲ ਦੀ ਦੱਖਣੀ ਏਸ਼ੀਆ ਦੀ ਪ੍ਰਚਾਰਕ ਸਮੀਰਾ ਹਮੀਦੀ ਨੇ ਅਜਮਲ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਯੂਟਿਊਬਰ ਅਜਮਲ ਅਤੇ ਉਸ ਦੇ ਸਾਥੀਆਂ ਦੀ ਮਨਮਾਨੀ ਨਜ਼ਰਬੰਦੀ ਅਤੇ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਮਜਬੂਰ ਕਰਨਾ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ 'ਤੇ ਖੁੱਲ੍ਹਾ ਹਮਲਾ ਹੈ। ਤਾਲਿਬਾਨ ਨੂੰ ਉਨ੍ਹਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
 


author

Vandana

Content Editor

Related News