ਯੋਜਨਾਬੱਧ ਤਰੀਕੇ ਨਾਲ ਹੋ ਰਹੇ ਨੇ ਸਿੱਖਾਂ ਤੇ ਹਮਲੇ

07/20/2017 3:02:30 PM

ਮਿਲਾਨ/ਇਟਲੀ (ਸਾਬੀ ਚੀਨੀਆ)—ਸ਼ਰਾਰਤੀ ਅਨਸਰਾਂ ਵਲੋਂ ਸਿੱਖਾਂ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਅਣਖ ਤੇ ਸਚਾਈ ਲਈ ਲੜਨ ਵਾਲੀ ਕੌਮ ਦੀ ਆਵਾਜ਼ ਨੂੰ ਦਬਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਤੋਂ ਸਿੱਖ ਆਗੂ ਸੁਖਜਿੰਦਰ ਸਿੰਘ ਕਾਲਰੂ ਅਤੇ ਲਖਵਿੰਦਰ ਸਿੰਘ ਡੋਗਰਾਵਾਲ ਵਲੋਂ ਸਿੱਖਾਂ ਦੀ ਕੁੱਟਮਾਰ ਦੇ ਮਾਮਲੇ ਸਾਹਮਣੇ ਆਉਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕੀਤਾ।ਇੰਨਾ ਕੁਝ ਕੱਟੜ ਆਗੂਆਂ ਵੱਲ ਨਿਸ਼ਾਨਾ ਲਾਉਂਦੇ ਆਖਿਆ ਕਿ ਕੁਝ ਸ਼ਰਾਰਤੀ ਅਨਸਰ ਦੇਸ਼ ਦੀ ਅਮਨ ਸ਼ਾਂਤੀ ਭੰਗ ਕਰਨ ਦੇ ਮਕਸਦ ਨਾਲ ਅਜਿਹੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਕ੍ਰਿਪਾਲ ਸਿੰਘ ਨੂੰ ਮੰਗ ਕੀਤੀ ਹੈ ਕਿ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਭੜਕਾਉਣ ਵਾਲਿਆਂ ਨੂੰ ਕਾਨੂੰਨ ਦੇ ਦਾਇਰੇ ਅੰਦਰ ਰੱਖ ਕੇ ਨੱਥ ਪਾਈ ਜਾ ਸਕੇ।


Related News