''''ਜੇ ਸਾਡੇ ''ਤੇ ਹਮਲਾ ਕੀਤਾ ਜਾਂ ਸਾਡਾ ਪਾਣੀ ਰੋਕਿਆ, ਤਾਂ ਚਲਾ ਦਿਆਂਗੇ ਪ੍ਰਮਾਣੂ ਹਥਿਆਰ''''

Monday, May 05, 2025 - 05:17 PM (IST)

''''ਜੇ ਸਾਡੇ ''ਤੇ ਹਮਲਾ ਕੀਤਾ ਜਾਂ ਸਾਡਾ ਪਾਣੀ ਰੋਕਿਆ, ਤਾਂ ਚਲਾ ਦਿਆਂਗੇ ਪ੍ਰਮਾਣੂ ਹਥਿਆਰ''''

ਇੰਟਰਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿ ਦਰਮਿਆਨ ਰਿਸ਼ਤੇ ਬਹੁਤ ਖ਼ਰਾਬ ਦੌਰ 'ਚੋਂ ਗੁਜ਼ਰ ਰਹੇ ਹਨ। ਇਸ ਦੌਰਾਨ ਪਾਕਿਸਤਾਨ ਦੇ ਰੂਸ ਸਥਿਤ ਰਾਜਦੂਤ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੇ ਦੇਸ਼ 'ਤੇ ਹਮਲਾ ਕੀਤਾ ਗਿਆ ਜਾਂ ਉਸ ਦੇ ਦੇਸ਼ ਨੂੰ ਜਾਣ ਵਾਲਾ ਪਾਣੀ ਰੋਕਿਆ ਗਿਆ ਤਾਂ ਉਹ "ਪੂਰੀ ਤਾਕਤ" ਨਾਲ ਜਵਾਬ ਦੇਵੇਗਾ ਤੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। 

ਮੁਹੰਮਦ ਖਾਲਿਦ ਜਮਾਲੀ ਨੇ ਇਹ ਬਿਆਨ ਐਤਵਾਰ ਨੂੰ ਰੂਸ ਦੀ ਇਕ ਸਰਕਾਰੀ ਨਿਊਜ਼ ਏਜੰਸੀ ਨਾਲ ਇੱਕ ਇੰਟਰਵਿਊ ਦੌਰਾਨ ਕੀਤੀ। ਪਾਕਿਸਤਾਨ ਦੇ ਕਿਸੇ ਵੀ ਹਮਲੇ ਦਾ ਜਵਾਬ ਦੇਣ ਲਈ ਤਿਆਰੀ ਬਾਰੇ ਚਿਤਾਵਨੀ ਦਿੰਦੇ ਹੋਏ ਰਾਜਦੂਤ ਨੇ ਕਿਹਾ, "ਅਸੀਂ ਪਾਕਿਸਤਾਨ ਆਪਣੇ 'ਤੇ ਹੋਣ ਵਾਲੇ ਹਮਲੇ ਦਾ ਜਵਾਬ ਪੂਰੀ ਸਮਰੱਥਾ ਨਾਲ ਦੇਵੇਗਾ ਤੇ ਲੋੜ ਪਈ ਤਾਂ ਬਾਕੀ ਹਥਿਆਰਾਂ ਦੇ ਨਾਲ ਅਸੀਂ ਪ੍ਰਮਾਣੂ ਹਥਿਆਰਾਂ ਦੀ ਵੀ ਵਰਤੋਂ ਕਰਾਂਗੇ।

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਕਾਫ਼ੀ ਵਧਿਆ ਹੋਇਆ ਹੈ। ਇਸ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। 

ਇਹ ਵੀ ਪੜ੍ਹੋ- ਭਾਰਤ ਨਾਲ ਜੰਗ ਦੇ ਡਰੋਂ UNSC ਕੋਲ ਪਹੁੰਚਿਆ ਪਾਕਿਸਤਾਨ, ਸ਼ਾਂਤੀ ਲਈ ਮੰਗਿਆ ਮੁਲਾਕਾਤ ਦਾ ਸਮਾਂ

