ਆਸਟ੍ਰੇਲੀਆ : ਡਰੱਗ ਓਵਰਡੋਜ਼ ਕਾਰਨ 4 ਵਿਦਿਆਰਥੀਆਂ ਦੀ ਹਾਲਤ ਵਿਗੜੀ

02/15/2019 6:09:49 PM

ਸਿਡਨੀ (ਬਿਊਰੋ)— ਆਸਟ੍ਰੇਲੀਆ ਵਿਚ ਗੋਲਡ ਕੋਸਟ ਹਾਈ ਸਕੂਲ ਦੀਆਂ ਚਾਰ ਵਿਦਿਆਰਥਣਾਂ ਦੀ ਡਰੱਗ ਓਵਰਡੋਜ਼ ਕਾਰਨ ਕਾਰਨ ਹਾਲਤ ਖਰਾਬ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ। ਸਮਾਚਾਰ ਏਜੰਸੀ ਦਾ ਮੰਨਣਾ ਹੈ ਕਿ ਐਮਰਜੈਂਸੀ ਸੇਵਾਵਾਂ ਨੂੰ ਪਹਿਲਾਂ ਸਾਊਥਪੋਰਟ ਸਟੇਟ ਹਾਈ ਸਕੂਲ ਵਿਚ 8:30 ਵਜੇ ਬੁਲਾਇਆ ਗਿਆ ਅਤੇ ਉਹ 11:30 ਵਜੇ ਵਾਪਸ ਗਏ। ਚਾਰੇ ਨਾਬਾਲਗ ਵਿਦਿਆਰਥਣਾਂ ਨੂੰ ਗੋਲਡ ਕੋਸਟ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਮਗਰੋਂ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਸਮਝਿਆ ਜਾਂਦਾ ਹੈ ਕਿ ਕੁੜੀਆਂ ਨੇ ਡਾਕਟਰ ਵੱਲੋਂ ਲਿਖੀ ਦਵਾਈ ਖਾਧੀ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।

Vandana

This news is Content Editor Vandana