ਈਰਾਨ ''ਚ ਪੁਲਸ ਕਾਫ਼ਲੇ ''ਤੇ ਹਮਲਾ, 10 ਅਧਿਕਾਰੀ ਮਾਰੇ ਗਏ
Saturday, Oct 26, 2024 - 06:11 PM (IST)
ਦੁਬਈ (ਏਜੰਸੀ)- ਈਰਾਨ ਦੇ ਅਸ਼ਾਂਤ ਦੱਖਣੀ-ਪੂਰਬੀ ਸੂਬੇ ਸਿਸਤਾਨ-ਬਲੋਚਿਸਤਾਨ ਵਿੱਚ ਸ਼ਨੀਵਾਰ ਨੂੰ ਇੱਕ ਪੁਲਸ ਕਾਫਲੇ 'ਤੇ ਹੋਏ ਹਮਲੇ ਵਿੱਚ ਘੱਟੋ-ਘੱਟ 10 ਪੁਲਸ ਅਧਿਕਾਰੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਕਰੀਬ 1200 ਕਿਲੋਮੀਟਰ ਦੱਖਣ-ਪੂਰਬ 'ਚ ਸਥਿਤ ਗੋਹਰ ਕੁਹ 'ਚ ਹੋਇਆ। ਹਾਲਾਂਕਿ ਇਸ ਦੀ ਵਿਸਤ੍ਰਿਤ ਜਾਣਕਾਰੀ ਉਪਲਬਧ ਨਹੀਂ ਹੈ।
ਇਹ ਵੀ ਪੜ੍ਹੋ: ਜਰਮਨੀ 90 ਹਜ਼ਾਰ ਭਾਰਤੀਆਂ ਨੂੰ ਦੇਵੇਗਾ ਵਰਕ ਵੀਜ਼ਾ!
ਅਫਗਾਨਿਸਤਾਨ, ਈਰਾਨ ਅਤੇ ਪਾਕਿਸਤਾਨ ਵਿੱਚ ਰਹਿ ਰਹੇ ਬਲੋਚ ਲੋਕਾਂ ਲਈ ਕੰਮ ਕਰਨ ਵਾਲੇ ਇੱਕ ਸਮੂਹ 'ਹਾਲਵਾਸ਼' ਨੇ ਕਿਹਾ ਕਿ ਹਮਲੇ ਵਿੱਚ ਸੁਰੱਖਿਆ ਬਲਾਂ ਦੇ 2 ਵਾਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਨ੍ਹਾਂ ਵਿੱਚ ਸਵਾਰ ਸਾਰੇ ਲੋਕ ਮਾਰੇ ਗਏ। ਟਰੱਕ ਨੂੰ ਸਿਰਫ਼ ਗੋਲੀਆਂ ਨਾਲ ਨੁਕਸਾਨ ਪੁੱਜਾ ਹੈ ਨਾ ਕਿ ਕਿਸੇ ਵਿਸਫੋਟਕ ਦੀ ਵਰਤੋਂ ਨਾਲ। ਸਰਕਾਰੀ ਸਮਾਚਾਰ ਏਜੰਸੀ ਆਈ.ਆਰ.ਐੱਨ.ਏ. ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਇਸ ਦੇਸ਼ ‘ਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8