ਜਮਾਲੀ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੰਧੂ ਜਲ ਸਮਝੌਤੇ 'ਤੇ ਇਸਲਾਮਾਬਾਦ ਦੇ ਰੁਖ਼ ਨੂੰ ਦੁਹਰਾਇਆ, ਜਿਸ ਨੂੰ ਨਵੀਂ ਦਿੱਲੀ ਨੇ ਪਿਛਲੇ ਹਫ਼ਤੇ ਅੱਤਵਾਦੀ ਹਮਲੇ ਦੇ ਕੂਟਨੀਤਕ ਜਵਾਬ ਦੇ ਹਿੱਸੇ ਵਜੋਂ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਕਿਹਾ, "ਹੇਠਲੇ ਰਿਪੇਰੀਅਨ ਜ਼ੋਨ ਦੇ ਪਾਣੀਆਂ ਨੂੰ ਹੜੱਪਣ, ਰੋਕਣ ਜਾਂ ਮੋੜਨ ਦੀ ਕੋਈ ਵੀ ਕੋਸ਼ਿਸ਼ ਪਾਕਿਸਤਾਨ ਖ਼ਿਲਾਫ਼ ਜੰਗ ਦੀ ਕਾਰਵਾਈ ਹੋਵੇਗੀ ਅਤੇ ਇਸ ਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ, ਜਿਸ ਵਿੱਚ ਪ੍ਰਮਾਣੂ ਹਮਲਾ ਵੀ ਸ਼ਾਮਲ ਹੈ।" ਹਾਲਾਂਕਿ, ਰਾਜਦੂਤ ਨੇ ਤਣਾਅ ਘਟਾਉਣ ਦੀ ਮੰਗ ਕੀਤੀ ਅਤੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਕੋਲ ਪ੍ਰਮਾਣੂ ਹਥਿਆਰ ਹਨ, ਜਿਸ ਕਾਰਨ ਜੰਗ ਦਾ ਖ਼ਤਰਾ ਕਾਫ਼ੀ ਵਧ ਜਾਂਦਾ ਹੈ। 

ਇਸ ਤੋਂ ਪਹਿਲਾਂ ਪਾਕਿਸਤਾਨ ਨੇ ਪਹਿਲਾਂ ਕਸ਼ਮੀਰ ਹਮਲੇ ਦੀ "ਨਿਰਪੱਖ ਅਤੇ ਭਰੋਸੇਯੋਗ ਜਾਂਚ" ਦੀ ਮੰਗ ਕੀਤੀ ਸੀ। ਜਮਾਲੀ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਇਸ ਵਿੱਚ ਅੰਤਰਰਾਸ਼ਟਰੀ ਭਾਈਚਾਰੇ ਦੀ ਭੂਮਿਕਾ ਹੋਣੀ ਚਾਹੀਦੀ ਹੈ ਤੇ ਇਸ ਸਬੰਧ ਵਿੱਚ ਅਸੀਂ ਉਮੀਦ ਕਰਦੇ ਹਾਂ ਕਿ ਚੀਨ ਅਤੇ ਰੂਸ ਵਰਗੀਆਂ ਸ਼ਕਤੀਆਂ ਉਨ੍ਹਾਂ ਜਾਂਚਾਂ ਵਿੱਚ ਹਿੱਸਾ ਲੈਣਗੀਆਂ। ਮੇਰਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਵਿੱਚ ਸਮੱਸਿਆ ਦੀ ਜੜ੍ਹ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦਾ ਅਧਿਕਾਰ ਹੈ, ਜਿਸ ਦਾ ਵਾਅਦਾ ਅੰਤਰਰਾਸ਼ਟਰੀ ਭਾਈਚਾਰੇ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਵੱਖ-ਵੱਖ ਮਤਿਆਂ ਰਾਹੀਂ ਕੀਤਾ ਸੀ।"

ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News