ਇਮਰਾਨ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

Tuesday, Oct 08, 2024 - 04:51 PM (IST)

ਇਮਰਾਨ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਨੇਤਾ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖਿਲਾਫ ਮੰਗਲਵਾਰ ਨੂੰ 'ਕਤਲ ਦੀ ਕੋਸ਼ਿਸ਼' ਦਾ ਨਵਾਂ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਪਿਛਲੇ ਹਫ਼ਤੇ ਇੱਥੇ ਉਨ੍ਹਾਂ ਦੀ ਪਾਰਟੀ ਵੱਲੋਂ ਸੱਦੇ ਗਏ ਧਰਨੇ ਦੌਰਾਨ ਇੱਕ ਪੁਲਸ ਮੁਲਾਜ਼ਮ ਦੀ ਮੌਤ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਦਰਦਨਾਕ ਮੌਤ

'ਦਿ ਨਿਊਜ਼ ਇੰਟਰਨੈਸ਼ਨਲ' ਅਖਬਾਰ ਮੁਤਾਬਕ, 'ਸੂਬੇ ਵੱਲੋਂ ਸੰਘੀ ਰਾਜਧਾਨੀ ਦੇ ਨੂਨ ਪੁਲਸ ਸਟੇਸ਼ਨ ਵਿਚ ਕਤਲ ਦੀ ਕੋਸ਼ਿਸ਼, ਅੱਗਜ਼ਨੀ, ਸੂਬੇ 'ਤੇ ਹਮਲਾ ਅਤੇ ਪੁਲਸ ਕਰਮਚਾਰੀਆਂ ਦੇ ਖਿਲਾਫ ਹਿੰਸਾ ਦੇ ਨਾਲ ਹੀ ਅੱਤਵਾਦ ਰੋਕੂ ਐਕਟ ਦੀਆਂ ਧਾਰਾਵਾਂ ਦੇ ਤਹਿਤ ਮੰਗਲਵਾਰ ਨੂੰ ਮਾਮਲਾ ਦਰਜ ਕੀਤਾ ਗਿਆ।" ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਖਾਨ ਅਤੇ ਗੰਡਾਪੁਰ 'ਤੇ ਪੁਲਸ ਕਰਮਚਾਰੀ ਅਬਦੁਲ ਹਮੀਦ ਦੇ ਕਤਲ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।

ਇਹ  ਵੀ ਪੜ੍ਹੋ: SCO Summit: ਜੈਸ਼ੰਕਰ ਦਾ ਪਾਕਿਸਤਾਨ ਦੌਰਾ, ਹੁਣ ਗੁਆਂਢੀ ਦੇਸ਼ ਨੇ ਵੀ ਦੁਵੱਲੀ ਗੱਲਬਾਤ ਨੂੰ ਲੈ ਕੇ ਦਿੱਤਾ ਬਿਆਨ

ਹਮੀਦ 'ਤੇ ਸ਼ੁੱਕਰਵਾਰ ਰਾਤ ਨੂੰ ਪੀ.ਟੀ.ਆਈ. ਦੇ ਪ੍ਰਦਰਸ਼ਨ ਦੌਰਾਨ ਬਦਮਾਸ਼ਾਂ ਨੇ ਕਥਿਤ ਤੌਰ 'ਤੇ ਹਮਲਾ ਕੀਤਾ ਸੀ ਅਤੇ ਦੋ ਦਿਨ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਮਰਾਨ ਖਾਨ ਪਿਛਲੇ ਇੱਕ ਸਾਲ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਰੈਲੀ ਲਈ ਉਨ੍ਹਾਂ ਦੇ ਸੱਦੇ 'ਤੇ ਉਨ੍ਹਾਂ ਦੀ ਪਾਰਟੀ ਪੀ.ਟੀ.ਆਈ. ਨੇ ਖਾਨ ਦੀ ਰਿਹਾਈ, ਨਿਆਂਪਾਲਿਕਾ ਦੀ ਆਜ਼ਾਦੀ ਅਤੇ ਵਧਦੀ ਮਹਿੰਗਾਈ ਦੇ ਵਿਰੋਧ ਵਿੱਚ ਇੱਥੇ ਡੀ-ਚੌਕ ਵਿਖੇ ਪ੍ਰਦਰਸ਼ਨ ਦੀ ਯੋਜਨਾ ਬਣਾਈ।

ਇਹ ਵੀ ਪੜ੍ਹੋ: ਹੈਰਾਨੀਜਨਕ; 48 ਸਾਲ ਪਹਿਲਾਂ ਨੌਕਰੀ ਲਈ ਕੀਤਾ ਸੀ ਅਪਲਾਈ, ਹੁਣ ਮਿਲਿਆ ਜਵਾਬ

ਡੀ-ਚੌਕ ਉਹੀ ਥਾਂ ਹੈ ਜਿੱਥੇ 2014 ਵਿੱਚ ਪੀ.ਟੀ.ਆਈ. ਨੇ 126 ਦਿਨ ਧਰਨਾ ਦਿੱਤਾ ਸੀ। ਸ਼ੁੱਕਰਵਾਰ ਨੂੰ ਜਦੋਂ ਸਰਕਾਰ ਨੇ ਰੈਲੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਕਰਮੀਆਂ ਅਤੇ ਪਾਰਟੀ ਸਮਰਥਕਾਂ ਵਿਚਾਲੇ ਝੜਪ ਹੋ ਗਈ, ਜਿਸ 'ਚ ਹਮੀਦ ਜ਼ਖਮੀ ਹੋ ਗਿਆ ਅਤੇ ਬਾਅਦ 'ਚ ਉਸ ਦੀ ਮੌਤ ਹੋ ਗਈ। ਅਖਬਾਰ ਮੁਤਾਬਕ ਇਸ ਮਾਮਲੇ 'ਚ ਪੀ.ਟੀ.ਆਈ. ਦੇ ਵੱਖ-ਵੱਖ ਨੇਤਾਵਾਂ ਅਤੇ 500 ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਾਕਿ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪਤਨੀ, ਵਕੀਲ ਤੇ ਪਾਰਟੀ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ ਇਮਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News