ਪਾਕਿਸਤਾਨ ’ਚ ਫ਼ੌਜ ਦੇ ਕਾਫਿਲੇ ’ਤੇ ਹਮਲਾ, 21 ਜਵਾਨ ਜ਼ਖ਼ਮੀ
Wednesday, Sep 28, 2022 - 12:15 AM (IST)
ਨੈਸ਼ਨਲ ਡੈਸਕ—ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ’ਚ ਮੰਗਲਵਾਰ ਨੂੰ ਇਕ ਆਤਮਘਾਤੀ ਹਮਲਾਵਰ ਨੇ ਫ਼ੌਜ ਦੇ ਇਕ ਕਾਫ਼ਿਲੇ ’ਤੇ ਹਮਲਾ ਕਰ ਦਿੱਤਾ, ਜਿਸ ’ਚ ਘੱਟੋ-ਘੱਟ 21 ਫ਼ੌਜੀ ਜ਼ਖ਼ਮੀ ਹੋ ਗਏ। ਹਮਲਾਵਰ ਨੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ’ਚ ਮੀਰ ਅਲੀ ਬਾਈਪਾਸ ਰੋਡ ’ਤੇ ਫ਼ੌਜ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਲੱਖਾਂ ਰੁਪਏ ਦੇ ਘਪਲੇ ਦੇ ਦੋਸ਼ ’ਚ BDPO ਤੇ ਬਲਾਕ ਸੰਮਤੀ ਦਾ ਚੇਅਰਮੈਨ ਕੀਤਾ ਗ੍ਰਿਫ਼ਤਾਰ
ਸੂਤਰਾਂ ਨੇ ਦੱਸਿਆ ਕਿ ਹਮਲੇ ’ਚ ਘੱਟੋ-ਘੱਟ 21 ਫ਼ੌਜੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਇਕ ਫ਼ੌਜੀ ਫਸਟ ਏਡ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ। ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਗਈ ਹੈ। ਹਾਲ ਹੀ ’ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਵੱਲੋਂ ਜੰਗਬੰਦੀ ਕਰਨ ਦੇ ਬਾਵਜੂਦ ਕਬਾਇਲੀ ਜ਼ਿਲ੍ਹਿਆਂ ’ਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲੇ ਵਧ ਗਏ ਹਨ।
ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਪੰਜਾਬ ਵਿਧਾਨ ਸਭਾ ’ਚ ‘ਭਰੋਸਗੀ ਮਤਾ’ ਪੇਸ਼, ਭਾਜਪਾ ਨੇ ਬੁਲਾਈ ਜਨਤਾ ਦੀ ਵਿਧਾਨ ਸਭਾ, ਪੜ੍ਹੋ Top 10