ਗਾਜ਼ਾ ''ਤੇ ਇਜ਼ਰਾਇਲੀ ਹਮਲਿਆਂ ''ਚ ਬੱਚਿਆਂ ਸਮੇਤ ਘੱਟੋ-ਘੱਟ 33 ਲੋਕਾਂ ਦੀ ਮੌਤ
Thursday, Dec 12, 2024 - 04:14 PM (IST)

ਦੀਰ ਅਲ-ਬਲਾਹ/ਗਾਜ਼ਾ ਪੱਟੀ (ਏਜੰਸੀ)- ਗਾਜ਼ਾ ਪੱਟੀ ‘ਤੇ ਬੁੱਧਵਾਰ ਨੂੰ ਵੀ ਇਜ਼ਰਾਇਲੀ ਹਮਲੇ ਹੋਏ, ਜਿਸ ‘ਚ ਇਕ ਘਰ ਤਬਾਹ ਹੋ ਗਿਆ। ਉੱਤਰੀ ਖੇਤਰ 'ਚ ਸਥਿਤ ਇਸ ਘਰ 'ਚ ਬੇਘਰ ਹੋਏ ਲੋਕਾਂ ਨੇ ਸ਼ਰਨ ਲਈ ਸੀ। ਫਲਸਤੀਨ ਦੇ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ ਬੱਚਿਆਂ ਸਮੇਤ ਘੱਟੋ-ਘੱਟ 33 ਲੋਕ ਮਾਰੇ ਗਏ। ਕਮਲ ਅਡਵਾਨ ਹਸਪਤਾਲ (ਜਿੱਥੇ ਲਾਸ਼ਾਂ ਲਿਆਂਦੀਆਂ ਗਈਆਂ) ਦੇ ਅਨੁਸਾਰ, ਇਜ਼ਰਾਈਲ ਦੀ ਸਰਹੱਦ ਨਾਲ ਲੱਗਦੇ ਉੱਤਰੀ ਕਸਬੇ ਬੀਤ ਲਹੀਆ ਵਿੱਚ ਘਰ ਉੱਤੇ ਹੋਏ ਹਮਲੇ ਵਿੱਚ 19 ਲੋਕ ਮਾਰੇ ਗਏ। ਹਸਪਤਾਲ ਦੇ ਰਿਕਾਰਡ ਤੋਂ ਪਤਾ ਚੱਲਦਾ ਹੈ ਕਿ ਮਰਨ ਵਾਲਿਆਂ ਵਿੱਚ ਇੱਕ ਪਰਿਵਾਰ ਦੇ ਅੱਠ ਮੈਂਬਰ ਸ਼ਾਮਲ ਹਨ। ਇਨ੍ਹਾਂ ਵਿੱਚ 4 ਬੱਚੇ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਸ਼ਾਮਲ ਸਨ। ਇਜ਼ਰਾਈਲੀ ਫੌਜ ਨੇ ਕਿਹਾ ਕਿ ਉਸ ਨੇ ਹਸਪਤਾਲ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਹਮਾਸ ਦੇ ਇੱਕ ਅੱਤਵਾਦੀ ਨੂੰ ਨਿਸ਼ਾਨਾ ਬਣਾਇਆ। ਉਸ ਨੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਰਿਪੋਰਟਾਂ ਗਲਤ ਹਨ ਅਤੇ ਵਿਸਤ੍ਰਿਤ ਜਾਣਕਾਰੀ ਨਹੀਂ ਦਿੱਤੀ ਗਈ। ਫੌਜ ਦਾ ਕਹਿਣਾ ਹੈ ਕਿ ਉਹ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਬਚਣ ਦੀ ਕੋਸ਼ਿਸ਼ ਕਰਦੀ ਹੈ।
ਇਹ ਵੀ ਪੜ੍ਹੋ: ਇਟਲੀ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੇ ਬਦਲਾਅ
ਹਸਪਤਾਲ ਨੇ ਕਿਹਾ ਕਿ ਬੁੱਧਵਾਰ ਨੂੰ ਪ੍ਰਵੇਸ਼ ਦੁਆਰ ਦੇ ਨੇੜੇ ਇੱਕ ਹੋਰ ਹਮਲੇ ਵਿੱਚ ਇੱਕ ਔਰਤ ਅਤੇ ਉਸਦੇ ਦੋ ਬੱਚੇ ਮਾਰੇ ਗਏ ਸਨ। ਹਸਪਤਾਲ ਦੇ ਡਾਇਰੈਕਟਰ ਡਾਕਟਰ ਹੁਸਮ ਅਬੂ ਸਫੀਆ ਨੇ ਦੱਸਿਆ ਕਿ ਇਜ਼ਰਾਈਲੀ ਡਰੋਨ ਨੇ ਰਾਤ ਨੂੰ ਨੇੜਲੇ ਰਿਹਾਇਸ਼ੀ ਇਲਾਕਿਆਂ 'ਤੇ ਹਮਲਾ ਕੀਤਾ, ਜਿਸ ਕਾਰਨ ਹਸਪਤਾਲ 'ਚ ਮੌਜੂਦ 120 ਤੋਂ ਵੱਧ ਮਰੀਜ਼ਾਂ 'ਚ ਦਹਿਸ਼ਤ ਫੈਲ ਗਈ। ਇਕ ਹੋਰ ਹਸਪਤਾਲ ਦੇ ਅਨੁਸਾਰ, ਮੱਧ ਗਾਜ਼ਾ ਵਿਚ ਦਹਾਕਿਆਂ ਪੁਰਾਣੇ ਨੁਸਰਤ ਸ਼ਰਨਾਰਥੀ ਕੈਂਪ 'ਤੇ ਇਕ ਹੋਰ ਹਮਲੇ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਬੱਚੇ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਤਿੰਨ ਹੋਰ ਰਿਸ਼ਤੇਦਾਰ ਸ਼ਾਮਲ ਹਨ। ਹਸਪਤਾਲ ਨੇ ਬਾਅਦ ਵਿਚ ਕਿਹਾ ਕਿ ਉਸੇ ਕੈਂਪ ਵਿਚ ਇਕ ਹੋਰ ਹਮਲਾ ਹੋਇਆ, ਜਿਸ ਵਿਚ 4 ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਇਸ ਸਬੰਧੀ ਇਜ਼ਰਾਇਲੀ ਫੌਜ ਵੱਲੋਂ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: ਰਨਵੇ ਦੀ ਬਜਾਏ ਸੜਕ 'ਤੇ ਉਤਰਿਆ ਜਹਾਜ਼, ਲੈਂਡ ਕਰਦੇ ਹੀ ਹੋਏ ਦੋ ਟੋਟੋ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8