ਨੇਪਾਲ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 14 ਲੋਕਾਂ ਦੀ ਮੌਤ

05/13/2022 5:17:34 PM

ਕਾਠਮੰਡੂ (ਏਜੰਸੀ)- ਨੇਪਾਲ ਵਿੱਚ ਸ਼ੁੱਕਰਵਾਰ ਨੂੰ ਪਹਾੜੀ ਖੇਤਰ ਵਿੱਚ ਇੱਕ ਵਾਹਨ ਸੜਕ ਤੋਂ ਫਿਸਲ ਕੇ 500 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਉਸ ਵਿਚ ਸਵਾਰ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਯਾਂਗਜਾ ਜ਼ਿਲ੍ਹੇ ਦੇ ਅਰਖਲਬਾਸ ਨੇੜੇ ਵਾਪਰਿਆ।

ਇਹ ਵੀ ਪੜ੍ਹੋ: ਕੈਨੇਡੀਅਨ ਪਾਰਲੀਮੈਂਟ 'ਚ ਪਾਸ ਹੋਇਆ ਨਵਾਂ ਬਿੱਲ, ਬਿਨਾਂ ਪੇਪਰਾਂ ਦੇ ਰਹਿੰਦੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ

ਪੁਲਸ ਨੇ ਦੱਸਿਆ ਕਿ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜੀਪਾਂ ਵਿੱਚ ਬਿਠਾ ਕੇ ਪੋਲਿੰਗ ਸਟੇਸ਼ਨਾਂ ਤੱਕ ਲਿਜਾਇਆ ਜਾ ਰਿਹਾ ਸੀ। ਨੇਪਾਲ ਵਿੱਚ ਸ਼ੁੱਕਰਵਾਰ ਨੂੰ ਸਥਾਨਕ ਬਾਡੀਜ਼ ਦੀਆਂ ਚੋਣਾਂ ਹੋ ਰਹੀਆਂ ਹਨ। ਦੇਸ਼ ਵਿੱਚ ਪਹਾੜੀ ਖੇਤਰ ਜ਼ਿਆਦਾ ਹੋਣ ਕਾਰਨ ਇੱਥੇ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ।

ਇਹ ਵੀ ਪੜ੍ਹੋ: ਆਸਟ੍ਰੇਲੀਆ 'ਚ ਪੰਜਾਬਣਾਂ ਨੇ ਪਾਈ ਧੱਕ, ਮਾਂ ਤੋਂ ਬਾਅਦ ਧੀ ਵੀ ਏਅਰਫੋਰਸ 'ਚ ਹੋਈ ਭਰਤੀ


cherry

Content Editor

Related News