ਜਾਪਾਨ ''ਚ ਤਿੰਨ ਕੁੜੀਆਂ ''ਤੇ ਚਾਕੂ ਹਮਲਾ, ਹਮਲਾਵਰ ਗ੍ਰਿਫ਼ਤਾਰ

03/22/2024 2:54:46 PM

ਟੋਕੀਓ (ਯੂ. ਐੱਨ. ਆਈ.) ਜਾਪਾਨ ਦੇ ਦੱਖਣ-ਪੱਛਮੀ ਸ਼ਹਿਰ ਕੁਮਾਮੋਟੋ ਵਿਚ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਤਿੰਨ ਮੁਟਿਆਰਾਂ 'ਤੇ ਚਾਕੂ ਨਾਲ ਹਮਲਾ ਕੀਤਾ, ਜਿਸ ਨੂੰ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 9:15 ਵਜੇ ਕੁਮਾਮੋਟੋ ਸਿਟੀ ਹਾਲ ਨੇੜੇ ਇੱਕ ਇਮਾਰਤ ਵਿੱਚ ਵਾਪਰੀ, ਜਦੋਂ ਹਮਲਾਵਰ ਨੇ 20 ਸਾਲਾਂ ਦੀਆਂ ਤਿੰਨ ਮੁਟਿਆਰਾਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਡਾਕਟਰਾਂ ਦਾ ਕਮਾਲ, ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਸਫਲ ਟਰਾਂਸਪਲਾਂਟ

ਜਨਤਕ ਪ੍ਰਸਾਰਕ NHK ਨੇ ਸਥਾਨਕ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਜਦੋਂ ਕੁੜੀਆਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਹ ਹੋਸ਼ ਵਿੱਚ ਸਨ। ਰਿਪੋਰਟ ਵਿੱਚ ਕਿਹਾ ਗਿਆ ਕਿ ਅਧਿਕਾਰੀਆਂ ਨੇ ਬਾਅਦ ਵਿੱਚ ਇੱਕ 29 ਸਾਲਾ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਅਪਰਾਧ ਵਾਲੀ ਥਾਂ ਦੇ ਨੇੜੇ ਗ੍ਰਿਫ਼ਤਾਰ ਕੀਤਾ। ਪੁਲਸ ਵੱਲੋਂ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News