ਪਾਕਿਸਤਾਨ ’ਚ ਰਾਸ਼ਟਰਪਤੀ ਚੋਣਾਂ ਅੱਜ, ਜ਼ਰਦਾਰੀ ਦੀ ਜਿੱਤ ਲਗਭਗ ਤੈਅ

03/09/2024 9:20:45 AM

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ’ਚ ਸ਼ਨੀਵਾਰ ਯਾਨੀ ਅੱਜ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ। ਜੇਕਰ ਜ਼ਰਦਾਰੀ ਚੋਣ ਜਿੱਤ ਜਾਂਦੇ ਹਨ ਤਾਂ ਉਹ ਪਾਕਿਸਤਾਨ ਦੇ 14ਵੇਂ ਰਾਸ਼ਟਰਪਤੀ ਹੋਣਗੇ। ਪਾਕਿਸਤਾਨ ਦੇ ਨਵੇਂ ਰਾਸ਼ਟਰਪਤੀ ਮੌਜੂਦਾ ਡਾ. ਆਰਿਫ ਅਲਵੀ ਦੀ ਥਾਂ ਲੈਣਗੇ, ਜਿਨ੍ਹਾਂ ਦਾ 5 ਸਾਲ ਦਾ ਕਾਰਜਕਾਲ ਪਿਛਲੇ ਸਾਲ ਖ਼ਤਮ ਹੋ ਗਿਆ ਸੀ। ਕਾਰੋਬਾਰੀ ਤੋਂ ਸਿਆਸਤਦਾਨ ਬਣੇ ਜ਼ਰਦਾਰੀ ਮਰਹੂਮ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਪਤੀ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ ਸਹਿ-ਪ੍ਰਧਾਨ 68 ਸਾਲਾ ਜ਼ਰਦਾਰੀ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ-ਐੱਨ) ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਦਾ ਸਮਰਥਨ ਪ੍ਰਾਪਤ ਹੈ, ਜਿਸ ਦੇ ਕੋਲ ਬਹੁਮਤ ਲਈ ਲੋੜੀਂਦੀ ਗਿਣਤੀ ਹੈ। ਪਾਕਿਸਤਾਨ ਵਿਚ 8 ਫਰਵਰੀ ਦੀਆਂ ਚੋਣਾਂ ਵਿਚ ਖੰਡਿਤ ਫਤਵੇ ਤੋਂ ਬਾਅਦ ਹੋਏ ਸਮਝੌਤੇ ਦੇ ਹਿੱਸੇ ਵਜੋਂ ਜ਼ਰਦਾਰੀ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਬਾਈਡਨ ਦੀ ਅਮਰੀਕੀਆਂ ਨੂੰ ਚੇਤਾਵਨੀ, ਟਰੰਪ ਦੇ ਕਾਰਜਕਾਲ ਦਾ ਮਤਲਬ "ਅਰਾਜਕਤਾ, ਵੰਡ ਅਤੇ ਹਨੇਰੇ" ਵੱਲ ਵਾਪਸੀ

ਸਮਝੌਤੇ ਅਨੁਸਾਰ ਪੀ.ਪੀ.ਪੀ. ਨੇ ਪ੍ਰਧਾਨ ਮੰਤਰੀ ਅਹੁਦੇ ਲਈ ਪੀ.ਐੱਮ.ਐੱਲ.-ਐੱਨ. ਦੇ ਉਮੀਦਵਾਰ ਦਾ ਸਮਰਥਨ ਕੀਤਾ ਅਤੇ ਮਰੀਅਮ ਨਵਾਜ਼ ਨੂੰ ਪੰਜਾਬ ਸੂਬੇ ’ਚ ਸਰਕਾਰ ਬਣਾਉਣ ਦਾ ਮੌਕਾ ਮਿਲਿਆ। ਓਧਰ ਪੀ.ਐੱਮ.ਐੱਲ-ਐੱਨ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਜ਼ਰਦਾਰੀ ਦਾ ਸਮਰਥਨ ਕੀਤਾ ਅਤੇ ਸਿੰਧ ਸੂਬਾ ਪੀ.ਪੀ.ਪੀ. ਦੇ ਹਿੱਸੇ ਵਿਚ ਆਇਆ। ਜ਼ਰਦਾਰੀ ਇਸ ਤੋਂ ਪਹਿਲਾਂ 2008 ਤੋਂ 2013 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਰਹਿ ਚੁੱਕੇ ਹਨ ਅਤੇ ਦੂਜੀ ਵਾਰ ਰਾਸ਼ਟਰਪਤੀ ਚੁਣੇ ਜਾਣ ਵਾਲੇ ਪਹਿਲੇ ਪਾਕਿਸਤਾਨੀ ਨਾਗਰਿਕ ਵੀ ਹੋਣਗੇ। ਪਸ਼ਤੂਨਖਵਾ ਮਿੱਲੀ ਅਵਾਮੀ ਪਾਰਟੀ (ਪੀ.ਕੇ.ਐੱਮ.ਏ.ਪੀ.) ਦੇ ਮੁਖੀ ਮਹਿਮੂਦ ਖਾਨ ਅਚਕਜ਼ਈ ਜ਼ਰਦਾਰੀ ਨੂੰ ਚੁਣੌਤੀ ਦੇ ਰਹੇ ਹਨ, ਜੋ ਸੁੰਨੀ ਇਤੇਹਾਦ ਕੌਂਸਲ (ਐੱਸ.ਆਈ.ਸੀ) ਤੋਂ ਚੋਣ ਲੜ ਰਹੇ ਹਨ। ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਸੁੰਨੀ ਇਤੇਹਾਦ ਕੌਂਸਲ (ਐੱਸ.ਆਈ.ਸੀ.) ਵਿਚ ਸ਼ਾਮਲ ਹੋਣ ਤੋਂ ਬਾਅਦ ਇਹ ਪ੍ਰੀਸ਼ਦ ਪ੍ਰਮੁੱਖਤਾ ਨਾਲ ਸਾਹਮਣੇ ਆਈ ਹੈ। ਪੀ.ਪੀ.ਪੀ. ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਿਤਾ ਆਸਿਫ਼ ਅਲੀ ਜ਼ਰਦਾਰੀ ਪੰਜਾਬ ਦੇ ਸੰਸਦ ਮੈਂਬਰਾਂ ਦੀ ਉਸੇ ਤਰ੍ਹਾਂ ਹੀ ਦੇਖ਼ਭਾਲ ਕਰਨਗੇ, ਜਿਸ ਤਰ੍ਹਾਂ ਉਹ ਉਨ੍ਹਾਂ ਦੀ ਦੇਖ਼ਭਾਲ ਕਰਦੇ ਹਨ। 

ਇਹ ਵੀ ਪੜ੍ਹੋ: ਇਮਰਾਨ ਖਾਨ ਨੂੰ ਰਾਸ ਨਹੀਂ ਆ ਰਹੇ ਚੋਣ ਨਤੀਜੇ, ਪਾਰਟੀ ਨੇ 10 ਮਾਰਚ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਕੀਤਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News