ਯੇਰੂਸ਼ਲਮ ’ਚ ਹਮਲਾਵਰ ਨੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, 7 ਲੋਕਾਂ ਦੀ ਮੌਤ
Saturday, Jan 28, 2023 - 04:26 AM (IST)

ਯੇਰੂਸ਼ਲਮ : ਪੂਰਬੀ ਯੇਰੂਸ਼ਲਮ ’ਚ ਇਕ ਯਹੂਦੀ ਪੂਜਾ ਸਥਾਨ ਨੇੜੇ ਸ਼ੁੱਕਰਵਾਰ ਰਾਤ ਇਕ ਹਮਲਾਵਰ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ, ਜਿਸ ’ਚ 7 ਲੋਕਾਂ ਦੀ ਮੌਤ ਹੋ ਗਈ। ਇਜ਼ਰਾਈਲ ਪੁਲਸ ਅਤੇ ਬਚਾਅ ਸੇਵਾ ਨੇ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ
ਪੁਲਸ ਨੇ ਦੱਸਿਆ ਕਿ ਹਮਲਾਵਰ ਨੂੰ ਵੀ ਗੋਲ਼ੀ ਮਾਰ ਦਿੱਤੀ ਗਈ ਅਤੇ ਮੌਕੇ ’ਤੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਮਲੇ ’ਚ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਐਮਰਜੈਂਸੀ ਸੇਵਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਖ਼ੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ ’ਚ ਪਏ ਵੈਣ, ਢਾਈ ਸਾਲਾ ਬੱਚੀ ਦੀ ਇੰਝ ਗਈ ਜਾਨ