ਪਾਕਿਸਤਾਨ 'ਚ ਮਸਜਿਦ ਨੇੜੇ ਬੰਬ ਧਮਾਕਾ, 52 ਲੋਕਾਂ ਦੀ ਮੌਤ ਤੇ 130 ਤੋਂ ਵਧੇਰੇ ਜ਼ਖ਼ਮੀ

Friday, Sep 29, 2023 - 03:01 PM (IST)

ਪਾਕਿਸਤਾਨ 'ਚ ਮਸਜਿਦ ਨੇੜੇ ਬੰਬ ਧਮਾਕਾ, 52 ਲੋਕਾਂ ਦੀ ਮੌਤ ਤੇ 130 ਤੋਂ ਵਧੇਰੇ ਜ਼ਖ਼ਮੀ

ਕਰਾਚੀ (ਪੀ. ਟੀ. ਆਈ.) ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਮਸਜਿਦ ਨੇੜੇ ਹੋਏ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿਚ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 130 ਤੋਂ ਵਧੇਰੇ ਜ਼ਖ਼ਮੀ ਹੋ ਗਏ। ਇਹ ਧਮਾਕਾ ਉਦੋਂ ਹੋਇਆ, ਜਦੋਂ ਲੋਕ ਪੈਗੰਬਰ ਮੁਹੰਮਦ ਦਾ ਜਨਮ ਦਿਨ ਮਨਾਉਣ ਲਈ ਇਕ ਰੈਲੀ ਲਈ ਇਕੱਠੇ ਹੋ ਰਹੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ।

PunjabKesari

ਮਸਤੁੰਗ ਦੇ ਸ਼ਹੀਦ ਨਵਾਬ ਗ਼ੌਸ ਬਖ਼ਸ਼ ਰਾਇਸਾਨੀ ਮੈਮੋਰੀਅਲ ਹਸਪਤਾਲ ਦੇ ਸੀਈਓ ਸਈਦ ਮੀਰਵਾਨੀ ਨੇ ਡਾਨ ਨਿਊਜ਼ ਨੂੰ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ, ਜਦੋਂ ਕਿ ਸਿਟੀ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਮੁਹੰਮਦ ਜਾਵੇਦ ਲਹਿਰੀ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਇੱਕ ਪੁਲਸ ਅਧਿਕਾਰੀ ਵੀ ਸ਼ਾਮਲ ਹੈ। ਮਸਤੁੰਗ ਦੇ ਅਸਿਸਟੈਂਟ ਕਮਿਸ਼ਨਰ (ਏਸੀ) ਅਤਾਹੁਲ ਮੁਨੀਮ ਨੇ ਦੱਸਿਆ ਕਿ ਇਹ ਧਮਾਕਾ ਡਿਪਟੀ ਸੁਪਰਡੈਂਟ ਆਫ ਪੁਲਸ (ਡੀਐਸਪੀ) ਨਵਾਜ਼ ਗਿਸ਼ਕੋਰੀ ਦੀ ਕਾਰ ਵਿੱਚ ਹੋਇਆ, ਜਿਸ ਨੇ ਜਲੂਸ ਦੇ ਨਾਲ-ਨਾਲ ਚੱਲਣਾ ਸੀ। ਇਸ ਦੌਰਾਨ ਐਸ.ਐਚ.ਓ ਲਹਿਰੀ ਨੇ ਦੱਸਿਆ ਕਿ ਇਹ ਆਤਮਘਾਤੀ ਧਮਾਕਾ ਸੀ।ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਵਿਚ ਕਈ ਲਾਸ਼ਾਂ ਦੇਖੀਆਂ ਜਾ ਸਕਦੀਆਂ ਹਨ ਜਦੋਂ ਹੋਰ ਲੋਕ ਨੁਕਸਾਨ ਦਾ ਮੁਲਾਂਕਣ ਕਰਦੇ ਨਜ਼ਰ ਆ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਸਵੀਡਨ 'ਚ ਗੈਂਗ ਹਿੰਸਾ ਦਾ ਦੌਰ ਜਾਰੀ, ਪ੍ਰਧਾਨ ਮੰਤਰੀ ਨੇ ਫ਼ੌਜ ਤੋਂ ਮੰਗੀ ਮਦਦ 

