ਆਸਟ੍ਰੇਲੀਆ 'ਚ ਔਰਤ 'ਤੇ ਚਾਕੂ ਨਾਲ ਹਮਲਾ, ਹਾਲਤ ਗੰਭੀਰ

01/29/2018 12:13:58 PM

ਸਿਡਨੀ (ਬਿਊਰੋ)— ਸਿਡਨੀ ਦੇ ਪੱਛਮ ਵਿਚ ਇਕ ਘਰ ਵਿਚ ਔਰਤ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਇਸ ਮਾਮਲੇ ਵਿਚ ਇਕ ਹੋਰ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਸੋਮਵਾਰ ਨੂੰ ਲਿਡਕੋਮਬੇ ਵਿਖੇ ਟੋਰਸੋ ਵਿਚ 30 ਸਾਲਾ ਔਰਤ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ ਅਤੇ ਪੀੜਤ ਔਰਤ ਨੂੰ ਵੈਸਟਮੀਡ ਹਸਪਤਾਲ ਲਿਜਾਇਆ ਗਿਆ। ਇਕ 43 ਸਾਲਾ ਔਰਤ, ਜੋ ਪੀੜਤਾ ਨੂੰ ਜਾਣਦੀ ਸੀ ਅਤੇ ਮੌਕੇ 'ਤੇ ਮੌਜੂਦ ਸੀ। ਉਸ ਨੂੰ ਇਸ ਹਮਲੇ ਦੇ ਸ਼ੱਕ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੀ ਔਰਤ ਨੂੰ ਓਬਰਨ ਪੁਲਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਉਸ ਕੋਲੋਂ ਪੁੱਛ-ਗਿੱਛ ਜਾਰੀ ਹੈ।