ਪਾਕਿਸਤਾਨ 'ਚ ਹਿੰਦੂ ਮੰਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ, ਹਿੰਦੂਆਂ ਦੇ ਘਰਾਂ 'ਤੇ ਵੀ ਅੰਨ੍ਹੇਵਾਹ ਫਾਇਰਿੰਗ, ਦਹਿਸ਼ਤ 'ਚ
Monday, Jul 17, 2023 - 04:54 AM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ 'ਚ ਸਿੰਧ ਦੇ ਕਾਸ਼ਮੋਰ 'ਚ ਐਤਵਾਰ ਸਵੇਰੇ ਇਕ ਹਿੰਦੂ ਮੰਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਮੰਦਰ ਅਤੇ ਆਸ-ਪਾਸ ਦੇ ਹਿੰਦੂ ਭਾਈਚਾਰੇ ਦੇ ਘਰਾਂ 'ਤੇ ਵੀ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਫਾਇਰਿੰਗ ਦੀ ਆਵਾਜ਼ ਸੁਣ ਕੇ ਜਦੋਂ ਪੁਲਸ ਮੌਕੇ ’ਤੇ ਪਹੁੰਚੀ, ਉਦੋਂ ਤੱਕ ਹਮਲਾਵਰ ਫਰਾਰ ਹੋ ਗਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਮੰਦਰ ਸਿੰਧ ਸੂਬੇ ਦੇ ਕਾਸ਼ਮੋਰ ਬਾਜ਼ਾਰ ਇਲਾਕੇ 'ਚ ਸਥਿਤ ਹੈ। ਐਤਵਾਰ (16 ਜੁਲਾਈ) ਨੂੰ ਤੜਕੇ ਹਮਲਾਵਰਾਂ ਨੇ ਰਾਕੇਟ ਲਾਂਚਰ ਨਾਲ ਮੰਦਰ 'ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਥੇ ਬਣੇ ਹਿੰਦੂਆਂ ਦੇ ਘਰਾਂ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਗੋਲ਼ੀਬਾਰੀ ਕੀਤੀ।
ਇਹ ਵੀ ਪੜ੍ਹੋ : ਭਾਰੀ ਮੀਂਹ ਦੌਰਾਨ ਰਨਵੇਅ ਤੋਂ ਫਿਸਲਿਆ ਜਹਾਜ਼, ਯਾਤਰੀਆਂ ਪੈ ਗਿਆ ਚੀਕ-ਚਿਹਾੜਾ (ਵੀਡੀਓ)
ਪਾਕਿਸਤਾਨ 'ਚ 48 ਘੰਟਿਆਂ ਵਿੱਚ ਹਿੰਦੂ ਮੰਦਰ ਵਿੱਚ ਭੰਨ੍ਹ-ਤੋੜ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਕਰਾਚੀ 'ਚ ਸ਼ੁੱਕਰਵਾਰ ਰਾਤ ਨੂੰ 150 ਸਾਲ ਪੁਰਾਣੇ ਹਿੰਦੂ ਮੰਦਰ ਨੂੰ ਢਾਹ ਦਿੱਤਾ ਗਿਆ ਸੀ। ਸਥਾਨਕ ਲੋਕਾਂ ਨੇ ਦੱਸਿਆ ਕਿ ਰਾਤ ਨੂੰ ਮਾਰੀ ਮਾਤਾ ਮੰਦਰ 'ਤੇ ਬੁਲਡੋਜ਼ਰ ਚਲਾਇਆ ਗਿਆ। ਉਸ ਸਮੇਂ ਇਲਾਕੇ ਵਿੱਚ ਬਿਜਲੀ ਨਹੀਂ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਹੋਏ ਹਮਲੇ ਦੌਰਾਨ ਮੰਦਰ ਬੰਦ ਸੀ, ਇਸ ਲਈ ਜ਼ਿਆਦਾ ਨੁਕਸਾਨ ਨਹੀਂ ਹੋਇਆ। ਹਮਲਾਵਰਾਂ ਨੇ ਮੰਦਰ ਦੇ ਨੇੜੇ ਰਹਿੰਦੇ ਹਿੰਦੂ ਭਾਈਚਾਰੇ ਦੇ ਲੋਕਾਂ ਦੇ ਘਰਾਂ 'ਤੇ ਵੀ ਹਮਲਾ ਕੀਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8