ਡੈਲਟਾ ਵੇਰੀਐਂਟ ਦਾ ਅਸਰ, ਅਮਰੀਕਾ ’ਚ ਅੰਤਰਰਾਸ਼ਟਰੀ ਯਾਤਰਾ ’ਤੇ ਪਾਬੰਦੀਆਂ ਰਹਿਣਗੀਆਂ ਜਾਰੀ
Tuesday, Jul 27, 2021 - 08:22 PM (IST)
ਇੰਟਰਨੈਸ਼ਨਲ ਡੈਸਕ : ਅਮਰੀਕਾ ਨੇ ਸੋਮਵਾਰ ਇਕ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਦੇਸ਼ ’ਚ ਅੰਤਰਰਾਸ਼ਟਰੀ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਜਾਰੀ ਰਹਿਣਗੀਆਂ। ਇਸ ਦਾ ਕਾਰਨ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਵਧਦੇ ਮਾਮਲੇ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਕਿਹਾ ਕਿ ਪਾਬੰਦੀਆਂ ਅਜੇ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਡੈਲਟਾ ਵੇਰੀਐਂਟ ਕਾਰਨ ਇਥੇ ਮਾਮਲੇ ਵਧ ਰਹੇ ਹਨ ਤੇ ਖਾਸ ਕਰਕੇ ਉਹ ਲੋਕ ਇਸ ਦੀ ਲਪੇਟ ’ਚ ਆ ਰਹੇ ਹਨ, ਜਿਨ੍ਹਾਂ ਦੇ ਟੀਕੇ ਨਹੀਂ ਲੱਗੇ ਹਨ, ਲਿਹਾਜ਼ਾ ਪਾਬੰਦੀਆਂ ਆਉਣ ਵਾਲੇ ਹਫਤਿਆਂ ਤਕ ਜਾਰੀ ਰਹਿ ਸਕਦੀਆਂ ਹਨ।
ਇਹ ਵੀ ਪੜ੍ਹੋ : ਜਰਮਨੀ : ਕੈਮੀਕਲ ਕੰਪਲੈਕਸ ’ਚ ਜ਼ਬਰਦਸਤ ਧਮਾਕਾ, 16 ਲੋਕ ਜ਼ਖ਼ਮੀ ਤੇ 5 ਲਾਪਤਾ
ਵਾਇਰਸ ਦੇ ਵਧਦੇ ਮਾਮਲਿਆਂ ਕਾਰਨ ਪ੍ਰਸ਼ਾਸਨ ਨੂੰ ਮਾਸਕ ਲਾਉਣ ਦੀਆਂ ਨੀਤੀਆਂ ’ਤੇ ਨੇੜਿਓਂ ਨਜ਼ਰ ਰੱਖਣੀ ਪੈ ਰਹੀ ਹੈ। ਸੋਮਵਾਰ ਨੂੰ ਸੀਨੀਅਰ ਨਾਗਰਿਕ ਵਿਭਾਗ ਨੇ ਆਪਣੇ ਸਿਹਤ ਕਰਮਚਾਰੀਆਂ ਲਈ ਕੋਰੋਨਾ ਟੀਕਾ ਲਗਵਾਉਣਾ ਜ਼ਰੂਰੀ ਕਰ ਦਿੱਤਾ। ਉਹ ਟੀਕਾਕਰਨ ਜ਼ਰੂਰੀ ਕਰਨ ਵਾਲੀ ਪ੍ਰਮੁੱਖ ਸੰਘੀ ਏਜੰਸੀ ਬਣ ਗਈ ਹੈ।