ਵੱਡੀ ਖ਼ਬਰ: ਬੇਨਿਨ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਚੇ ਅੱਗ ਦੇ ਭਾਂਬੜ, ਜ਼ਿੰਦਾ ਸੜੇ 22 ਲੋਕ (ਵੀਡੀਓ)

Tuesday, Jan 31, 2023 - 09:10 AM (IST)

ਵੱਡੀ ਖ਼ਬਰ: ਬੇਨਿਨ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਚੇ ਅੱਗ ਦੇ ਭਾਂਬੜ, ਜ਼ਿੰਦਾ ਸੜੇ 22 ਲੋਕ (ਵੀਡੀਓ)

ਕੋਟੋਨੂ/ਬੇਨਿਨ (ਭਾਸ਼)- ਪੱਛਮੀ ਅਫਰੀਕੀ ਦੇਸ਼ ਬੇਨਿਨ ਵਿਚ ਇਕ ਬੱਸ ਅਤੇ ਟਰੱਕ ਦੀ ਟੱਕਰ ਵਿਚ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 2 ਦਰਜਨ ਲੋਕ ਜ਼ਖ਼ਮੀ ਹੋ ਗਏ ਹਨ। ਸਰਕਾਰ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਬੇਨਿਨ ਦੇ ਸੰਚਾਰ ਵਿਭਾਗ ਦੇ ਨਿਰਦੇਸ਼ਕ ਨੇ ਫੇਸਬੁੱਕ 'ਤੇ ਪੋਸਟ ਕੀਤਾ ਹੈ ਕਿ ਹਾਦਸਾ ਐਤਵਾਰ ਨੂੰ ਦਾਸਾ-ਜੂਮੇ ਕਸਬੇ ਨੇੜੇ ਵਾਪਰਿਆ ਅਤੇ ਹਾਦਸੇ ਦੇ ਤੁਰੰਤ ਬਾਅਦ ਬਚਾਅ ਕਰਮਚਾਰੀਆਂ ਨੂੰ ਮੌਕੇ 'ਤੇ ਭੇਜਿਆ ਗਿਆ।

 

ਇਹ ਵੀ ਪੜ੍ਹੋ: ਜਲੰਧਰ ਦੀ ਧੀ ਨੇ ਵਧਾਇਆ ਮਾਣ, ਇਟਾਲੀਅਨ ਨੇਵੀ 'ਚ ਭਰਤੀ ਹੋਈ ਮਨਰੂਪ ਕੌਰ

PunjabKesari

ਨਿਰਦੇਸ਼ਕ ਨੇ ਕਿਹਾ ਕਿ ਇਹ ਬਹੁਤ ਦੁਖ਼ਦਾਈ ਹੈ ਅਤੇ ਸਰਕਾਰ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਨੇ ਸਾਨੂੰ ਫਿਰ ਤੋਂ ਯਾਦ ਦਿਵਾਇਆ ਹੈ ਕਿ ਸਾਡੀ ਸੜਕਾਂ 'ਤੇ ਸੁਰੱਖਿਆ ਲਗਾਤਾਰ ਚੁਣੌਤੀ ਬਣੀ ਹੋਈ ਹੈ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ। ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਸੂਚਨਾਵਾਂ ਮੁਹੱਈਆ ਕਰਾਉਣ ਲਈ ਵਿਸ਼ੇਸ਼ ਸੈੱਲ ਬਣਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਵੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸ਼ਰਮਨਾਕ, ਮਾਂ ਨੇ ਨਵਜਨਮੇ ਜੌੜੇ ਬੱਚਿਆਂ ਦਾ ਕੀਤਾ ਕਤਲ, ਇੰਟਰਨੈੱਟ ਖੋਜ ਤੋਂ ਸਾਹਮਣੇ ਆਈ ਇਹ ਗੱਲ

PunjabKesari
 


author

cherry

Content Editor

Related News