ਟਰੰਪ ''ਤੇ ਚੱਲ ਰਹੇ ਮੁਕੱਦਮੇ ਨੂੰ ਲੈ ਕੇ ਅਟਾਰਨੀ ਜਨਰਲ ਗਾਰਲੈਂਡ ਦਾ ਬਿਆਨ ਆਇਆ ਸਾਹਮਣੇ
Tuesday, Oct 03, 2023 - 11:40 AM (IST)
 
            
            ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਦੇ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਪ੍ਰਮੁੱਖ ਉਮੀਦਵਾਰ ਡੋਨਾਲਡ ਟਰੰਪ ਖ਼ਿਲਾਫ਼ ਮਾਮਲੇ 'ਚ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ ਤਾਂ ਉਹ ਤੁਰੰਤ ਅਸਤੀਫ਼ਾ ਦੇ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਲਾਂਕਿ ਮੈਨੂੰ ਨਹੀਂ ਲੱਗਦਾ ਕਿ ਮੈਨੂੰ ਇਸ ਅਹੁਦੇ 'ਤੇ ਰੱਖਿਆ ਜਾਣਾ ਚਾਹੀਦਾ ਹੈ। ਸੀਬੀਐਸ ਦੇ 300-ਮਿੰਟ ਦੇ ਪ੍ਰੋਗਰਾਮ ਵਿੱਚ ਉਸਨੇ ਅੱਗੇ ਕਿਹਾ ਕਿ ਰਾਸ਼ਟਰਪਤੀ ਆਮ ਤੌਰ 'ਤੇ ਕਾਨੂੰਨੀ ਕਾਰਵਾਈਆਂ ਵਿੱਚ ਦਖਲ ਨਹੀਂ ਦਿੰਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ- ਟਰੰਪ ਦੇ ਕਾਰੋਬਾਰ ਨੂੰ ਬੈਨ ਕਰਨ ਦੀ ਮੰਗ, ਧੋਖਾਧੜੀ ਕੇਸ 'ਚ ਲੱਗ ਸਕਦੈ 20 ਅਰਬ ਦਾ ਜੁਰਮਾਨਾ
ਰਾਸ਼ਟਰਪਤੀ ਨੂੰ ਆਪਣੇ ਬੇਟੇ ਹੰਟਰ ਵਿਰੁੱਧ ਟੈਕਸ ਚੋਰੀ ਦੇ ਦੋਸ਼ਾਂ ਅਤੇ ਬੰਦੂਕ ਰੱਖਣ ਦੇ ਦੋਸ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਨਿਆਂ ਵਿਭਾਗ ਦੇ ਵਕੀਲ ਹਮੇਸ਼ਾ ਨਿਰਪੱਖ ਰਹੇ ਹਨ ਅਤੇ ਉਹ ਫ਼ੈਸਲੇ ਲੈਣ ਵਿੱਚ ਵੀ ਪੱਖਪਾਤ ਤੋਂ ਦੂਰ ਰਹਿੰਦੇ ਹਨ। ਰਾਸ਼ਟਰਪਤੀ ਬਾਈਡੇਨ ਦੇ ਪੁੱਤਰ ਹੰਟਰ ਬਾਈਡੇਨ ਨੂੰ ਇਸ ਹਫਤੇ ਡੇਲਾਵੇਅਰ ਸੂਬੇ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਡੋਨਾਲਡ ਟਰੰਪ 'ਤੇ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੋਮੀਟੋਲ (ਯੂ.ਐੱਸ. ਹਾਊਸ ਆਫ ਰਿਪ੍ਰਜ਼ੈਂਟੇਟਿਵਜ਼) 'ਤੇ ਭੜਕਾਉਣ ਅਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਟਰੰਪ 'ਤੇ ਆਪਣੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਕਲਾਸੀਫਾਈਡ ਦਸਤਾਵੇਜ਼ਾਂ ਨੂੰ ਲੀਕ ਕਰਨ ਦਾ ਵੀ ਦੋਸ਼ ਹੈ। ਹਾਲਾਂਕਿ ਕਈ ਲੋਕ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਵੀ ਦੱਸਦੇ ਹਨ। ਇਸ ਦੇ ਮੱਦੇਨਜ਼ਰ ਕਈਆਂ ਦਾ ਕਹਿਣਾ ਹੈ ਕਿ ਅਮਰੀਕਾ ਦੇ ਅਟਾਰਨੀ ਜਨਰਲ ਗਾਰਲੈਂਡ ਨੂੰ ਡੋਨਾਲਡ ਟਰੰਪ ਖ਼ਿਲਾਫ਼ ਕਾਰਵਾਈ ਵਿੱਚ ਖੜ੍ਹੇ ਨਾ ਹੋਣ ਲਈ ਕਿਹਾ ਹੋ ਸਕਦਾ ਹੈ। ਹਾਲਾਂਕਿ ਇਹ ਤੈਅ ਹੈ ਕਿ ਇਸ ਦਾ 2024 ਨੂੰ ਹੋਣ ਵਾਲੀਆਂ ਅਮਰੀਕਾ ਦੀਆਂ ਚੋਣਾਂ 'ਤੇ ਕਾਫੀ ਅਸਰ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            