ਕੋਲੰਬੀਆ ’ਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ, ਕਈ ਜ਼ਖ਼ਮੀ
Wednesday, Feb 09, 2022 - 09:20 AM (IST)
ਬੋਗੋਟਾ (ਭਾਸ਼ਾ)- ਪੱਛਮੀ ਕੋਲੰਬੀਆ ਦੇ ਇਕ ਸ਼ਹਿਰ ਦੇ ਰਿਹਾਇਸ਼ੀ ਖੇਤਰ ਵਿਚ ਮੰਗਲਵਾਰ ਸਵੇਰੇ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਕੈਨੇਡਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਗੈਂਗਸਟਰ ਜਿੰਮੀ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਅਧਿਕਾਰੀਆਂ ਨੇ ਦੱਸਿਆ ਕਿ ਪਰੇਰਾ ਨਗਰਪਾਲਿਕਾ ਦੇ ਰਿਸਾਰਲਦਾ ਵਿਚ ਜ਼ਮੀਨ ਖਿਸਕਣ ਤੋਂ ਬਾਅਦ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਵੀ ਸੂਚਨਾ ਹੈ। ਪਰੇਰਾ ਦੇ ਮੇਅਰ ਕਾਰਲੋਸ ਮਾਇਆ ਨੇ ਕਿਹਾ ਕਿ ਜ਼ਮੀਨ ਖਿਸਕਣ ਨਾਲ 14 ਲੋਕ ਮਾਰੇ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਲਾਕੇ ਵਿਚ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਦੁਬਈ ’ਚ ਪਲਾਸਟਿਕ ਬੈਗ ਦੀ ਵਰਤੋਂ ਪਵੇਗੀ ਭਾਰੀ, ਹੁਣ ਜੇਬ ਹੋਵੇਗੀ ਢਿੱਲੀ
ਉਨ੍ਹਾਂ ਨੇ ਲੋਕਾਂ ਨੂੰ ਇਸ ਜਗ੍ਹਾ ਨੂੰ ਖਾਲ੍ਹੀ ਕਰ ਦੇਣ ਦੀ ਅਪੀਲ ਕੀਤੀ ਹੈ, ਤਾਂ ਜੋ ਹੋਰ ਕੋਈ ਜਾਨੀ ਨੁਕਸਾਨ ਨਾ ਹੋਵੇ। ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਹੋਏ ਜ਼ਿਆਦਾਤਰ ਘਰ ਲੱਕੜ ਦੇ ਬਣੇ ਹੋਏ ਸਨ। ਬਚਾਅ ਟੀਮਾਂ ਨੇ 60 ਤੋਂ ਵੱਧ ਘਰਾਂ ਨੂੰ ਖਾਲ੍ਹੀ ਕਰਵਾਇਆ ਹੈ। ਕੋਲੰਬੀਆ ਦੇ ਰਾਸ਼ਟਰਪਤੀ ਇਵਾਨ ਡੂਕੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।