ਸਿਡਨੀ 'ਚ 20 ਅਕਤੂਬਰ ਨੂੰ ਕਰਵਾਏ ਜਾਣਗੇ ਅਥਲੈਟਿਕਸ ਅਤੇ ਵਾਲੀਬਾਲ ਮੁਕਾਬਲੇ
Wednesday, Oct 09, 2024 - 02:43 PM (IST)
ਸਿਡਨੀ (ਸਨੀ ਚਾਂਦਪੁਰੀ): ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ 20 ਅਕਤੂਬਰ ਨੂੰ ਸਲਾਨਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਅਥਲੈਟਿਕਸ ਅਤੇ ਮੁੰਡਿਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਜਾਣਗੇ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਖੇਡ ਡਾਇਰੈਕਟਰ ਗੋਗੀ ਮੰਡ ਨੇ ਦੱਸਿਆ ਕਿ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਖੇਡ ਮੇਲਾ 20 ਅਕਤੂਬਰ ਦਿਨ ਐਤਵਾਰ ਨੂੰ ਕੌਰਨੁਕੋਪੀਆ ਰਿਸਰਵ ਗਲੈਨਵੁੱਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵੇਰੇ 9 ਵਜੇ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਪੋਸਟਰ 'ਤੇ ਦਿੱਤੇ ਕੋਡ ਅਤੇ ਵੈੱਬਸਾਈਡ 'ਤੇ ਜਾ ਕਿ ਖਿਡਾਰੀ ਖੇਡਾਂ ਵਿੱਚ ਭਾਗ ਲੈਣ ਲਈ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ। ਨਾਮ ਰਜਿਸਟਰ ਕਰਵਾਉਣ ਦੀ ਆਖ਼ਰੀ ਤਾਰੀਖ਼ 13 ਅਕਤੂਬਰ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ। ਭਾਗ ਲੈਣ ਵਾਲੇ ਵਧੇਰੇ ਜਾਣਕਾਰੀ ਲਈ ਗੋਗੀ ਮੰਡ ਖੇਡ ਡਾਇਰੈਕਟਰ ਅਤੇ ਮਹਿੰਗਾ ਸਿੰਘ ਖੱਖ ਚੇਅਰਪਰਸਨ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: ਹੱਦ ਹੀ ਹੋ ਗਈ; ਨੇਤਾ ਜੀ ਨੇ ਚੋਣ ਪ੍ਰਚਾਰ ਲਈ ਦੋਸਤ ਤੋਂ 'ਉਧਾਰ' ਮੰਗੀ ਪਤਨੀ ਤੇ ਬੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8