ਪਾਕਿਸਤਾਨ ''ਚ ਮੀਂਹ ਨਾਲ ਸਬੰਧਤ ਘਟਨਾਵਾਂ ''ਚ ਘੱਟੋ-ਘੱਟ 14 ਲੋਕਾਂ ਦੀ ਮੌਤ

Tuesday, May 02, 2023 - 03:25 PM (IST)

ਪਾਕਿਸਤਾਨ ''ਚ ਮੀਂਹ ਨਾਲ ਸਬੰਧਤ ਘਟਨਾਵਾਂ ''ਚ ਘੱਟੋ-ਘੱਟ 14 ਲੋਕਾਂ ਦੀ ਮੌਤ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਇਕ ਜੀਪ ਦੇ ਨਦੀ ਵਿੱਚ ਡਿੱਗਣ ਕਾਰਨ ਲਾਪਤਾ ਹੋਏ ਅੱਠ ਸੈਲਾਨੀਆਂ ਨੂੰ ਬਚਾਅ ਕਰਮਚਾਰੀਆਂ ਨੇ ਤਿੰਨ ਦਿਨ ਬਾਅਦ ਮ੍ਰਿਤਕ ਐਲਾਨ ਦਿੱਤਾ। ਸੋਮਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਕਾਫੀ ਖੋਜ ਤੋਂ ਬਾਅਦ ਵੀ ਇਨ੍ਹਾਂ ਸੈਲਾਨੀਆਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਇੱਕ ਸਥਾਨਕ ਪੁਲਸ ਅਧਿਕਾਰੀ ਖਾਲਿਦ ਅਜ਼ੀਜ਼ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਹਿਮਾਲਿਆ ਖੇਤਰ ਦੇ ਵਿਵਾਦਿਤ ਨੀਲਮ ਘਾਟੀ ਜ਼ਿਲ੍ਹੇ ਵਿੱਚ ਵਾਪਰੀ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਜ਼ੁਲਫ਼ਿਕਾਰ ਅਲੀ ਭੁੱਟੋ ਦੀ ਪੋਤੀ ਨੇ ਵਿਆਹ ਤੋਂ ਬਾਅਦ ਹਿੰਦੂ ਮੰਦਰ ਦੇ ਕੀਤੇ ਦਰਸ਼ਨ, ਲੋਕਾਂ ਨੇ ਦਿੱਤੀ ਪ੍ਰਤੀਕਿਰਿਆ

ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤ 'ਚ ਇਸ ਘਟਨਾ 'ਚ ਇਕ ਸੈਲਾਨੀ ਦੀ ਮੌਤ ਹੋਈ ਅਤੇ ਪੰਜ ਹੋਰ ਸੈਲਾਨੀ ਜ਼ਖਮੀ ਹੋ ਗਏ ਸਨ, ਜਦਕਿ ਬਾਅਦ 'ਚ ਪੁਲਸ ਨੂੰ ਪਤਾ ਲੱਗਾ ਕਿ ਘਟਨਾ 'ਚ ਅੱਠ ਸੈਲਾਨੀ ਲਾਪਤਾ ਹਨ।  ਉਸ ਨੇ ਦੱਸਿਆ ਕਿ ਦਰਿਆ ਦੇ ਤੇਜ਼ ਵਹਾਅ ਕਾਰਨ ਉਹਨਾਂ ਦੇ ਬਚਣ ਦੀ ਕੋਈ ਉਮੀਦ ਨਹੀਂ ਹੈ। ਗੌਰਤਲਬ ਹੈ ਕਿ ਸ਼ਨੀਵਾਰ ਨੂੰ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਮਾਰੇ ਗਏ 9 ਸੈਲਾਨੀਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, ਦਰਜਨਾਂ ਵਾਹਨ ਹਾਦਸਾਗ੍ਰਸਤ ਤੇ 6 ਲੋਕਾਂ ਦੀ ਮੌਤ (ਤਸਵੀਰਾਂ)

ਇਨ੍ਹਾਂ ਵਿੱਚ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਅਤੇ ਕਰਾਚੀ ਵਿੱਚ ਇੱਕ ਮੁੰਡੇ ਦੀ ਮੌਤ ਸ਼ਾਮਲ ਹੈ। ਬਾਅਦ ਵਿੱਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇੱਕ ਅਲਰਟ ਜਾਰੀ ਕੀਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ। ਉਸਨੇ ਹਾਈਵੇਅ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਵੀ ਕਿਹਾ, ਕਿਉਂਕਿ ਹਫਤੇ ਦੇ ਅੰਤ ਵਿੱਚ ਮੀਂਹ ਕਾਰਨ ਢਿੱਗਾਂ ਡਿੱਗਣ ਕਾਰਨ ਕੁਝ ਸੜਕਾਂ ਬੰਦ ਹੋ ਗਈਆਂ ਸਨ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News