ਡੌਂਕੀ ਲਾ UK ਜਾਣਾ ਚਾਹੁੰਦੇ ਸਨ ਪਰ ਕਿਸਮਤ ਨੇ ਨਾ ਦਿੱਤਾ ਸਾਥ, ਸਮੁੰਦਰ ਕੰਢੇ ਰੁੜ ਕੇ ਆਈਆਂ 5 ਪ੍ਰਵਾਸੀਆਂ ਦੀਆਂ ਲਾਸ਼ਾਂ

Monday, Jan 15, 2024 - 04:58 PM (IST)

ਪੈਰਿਸ (ਭਾਸ਼ਾ)- ਉੱਤਰੀ ਫਰਾਂਸ ਦੇ ਖ਼ਤਰਨਾਕ ਇੰਗਲਿਸ਼ ਚੈਨਲ ਨੂੰ ਪਾਰ ਕਰਕੇ ਬ੍ਰਿਟੇਨ ਜਾਣ ਦੀ ਕੋਸ਼ਿਸ਼ ਕਰ ਰਹੇ 5 ਪ੍ਰਵਾਸੀ ਐਤਵਾਰ ਨੂੰ ਸਮੁੰਦਰ ਕੰਢੇ ਮ੍ਰਿਤਕ ਪਾਏ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਪ੍ਰਵਾਸੀਆਂ ਨਾਲ ਭਰੀ ਇਕ ਕਿਸ਼ਤੀ ਹਨੇਰੇ ਅਤੇ ਕੜਾਕੇ ਦੀ ਠੰਡ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਬਰਫੀਲੇ ਪਾਣੀ ਵਿਚ ਡੁੱਬਣ ਕਾਰਨ 5 ਪ੍ਰਵਾਸੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ 30 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਹੈ। ਇਸ ਹਾਦਸੇ ਨੇ ਫਰਾਂਸ ਤੋਂ ਬ੍ਰਿਟੇਨ ਜਾਣ ਲਈ ਇੰਗਲਿਸ਼ ਚੈਨਲ ਨੂੰ ਪਾਰ ਕਰਨ ਦੇ ਖ਼ਤਰੇ ਨੂੰ ਫਿਰ ਤੋਂ ਉਜਾਗਰ ਕੀਤਾ।

ਇਹ ਵੀ ਪੜ੍ਹੋ: 13 ਲੋਕਾਂ ਨੂੰ ਲਿਜਾ ਰਹੇ ਹੌਟ ਏਅਰ ਬੈਲੂਨ 'ਚ ਧਮਾਕਾ, 4 ਲੋਕਾਂ ਦੀ ਦਰਦਨਾਕ ਮੌਤ

ਇੰਗਲਿੰਸ਼ ਚੈਨਲ ਅਤੇ ਉੱਤਰੀ ਸਾਗਰ ਦੇ ਫਰਾਂਸੀਸੀ ਸਮੁੰਦਰੀ ਅਧਿਕਾਰੀਆਂ ਮੁਤਾਬਕ ਪ੍ਰਵਾਸੀਆਂ ਨੂੰ ਲਿਜਾ ਰਹੀ ਇਕ ਕਿਸ਼ਤੀ ਨੂੰ ਐਤਵਾਰ ਤੜਕੇ ਫਰਾਂਸ ਦੇ ਤੱਟਵਰਤੀ ਪਿੰਡ ਵਿਮੇਰੇਕਸ ਵਿਚ ਸਮੁੰਦਰ ਤੱਟ 'ਤੇ ਮੁਸ਼ਕਲ ਹਾਲਾਤ ਵਿਚ ਦੇਖਿਆ ਗਿਆ। ਸਮੁੰਦਰੀ ਅਧਿਕਾਰੀਆਂ ਨੇ ਇਕ ਬਿਆਨ ਵਿਚ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਪਾਣੀ ਵਿਚ ਰੁੜ ਕੇ ਸਮੁੰਦਰ ਦੇ ਕੰਢੇ ਆ ਗਈਆਂ ਸਨ। ਫਰਾਂਸੀਸੀ ਜਲ ਸੈਨਾ ਦਾ ਇਕ ਹੈਲੀਕਾਪਟਰ ਅਤੇ ਕਈ ਬਚਾਅ ਜਹਾਜ਼ ਖੋਜ ਮੁਹਿੰਮ ਵਿਚ ਜੁਟੇ ਹੋਏ ਹਨ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੀ ਸਾਬਕਾ PM ਜੈਸਿੰਡਾ ਆਰਡਰਨ ਨੇ ਕਰਾਇਆ ਵਿਆਹ

ਸਮੁੰਦਰੀ ਅਧਿਕਾਰੀਆਂ ਨੇ ਕਿਹਾ ਕਿ ਕਈ ਫਰਾਂਸੀਸੀ ਜਹਾਜ਼ ਉੱਤਰੀ ਤੱਟ 'ਤੇ ਗਸ਼ਤ ਕਰ ਰਹੇ ਹਨ, ਕਿਉਂਕਿ ਕਈ ਦਿਨਾਂ ਤੱਕ ਮੌਸਮ ਖ਼ਰਾਬ ਰਹਿਣ ਤੋਂ ਬਾਅਦ ਚੈਨਲ ਦੀ ਮੌਸਮ ਦੀ ਸਥਿਤੀ ਵਿਚ ਸੁਧਾਰ ਹੋਇਆ ਹੈ ਅਤੇ ਇਸ ਕਾਰਨ ਸਮੁੰਦਰ ਪਾਰ ਕਰਨ ਦੀਆਂ ਕੋਸ਼ਿਸ਼ਾਂ ਵੀ ਵਧ ਸਕਦੀਆਂ ਹਨ। ਫਰਾਂਸੀਸੀ ਅਧਿਕਾਰੀਆਂ ਨੇ ਮਰਨ ਵਾਲੇ ਲੋਕਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਂ ਇਹ ਨਹੀਂ ਦੱਸਿਆ ਕਿ ਉਹ ਕਿੱਥੋਂ ਦੇ ਸਨ। ਸਥਾਨਕ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਨਦੀ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News