ਆਸਟ੍ਰੇਲੀਆ ਨੇ ਟੀਕਾਕਰਨ ਯੋਜਨਾ ’ਚ ਜਾਨਸਨ ਐਂਡ ਜਾਨਸਨ ਦੇ ਟੀਕੇ ਨੂੰ ਸ਼ਾਮਲ ਕਰਨ ਦੀ ਸੰਭਾਵਨਾ ਕੀਤੀ ਖ਼ਾਰਜ

04/13/2021 5:32:31 PM

ਕੈਨਬਰਾ (ਭਾਸ਼ਾ) : ਆਸਟ੍ਰੇਲੀਆ ਦੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਜਾਨਸਨ ਐਂਡ ਜਾਨਸਨ ਦਾ ਇਕ ਖ਼ੁਰਾਕ ਵਾਲਾ ਕੋਰੋਨਾ ਵਾਇਰਸ ਟੀਕਾ ਨਾ ਖਰੀਦਣ ਦਾ ਫ਼ੈਸਲਾ ਲਿਆ ਹੈ। ਦੂਜੇ ਪਾਸੇ ਇੱਥੇ ਖ਼ੂਨ ਦਾ ਥੱਕਾ ਜੰਮਣ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ, ਜੋ ਸ਼ਾਇਦ ਐਸਟ੍ਰਾਜੇਨੇਕਾ ਟੀਕਾ ਲੱਗਣ ਨਾਲ ਜੁੜਿਆ ਹੈ। ਨਿਊਜਰਸੀ ਦੀ ਦਵਾਈ ਕੰਪਨੀ ਜਾਨਸਨ ਐਂਡ ਜਾਨਸਨ ਅਤੇ ਸਰਕਾਰ ਦੀ ਗੱਲਬਾਤ ਚੱਲ ਰਹੀ ਸੀ। ਕੰਪਨੀ ਨੇ ਆਸਟ੍ਰ੍ਰੇਲੀਆ ਦੇ ਰੈਗੂਲੇਟਰੀ ਥੇਰਾਪਿਊਟਿਕ ਗੁਡਸ ਐਡਮਿਨੀਸਟ੍ਰੇਸ਼ਨ ਤੋਂ ਅਸਥਾਈ ਰਜਿਸਟ੍ਰੇਸ਼ਨ ਲਈ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ : ਹੁਣ ਊਠਾਂ ਨੂੰ ਵੀ ਕਰਨੀ ਪਵੇਗੀ ਟਰੈਫਿਕ ਨਿਯਮਾਂ ਦੀ ਪਾਲਣਾ

ਹਾਲਾਂਕਿ ਸਿਹਤ ਮੰਤਰੀ ਗ੍ਰੇਗ ਹੰਟ ਨੇ ਕੰਪਨੀ ਨਾਲ ਸਮਝੌਤੇ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਸ ਦਾ ਟੀਕਾ ਐਸਟ੍ਰਾਜੇਨੇਕਾ ਦੇ ਉਤਪਾਦ ਨਾਲ ਮਿਲਦਾ-ਜੁਲਦਾ ਹੈ, ਜਿਸ ਨਾਲ ਆਸਟ੍ਰੇਲੀਆ 5.38 ਕਰੋੜ ਖ਼ੁਰਾਕਾਂ ਲਈ ਪਹਿਲਾਂ ਹੀ ਸਮਝੌਤਾ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਸਟ੍ਰੇਲੀਆ ਦੇ ਵਿਗਿਆਨਕ ਅਤੇ ਤਕਨਾਲੋਜੀ ਸਲਾਹ ਮਸ਼ਵਰਾ ਸਮੂਹ ਦੀ ਸਲਾਹ ’ਤੇ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਸਾਵਧਾਨ! WHO ਦੀ ਚਿਤਾਵਨੀ, ਕੋਰੋਨਾ ਮਹਾਮਾਰੀ ਦਾ ਅੰਤ ਅਜੇ ਵੀ ਕਾਫ਼ੀ ਦੂਰ

ਆਸਟ੍ਰੇਲੀਆ ਵਾਇਰਸ ਨੂੰ ਕਾਬੂ ਵਿਚ ਕਰਨ ਵਿਚ ਬਹੁਤ ਹੱਦ ਤੱਕ ਸਫ਼ਲ ਰਿਹਾ ਹੈ ਪਰ ਟੀਕਾਕਰਨ ਦੀ ਸੁਸਤ ਰਫ਼ਤਾਰ ਨੂੰ ਲੈ ਕੇ ਉਸ ਦੀ ਆਲੋਚਨਾ ਹੋ ਰਹੀ ਹੈ। ਰੈਗੂਲੇਟਰ ਨੇ ਦੱਸਿਆ ਕਿ ਇੱਥੋਂ ਦੇ ਵਿਕਟੋਰੀਆ ਸੂਬੇ ਵਿਚ ਇਕ ਵਿਅਕਤੀ ਨੂੰ ਖ਼ੂਨ ਦਾ ਥੱਕਾ ਜੰਮਣ ਦੀ ਸ਼ਿਕਾਹਿਤ ਦੇ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਸ ਨੂੰ 22 ਮਾਰਚ ਨੂੰ ਐਸਟ੍ਰਾਜੇਨੇਕਾ ਦਾ ਟੀਕਾ ਲੱਗਾ ਸੀ। ਅਜਿਹਾ ਹੀ ਇਕ ਹੋਰ ਮਾਮਲਾ ਮੰਗਲਵਾਰ ਨੂੰ ਸਾਹਮਣੇ ਆਇਆ। ਇਕ ਮਹਿਲਾ ਨੂੰ ਟੀਕਾਕਰਨ ਦੇ ਬਾਅਦ ਖ਼ੂਨ ਦਾ ਥੱਕਾ ਜੰਮਣ ਦੀ ਸ਼ਿਕਾਇਤ ਹੋਈ ਅਤੇ ਉਸ ਨੂੰ ਵੀ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਤੋਂ ਬਚਾਅ ਲਈ ਘੋੜਿਆਂ ਨੂੰ ਦਿੱਤੀ ਜਾਣ ਵਾਲੀ ਦਵਾਈ ਖਾ ਰਹੇ ਹਨ ਇਸ ਦੇਸ਼ ਦੇ ਲੋਕ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News