ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ

04/20/2022 2:00:58 PM

ਇੰਟਰਨੈਸ਼ਨਲ ਡੈਸਕ (ਬਿਊਰੋ) - ਪਾਕਿਸਤਾਨ ਦੇ ਜਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਇਕ ਸਿੱਖ ਆਗੂ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਦੇ ਪਰਿਵਾਰ 'ਤੇ ਹੋਏ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿਚ ਉਨ੍ਹਾਂ ਦੇ ਪੁੱਤਰਾਂ ਦਿਲਾਵਰ ਸਿੰਘ ਤੇ ਛੋਟੇ ਪੁੱਤਰ ਪਾਲੇ ਸਿੰਘ ਦੇ ਗੰਭੀਰ ਰੂਪ 'ਚ ਜਖ਼ਮੀ ਹੋਣ ਦੀ ਜਾਣਕਾਰੀ ਹੈ। ਸ੍ਰੀ ਨਨਕਾਣਾ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਆਪਣੇ ਭਰਾ ਨੂੰ ਲੈ ਕੇ ਪਹੁੰਚੇ ਦਿਲਾਵਰ ਸਿੰਘ ਨੇ ਦੱਸਿਆ ਕਿ ਉਸ ਦੀ ਤੇ ਉਸ ਦੇ ਮਾਮੇ ਦੀ ਸ਼ਹਿਰ ਦੇ ਕੋਟ ਸੰਤ ਰਾਮ 'ਚ ਸਾਂਝੀ 5.5 ਏਕੜ ਜ਼ਮੀਨ ਹੈ, ਜਿਸ 'ਤੇ ਕਬਜ਼ੇ ਨੂੰ ਲੈ ਕੇ ਭੂ-ਮਾਫੀਆ ਦੇ ਲੋਕ ਪਿਛਲੇ 10 ਸਾਲ ਤੋਂ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ।

 

 ਪੜ੍ਹੋ ਇਹ ਅਹਿਮ ਖ਼ਬਰ- ਪਾਕਿਸਤਾਨ: ਸੂਚਨਾ ਮੰਤਰੀ ਮਰੀਅਮ ਨੇ PMDA ਨੂੰ ਭੰਗ ਕਰਨ ਦਾ ਕੀਤਾ ਐਲਾਨ 

ਉਨ੍ਹਾਂ ਨੇ ਦੱਸਿਆ ਕਿ ਜਦੋਂ ਵੀ ਉਹ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਜਾਂ ਔਕਾਫ਼ ਬੋਰਡ ਕੋਲ ਕਰਦੇ ਹਨ ਤਾਂ ਹਰ ਮਾਮਲਾ ਰਫ਼ਾ-ਦਫ਼ਾ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦਸਿਆ ਕਿ ਜਦੋਂ ਉਹ ਆਪਣੀ ਜ਼ਮੀਨ 'ਚ ਕਣਕ ਦੀ ਵਾਢੀ ਕਰ ਰਹੇ ਸਨ ਤਾਂ ਭੂਮੀ ਮਾਫੀਆ ਦੇ ਲੋਕ ਉਥੇ ਪਹੁੰਚ ਗਏ ਤੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੀਆਂ ਪੱਗੜੀਆਂ ਵੀ ਉਤਾਰ ਦਿੱਤੀਆਂ। ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਭਰਾ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਪਰ ਅਜੇ ਤੱਕ ਪੁਲਸ ਨੇ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਹ ਵੀ ਦੋਸ਼ ਲਾਇਆ ਕਿ ਪਾਕਿਸਤਾਨ 'ਚ ਸਿੱਖਾਂ 'ਤੇ ਲੰਬੇ ਸਮੇਂ ਤੋਂ ਜਿਆਦਤੀਆਂ ਹੋ ਰਹੀਆਂ ਹਨ ਪਰ ਅਦਾਲਤਾਂ ਤੇ ਸਰਕਾਰ ਖਾਮੋਸ਼ ਹੈ।


Vandana

Content Editor

Related News