ਵੱਡੀ ਖ਼ਬਰ : ਈਰਾਨ ''ਚ ਵਿਦਿਆਰਥੀਆਂ ਦੇ ਹੋਸਟਲ ਨੇੜੇ ਹਮਲਾ, 2 ਭਾਰਤੀ ਵਿਦਿਆਰਥੀ ਜ਼ਖਮੀ

Monday, Jun 16, 2025 - 10:31 AM (IST)

ਵੱਡੀ ਖ਼ਬਰ : ਈਰਾਨ ''ਚ ਵਿਦਿਆਰਥੀਆਂ ਦੇ ਹੋਸਟਲ ਨੇੜੇ ਹਮਲਾ, 2 ਭਾਰਤੀ ਵਿਦਿਆਰਥੀ ਜ਼ਖਮੀ

ਇੰਟਰਨੈਸ਼ਨਲ ਡੈਸਕ- ਇਜ਼ਰਾਈਲ ਅਤੇ ਈਰਾਨ ਵਿਚਾਲੇ ਟਕਰਾਅ ਚੌਥੇ ਦਿਨ ਵੀ ਜਾਰੀ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਈਰਾਨ ਵਿਖੇ ਤਹਿਰਾਨ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੋਸਟਲ ਨੇੜੇ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਦੋ ਭਾਰਤੀ ਵਿਦਿਆਰਥੀ ਜ਼ਖਮੀ ਹੋ ਗਏ ਹਨ। ਇਹ ਦੋਵੇਂ ਵਿਦਿਆਰਥੀ ਕਸ਼ਮੀਰ ਦੇ ਹਨ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਲਈ ਯੂਨੀਵਰਸਿਟੀ ਨੇ ਦੋਵਾਂ ਵਿਦਿਆਰਥੀਆਂ ਨੂੰ ਰਾਮਸਰ ਤਬਦੀਲ ਕਰ ਦਿੱਤਾ ਹੈ।

PunjabKesari

ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਭਾਰਤੀ ਵਿਦਿਆਰਥੀਆਂ ਨੇ ਕੇਂਦਰ ਸਰਕਾਰ ਨੂੰ ਬਹੁਤ ਦੇਰ ਹੋਣ ਤੋਂ ਪਹਿਲਾਂ ਆਪਣੀ ਸੁਰੱਖਿਅਤ ਵਾਪਸੀ ਦੀ ਅਪੀਲ ਕੀਤੀ ਹੈ। ਭਾਵੇਂ ਵਿਦਿਆਰਥੀ ਭਾਰਤੀ ਦੂਤਘਰ ਦੇ ਸੰਪਰਕ ਵਿਚ ਹਨ ਪਰ ਉਹ ਡਰੇ ਹੋਏ ਹਨ ਅਤੇ ਜਲਦੀ ਆਪਣੇ ਘਰ ਪਰਤਣਾ ਚਾਹੁੰਦੇ ਹਨ। ਵਿਦਿਆਰਥੀਆਂ ਦੇ ਮਾਪੇ ਵੀ ਉਨ੍ਹਾਂ ਦੀ ਸੁਰੱਖਿਆ ਲਈ ਚਿੰਤਤ ਹਨ.।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News