ਜੀਓ ਨਿਊਜ਼ ਨੇ ਦੱਸਿਆ ਕਿ ਇਹ ਧਮਾਕਾ ਮਸਤੁੰਗ ਜ਼ਿਲ੍ਹੇ ਵਿੱਚ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਮਸਜਿਦ ਨੇੜੇ ਹੋਇਆ ਜਿੱਥੇ ਲੋਕ ਪੈਗੰਬਰ ਮੁਹੰਮਦ ਦੇ ਜਨਮ ਦਿਨ ਈਦ ਮਿਲਾਦੁਨ ਨਬੀ ਨੂੰ ਮਨਾਉਣ ਲਈ ਇਕੱਠੇ ਹੋ ਰਹੇ ਸਨ। ਮਸਤੁੰਗ ਦੇ ਸਹਾਇਕ ਕਮਿਸ਼ਨਰ ਅਤਾ ਉਲ ਮੁਨੀਮ ਨੇ ਕਿਹਾ ਕਿ ਇਹ ਧਮਾਕਾ, ਜੋ ਕਿ "ਵੱਡੇ" ਕਿਸਮ ਦਾ ਜਾਪਦਾ ਹੈ, ਮਦੀਨਾ ਮਸਜਿਦ ਨੇੜੇ ਹੋਇਆ। ਨਿਗਰਾਨ ਮੁੱਖ ਮੰਤਰੀ ਅਲੀ ਮਰਦਾਨ ਡੋਮਕੀ ਨੇ ਅਧਿਕਾਰੀਆਂ ਨੂੰ ਧਮਾਕੇ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅੱਤਵਾਦ ਵਿਰੁੱਧ ਇਕਜੁੱਟ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸਲਾਮ ਸ਼ਾਂਤੀ ਦਾ ਧਰਮ ਹੈ ਅਤੇ “ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦਿੱਤਾ ਹੈ, ਉਨ੍ਹਾਂ ਨੂੰ ਮੁਸਲਮਾਨ ਨਹੀਂ ਕਿਹਾ ਜਾ ਸਕਦਾ।” ਡੋਮਕੀ ਨੇ ਇਸ ਘਟਨਾ ਨੂੰ ਲੈ ਕੇ ਸੂਬੇ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਅੰਤਰਿਮ ਗ੍ਰਹਿ ਮੰਤਰੀ ਸਰਫਰਾਜ਼ ਅਹਿਮਦ ਬੁਗਤੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਹਮਲੇ ਤੋਂ ਬਾਅਦ ਪੰਜਾਬ ਸੂਬਾਈ ਪੁਲਸ ਨੇ ਕਿਹਾ ਕਿ ਇਸ ਦੇ "ਮਿਹਨਤ ਕਰਨ ਵਾਲੇ ਅਧਿਕਾਰੀ" ਪੂਰੇ ਸੂਬੇ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਮਸਜਿਦਾਂ ਦੀ ਸੁਰੱਖਿਆ ਲਈ ਆਪਣੀ ਡਿਊਟੀ ਨਿਭਾ ਰਹੇ ਸਨ। ਕਰਾਚੀ ਪੁਲਸ ਨੇ ਕਿਹਾ ਕਿ ਐਡੀਸ਼ਨਲ ਇੰਸਪੈਕਟਰ ਜਨਰਲ ਖਾਦਿਮ ਹੁਸੈਨ ਰਿੰਦ ਨੇ ਮਸਤਾਂਗ ਘਟਨਾ ਦੇ ਮੱਦੇਨਜ਼ਰ ਪੁਲਸ ਨੂੰ 'ਪੂਰੀ ਅਲਰਟ' 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮਸਤਾਂਗ ਵਿੱਚ ਪਿਛਲੇ 15 ਦਿਨਾਂ ਵਿੱਚ ਇਹ ਦੂਜਾ ਵੱਡਾ ਧਮਾਕਾ ਹੈ। ਇਸ ਮਹੀਨੇ ਦੀ ਸ਼ੁਰੂਆਤ 'ਚ ਮਸਤਾਂਗ 'ਚ ਹੀ ਇਕ ਧਮਾਕੇ 'ਚ 11 ਲੋਕ ਮਾਰੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


 


author

Vandana

Content Editor

Related News