ਪਾਕਿ : ਇਕ ਵਾਰ ਫਿਰ ਹਿੰਦੂਆਂ ''ਤੇ ਅੱਤਿਆਚਾਰ, ਵਿਦਿਆਰਥੀਆਂ ਨੂੰ ਹੋਲੀ ਮਨਾਉਣ ਤੋਂ ਰੋਕਿਆ, 15 ਜ਼ਖਮੀ

Tuesday, Mar 07, 2023 - 12:19 PM (IST)

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਘੱਟ ਤੋਂ ਘੱਟ 15 ਵਿਦਿਆਰਥੀ ਸੋਮਵਾਰ ਨੂੰ ਇਕ ਕੱਟੜਪੰਥੀ ਇਸਲਾਮੀ ਵਿਦਿਆਰਥੀ ਸੰਗਠਨ ਦੇ ਮੈਂਬਰਾਂ ਵੱਲੋਂ ਇੱਥੇ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਕਥਿਤ ਤੌਰ 'ਤੇ ਹੋਲੀ ਮਨਾਉਣ ਤੋਂ ਰੋਕਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਜ਼ਖਮੀ ਹੋ ਗਏ। ਇਹ ਘਟਨਾ ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਦੇ ਲਾਅ ਕਾਲਜ 'ਚ ਵਾਪਰੀ, ਜਦੋਂ 30 ਹਿੰਦੂ ਵਿਦਿਆਰਥੀ ਹੋਲੀ ਮਨਾਉਣ ਲਈ ਇਕੱਠੇ ਹੋਏ ਸਨ।

ਇਹ ਵੀ ਪੜ੍ਹੋ-ਸਮੇਂ ਤੋਂ ਪਹਿਲਾਂ ਗਰਮੀ ਵਧਣ ਨਾਲ ਉਤਪਾਦਨ ’ਤੇ ਅਸਰ, ਸਬਜ਼ੀਆਂ ਅਤੇ ਫਲ ਹੋ ਸਕਦੇ ਹਨ ਮਹਿੰਗੇ
ਯੂਨੀਵਰਸਿਟੀ ਦੇ ਇਕ ਵਿਦਿਆਰਥੀ ਅਤੇ ਇਕ ਚਸ਼ਮਦੀਦ ਗਵਾਹ ਕਾਸ਼ਿਫ਼ ਬ੍ਰੋਹੀ ਨੇ ਕਿਹਾ, “ਜਿਵੇਂ ਹੀ ਵਿਦਿਆਰਥੀ “ਲਾਅ ਕਾਲਜ” ਦੇ ਕੈਂਪਸ 'ਚ ਇਕੱਠੇ ਹੋਏ ਇਸਲਾਮੀ ਜਮੀਅਤ ਤੁਲਬਾ (ਆਈ.ਜੇ.ਟੀ) ਦੇ ਕਾਰਜਕਰਤਾ ਨੇ ਉਨ੍ਹਾਂ ਨੂੰ ਹੋਲੀ ਮਨਾਉਣ ਤੋਂ ਜ਼ਬਰਦਸਤੀ ਰੋਕ ਦਿੱਤਾ, ਜਿਸ ਕਾਰਨ ਝੜਪ ਹੋ ਗਈ। ਝੜਪ ਦੇ ਨਤੀਜੇ ਵਜੋਂ 15 ਹਿੰਦੂ ਵਿਦਿਆਰਥੀ ਜ਼ਖਮੀ ਹੋ ਗਏ। ਬ੍ਰੋਹੀ ਨੇ ਦਾਅਵਾ ਕੀਤਾ ਕਿ ਉਸ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਪਹਿਲਾਂ ਤੋਂ ਇਜਾਜ਼ਤ ਲਈ ਸੀ। ਖੇਤ ਕੁਮਾਰ ਦੇ ਹੱਥ 'ਚ ਇਸ ਦੌਰਾਨ ਸੱਟ ਲੱਗ ਗਈ।

ਇਹ ਵੀ ਪੜ੍ਹੋ-Health Tips: ਪੁਦੀਨੇ ਵਾਲੀ ਚਾਹ ਦੀ ਜ਼ਿਆਦਾ ਵਰਤੋਂ ਨਾਲ ਹੁੰਦੈ ਪਾਚਨ ਤੰਤਰ ਖਰਾਬ, ਸੋਚ ਸਮਝ ਕੇ ਕਰੋ ਵਰਤੋਂ
ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਦੋਂ ਉਨ੍ਹਾਂ ਨੇ ਆਈ.ਜੇ.ਟੀ. ਦੇ ਮੈਂਬਰਾਂ ਨੂੰ ਹੋਲੀ ਮਨਾਉਣ ਤੋਂ ਜ਼ਬਰਦਸਤੀ ਰੋਕਣ ਦਾ ਵਿਰੋਧ ਕਰਨ ਲਈ ਵਾਈਸ-ਚਾਂਸਲਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਕੁਮਾਰ ਨੇ ਕਿਹਾ, "ਅਸੀਂ ਆਈ.ਜੇ.ਟੀ ਅਤੇ ਸੁਰੱਖਿਆ ਕਰਮਚਾਰੀਆਂ ਦੇ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਜੋ ਸਾਨੂੰ ਕੁੱਟਣ ਅਤੇ ਤਸੀਹੇ ਦੇਣ 'ਚ ਸ਼ਾਮਲ ਹਨ, ਪਰ ਅਜੇ ਤੱਕ ਕੋਈ ਐੱਫ.ਆਈ.ਆਰ. ਦਰਜ ਨਹੀਂ ਕੀਤੀ ਗਈ ਹੈ। ਪੀ.ਟੀ.ਆਈ ਵੱਲੋਂ ਸੰਪਰਕ ਕੀਤੇ ਜਾਣ ’ਤੇ ਆਈ.ਜੇ.ਟੀ. (ਪੰਜਾਬ ਯੂਨੀਵਰਸਿਟੀ) ਦੇ ਬੁਲਾਰੇ ਇਬਰਾਹਿਮ ਸ਼ਾਹਿਦ ਨੇ ਇਸ ਘਟਨਾ 'ਚ ਆਪਣੇ ਵਿਦਿਆਰਥੀਆਂ ਦੀ ਸ਼ਮੂਲੀਅਤ ਤੋਂ ਮਨ੍ਹਾ ਕੀਤਾ।

ਇਹ ਵੀ ਪੜ੍ਹੋ-ਹੁਣ ਸਸਤੀ ਮਿਲੇਗੀ ਅਰਹਰ ਦੀ ਦਾਲ, ਨਹੀਂ ਲੱਗੇਗੀ ਕਸਟਮ ਡਿਊਟੀ
ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁਰਰਮ ਸ਼ਹਿਜ਼ਾਦ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਲਾਅ ਕਾਲਜ ਗਾਰਡਨ 'ਚ ਹੋਲੀ ਮਨਾਉਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਸਮਾਗਮ ਕਮਰੇ ਦੇ ਅੰਦਰ ਹੀ ਮਨਾਇਆ ਜਾਂਦਾ ਤਾਂ ਕੋਈ ਸਮੱਸਿਆ ਨਹੀਂ ਹੋਣੀ ਸੀ। ਸ਼ਹਿਜ਼ਾਦ ਨੇ ਕਿਹਾ ਕਿ ਉਪ ਕੁਲਪਤੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News