ਰਾਮਲਲਾ ਦੀ ਮੂਰਤੀ ਬਣਾਉਣ ਵਾਲੇ ਅਰੁਣ ਯੋਗੀਰਾਜ ਦਾ ਅਮਰੀਕਾ ਦਾ ''ਵੀਜ਼ਾ'' ਰੱਦ

Thursday, Aug 15, 2024 - 01:01 PM (IST)

ਰਾਮਲਲਾ ਦੀ ਮੂਰਤੀ ਬਣਾਉਣ ਵਾਲੇ ਅਰੁਣ ਯੋਗੀਰਾਜ ਦਾ ਅਮਰੀਕਾ ਦਾ ''ਵੀਜ਼ਾ'' ਰੱਦ

ਨਿਊਯਾਰਕ (ਰਾਜ ਗੋਗਨਾ)- ਅਯੁੱਧਿਆ ਦੇ ਰਾਮ ਮੰਦਰ 'ਚ ਰਾਮਲਲਾ ਦੀ ਸ਼ਾਨਦਾਰ ਮੂਰਤੀ ਤਿਆਰ ਕਰਨ ਵਾਲੇ ਮਸ਼ਹੂਰ ਮੂਰਤੀਕਾਰ ਅਰੁਣ ਯੋਗੀਰਾਜ ਨੂੰ ਅਮਰੀਕਾ 'ਚ ਇਕ ਵਿਸ਼ੇਸ਼ ਸੰਮੇਲਨ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ ਪਰ ਅਮਰੀਕਾ ਨੇ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਤੋਂ ਬਾਅਦ ਹੁਣ ਇਸ ਦੇਸ਼ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮ ਕੀਤੇ ਸਖ਼ਤ

PunjabKesari

ਉਸਨੂੰ 30 ਅਗਸਤ ਤੋਂ 1 ਸਤੰਬਰ ਤੱਕ ਅਮਰੀਕਾ ਦੇ ਰਾਜ ਵਰਜੀਨੀਆ ਦੇ ਰਿਚਮੰਡ ਵਿੱਚ ਗਰੇਟਰ ਰਿਚਮੰਡ ਕਨਵੈਨਸ਼ਨ ਸੈਂਟਰ ਵਿੱਚ 12ਵੀਂ ਅੱਕਾ ਵਿਸ਼ਵ ਕੰਨੜ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਸੀ। 'ਪਹਿਲਾਂ ਉਹ ਅਮਰੀਕਾ ਜਾ ਚੁੱਕਾ ਹੈ, ਪਰ ਇਸ ਵਾਰ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News