ਕਾਂਗੋ ''ਚ ਕਿਸ਼ਤੀ ਨੂੰ ਲੱਗੀ ਅੱਗ, 16 ਲੋਕਾਂ ਦੀ ਦਰਦਨਾਕ ਮੌਤ

Tuesday, Oct 24, 2023 - 09:26 AM (IST)

ਕਾਂਗੋ ''ਚ ਕਿਸ਼ਤੀ ਨੂੰ ਲੱਗੀ ਅੱਗ, 16 ਲੋਕਾਂ ਦੀ ਦਰਦਨਾਕ ਮੌਤ

ਕਿਨਸ਼ਾਸਾ (ਭਾਸ਼ਾ)- ਕਾਂਗੋ ਨਦੀ ਵਿੱਚ ਸੋਮਵਾਰ ਨੂੰ ਇੱਕ ਕਿਸ਼ਤੀ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸੂਬਾਈ ਡਿਪਟੀ ਪੇਪ ਏਪੀਆਨਾ ਨੇ ਦੱਸਿਆ ਕਿ ਕਿਸ਼ਤੀ ਈਂਧਣ ਲੈ ਕੇ ਰਾਜਧਾਨੀ ਕਿਨਸ਼ਾਸਾ ਦੇ ਪੂਰਬੀ ਹਿੱਸੇ 'ਚ ਸਥਿਤ ਮਬਾਂਦਾਕਾ ਸ਼ਹਿਰ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ। ਏਪੀਆਨਾ ਮੁਤਾਬਕ ਹਾਦਸੇ ਤੋਂ ਬਾਅਦ ਘੱਟੋ-ਘੱਟ 11 ਲੋਕਾਂ ਨੂੰ ਬਚਾਅ ਲਿਆ ਗਿਆ ਅਤੇ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕੁਝ ਹੋਰ ਲੋਕ ਲਾਪਤਾ ਹਨ ਜਾਂ ਨਹੀਂ। ਇਸ ਤੋਂ ਦੋ ਦਿਨ ਪਹਿਲਾਂ ਕਾਂਗੋ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ ਸੀ, ਜਿਸ ਵਿੱਚ ਸਵਾਰ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: 'ਆਪ੍ਰੇਸ਼ਨ ਅਜੈ' ਤਹਿਤ ਇਜ਼ਰਾਈਲ ਤੋਂ 143 ਲੋਕਾਂ ਨੂੰ ਲੈ ਕੇ 6ਵੀਂ ਫਲਾਈਟ ਦਿੱਲੀ ਹਵਾਈ ਅੱਡੇ 'ਤੇ ਹੋਈ ਲੈਂਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

cherry

Content Editor

Related News